ਕਹਿਰ ਓ ਰੱਬਾ ! ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਪਿਆਂ ਦੇ ਇਕਲੌਤੇ ਪੁੱਤ ਦੀ ਦਰਦਨਾਕ ਮੌਤ
Wednesday, Aug 13, 2025 - 01:58 PM (IST)

ਭੁਲੱਥ- ਭੁਲੱਥ ਵਿਚ ਸੜਕ ਹਾਦਸਾ ਵਾਪਰਨ ਕਰਕੇ ਇਕ ਨੌਜਵਾਨ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਯਤਿਸ਼ ਮਹਿਤਾ ਪੁੱਤਰ ਲਲਿਤ ਮਹਿਤਾ ਕਸਬਾ ਬੇਗੋਵਾਲ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਯਤਿਸ਼ ਮਹਿਤਾ ਬੇਗੋਵਾਲ ਤੋਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ ਦੀ ਰਸਤੇ ਵਿਚ ਕਿਸੇ ਤੇਜ਼ ਵਾਹਨ ਦੀ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਦਰਦਨਾਕ ਮੌਤ ਦੀ ਖ਼ਬਰ ਸੁਣਦੇ ਹੀ ਕਸਬੇ ਅੰਦਰ ਸੋਗ ਦੀ ਲਹਿਰ ਫੈਲ ਗਈ।
ਇਹ ਵੀ ਪੜ੍ਹੋ: ਲਓ ਜੀ ਲੱਗ ਗਈਆਂ ਮੌਜਾਂ! ਪੰਜਾਬ 'ਚ ਆ ਗਈਆਂ ਲਗਾਤਾਰ 3 ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ
ਦੱਸਿਆ ਜਾ ਰਿਹਾ ਹੈ ਕਿ ਯਤਿਸ਼ ਮਹਿਤਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਕਸਬਾ ਬੇਗੋਵਾਲ ਵਿਖੇ ਕਿਸੇ ਇਲੈਕਟਰਿਕ ਦੀ ਦੁਕਾਨ ’ਤੇ ਕੰਮ ਕਰਦਾ ਸੀ। ਕੰਮ ’ਤੋਂ ਆਉਣ ਸਮੇਂ ਕਿਸੇ ਤੇਜ਼ ਵਾਹਨ ਵੱਲੋਂ ਇੰਨੀ ਜ਼ੋਰਦਾਰ ਟੱਕਰ ਲੱਗਣ ਕਰਕੇ ਨੌਜਵਾਨ ਯਤਿਸ਼ ਮਹਿਤਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਅਤੇ ਉਸ ਦਾ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਮੌਕੇ ’ਤੇ ਪਹੁੰਚੇ ਲੋਕਾਂ ਵੱਲੋਂ ਜ਼ਖ਼ਮੀ ਹਾਲਤ ਵਿਚ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਰੰਗਲਾ ਵਿਹੜਾ ਕੰਪਲੈਕਸ 'ਤੇ ਲਿਆ ਗਿਆ ਵੱਡਾ ਐਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e