Punjab: ਪਲਾਂ 'ਚ ਉਜੜਿਆ ਪਰਿਵਾਰ, ਕਾਰ 'ਚ ਜਾ ਰਹੇ ਸਕੇ ਭਰਾਵਾਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ
Thursday, Jun 12, 2025 - 01:22 PM (IST)
 
            
            ਮੁਕੇਰੀਆਂ (ਬਲਬੀਰ)-ਮੁਕੇਰੀਆਂ ਤੋਂ 4 ਕਿਲੋਮੀਟਰ ਦੂਰ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ’ਤੇ ਮੁਸਾਹਿਬਪੁਰ ਕਸਬੇ ਨੇੜੇ ਇਕ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਵਾਸੀ ਨਾਹਰਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: 19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ ਲੱਗੀ ਲੋਕਾਂ ਦੀ ਭੀੜ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਮੱਖਣ ਸਿੰਘ ਵਾਸੀ ਨਾਹਰਪੁਰ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਸੰਦੀਪ ਕੁਮਾਰ (22) ਅਤੇ ਸਿਕੰਦਰ ਲਾਲ (25) ਦੋਵੇਂ ਸਕੇ ਭਰਾ ਆਪਣੀ ਕਾਰ ਵਿਚ ਮੁਕੇਰੀਆਂ ਤੋਂ ਆਪਣੇ ਪਿੰਡ ਨਾਹਰਪੁਰ ਆ ਰਹੇ ਸਨ। ਜਦੋਂ ਉਹ ਮੁਸਾਹਿਬਪੁਰ ਕਸਬੇ ਦੇ ਲੱਕੀ ਢਾਬੇ ਨੇੜੇ ਪਹੁੰਚੇ ਤਾਂ ਅਚਾਨਕ ਇਕ ਆਵਾਰਾ ਜਾਨਵਰ ਉਨ੍ਹਾਂ ਦੀ ਕਾਰ ਦੇ ਸਾਹਮਣੇ ਆ ਗਿਆ, ਜਿਸ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਇਕ ਦਰੱਖ਼ਤ ਨਾਲ ਟਕਰਾ ਗਈ।
ਇਹ ਵੀ ਪੜ੍ਹੋ: ਬਦਲਿਆ ਜਾਵੇਗਾ ਬਰਲਟਨ ਪਾਰਕ ਦਾ ਨਾਂ, ਮਹਾਨ ਪੰਜਾਬੀ ਐਥਲੀਟ ਦੇ ਨਾਂ 'ਤੇ ਰੱਖਿਆ ਜਾਵੇਗਾ ਨਾਂ
ਜਿਸ ਕਾਰਨ ਸੰਦੀਪ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਸਿਕੰਦਰ ਲਾਲ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀਆਂ ਦੋਵੇਂ ਲੱਤਾਂ ਬੁਰੀ ਤਰ੍ਹਾਂ ਟੁੱਟ ਗਈਆਂ ਹਨ। ਪੁਲਸ ਦੀ ਮਦਦ ਨਾਲ ਦੋਹਾਂ ਨੂੰ ਸਿਵਲ ਹਸਪਤਾਲ ਮੁਕੇਰੀਆਂ ਲਿਆਂਦਾ ਗਿਆ। ਸਿਕੰਦਰ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਐਮਰਜੈਂਸੀ ਡਿਊਟੀ ’ਤੇ ਮੌਜੂਦ ਡਾਕਟਰ ਨੇ ਉਸ ਨੂੰ ਅੱਗੇ ਰੈਫਰ ਕਰ ਦਿੱਤਾ। ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਧਾਰਾ 174 ਦੇ ਤਹਿਤ ਕਾਰਵਾਈ ਕੀਤੀ, ਪੋਸਟਮਾਰਟਮ ਕਰਵਾਇਆ ਅਤੇ ਲਾਸ਼ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀ।
ਇਹ ਵੀ ਪੜ੍ਹੋ: ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ ਵੀ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                            