ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ, ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ 'ਚ ਮੌਤ

Saturday, Oct 18, 2025 - 06:38 PM (IST)

ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ, ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ 'ਚ ਮੌਤ

ਗੜ੍ਹਸ਼ੰਕਰ (ਭਾਰਦਵਾਜ)- ਚੰਡੀਗੜ੍ਹ-ਹੁਸ਼ਿਆਰਪੁਰ ਮੁੱਖ ਮਾਰਗ 'ਤੇ ਪਿੰਡ ਭੱਜਲਾ ਦੇ ਰੇਲਵੇ ਫਾਟਕ ਨੇੜੇ ਟਰੱਕ ਅਤੇ ਮੋਟਰਸਾਈਕਲ ਦੀ ਸਿੱਧੀ ਟੱਕਰ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਭੈ (24) ਪਿੰਡ ਦਦਿਆਲ ਵੱਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਭੈ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਦਦਿਆਲ ਆਪਣੇ ਸਪਲੈਂਡਰ ਮੋਟਰਸਾਈਕਲ 'ਤੇ ਕਰੀਬ ਸਾਢੇ ਬਾਰਾਂ ਵਜੇ ਸੈਲਾਖੁਰਦ ਤੋਂ ਗੜ੍ਹਸ਼ੰਕਰ ਵੱਲ ਜਾ ਰਿਹਾ ਸੀ ਕਿ ਪਿੰਡ ਭੱਜਲਾ ਦੇ ਰੇਲਵੇ ਫਾਟਕ ਨੇੜੇ ਉਸ ਦਾ ਵਾਹਨ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਿਆ। 

ਇਹ ਵੀ ਪੜ੍ਹੋ: ਕਿਸਾਨ ਦੀ ਧੀ ਨੇ ਕਰਵਾਈ ਬੱਲੇ-ਬੱਲੇ, NDA ਦੀ ਮੈਰਿਟ ਸੂਚੀ 'ਚ ਪੰਜਾਬ 'ਚੋਂ ਕੀਤਾ ਟੌਪ

PunjabKesari

ਹਾਦਸੇ ਦੇ ਅਸਲ ਕਾਰਨ ਦਾ ਪਤਾ ਨਹੀਂ ਚੱਲਿਆ। ਇਸ ਟੱਕਰ ਵਿੱਚ ਅਭੈ ਸਖ਼ਤ ਜ਼ਖ਼ਮੀ ਹੋ ਗਿਆ ਅਤੇ ਉਸ ਦੇ ਸਿਰ 'ਚ ਗੰਭੀਰ ਸੱਟ ਲੱਗ ਗਈ। ਹਾਦਸੇ ਦੌਰਾਨ ਮੌਕੇ ਤੋਂ ਲੰਘ ਰਹੇ ਰਾਹਗੀਰਾਂ ਵੱਲੋਂ ਜ਼ਖ਼ਮੀ ਹਾਲਤ ਵਿੱਚ ਅਭੈ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਕਤ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਅਭੈ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦੇ ਪਿਤਾ ਪਰਮਜੀਤ ਸਿੰਘ ਦੀ ਵੀ ਪਿਛਲੇ ਸਾਲ ਦੁਬਈ ਵਿੱਚ ਮੌਤ ਹੋ ਗਈ ਸੀ। ਇਸ ਹਾਦਸੇ ਨਾਲ ਪਿੰਡ ਦਦਿਆਲ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਗੜ੍ਹਸ਼ੰਕਰ ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਦੀਵਾਲੀ ਮੌਕੇ ਦਹਿਲ ਜਾਣਾ ਸੀ ਪੰਜਾਬ! 5 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ

ਟ੍ਰੈਫਿਕ ਲਾਈਟ ਲਾਈ ਜਾਵੇ
ਇਸ ਮੌਕੇ ਬੀਜੇਪੀ ਹਲਕਾ ਇੰਚਾਰਜ ਗੜ੍ਹਸ਼ੰਕਰ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਮੁੱਖ ਹਾਈਵੇਅ ਤੋਂ ਇਸ ਰੇਲਵੇ ਫਾਟਕ ਵੱਲ ਮੁੜਨ ਦੌਰਾਨ ਇਸ ਖ਼ਤਰਨਾਕ ਜਗ੍ਹਾ 'ਤੇ ਅਨੇਕਾਂ ਹਾਦਸੇ ਵਾਪਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਇਸ ਥਾਂ 'ਤੇ ਟ੍ਰੈਫਿਕ ਲਾਈਟਾਂ ਦਾ ਪ੍ਰਬੰਧ ਕਰਨ ਦੀ ਜ਼ਰੂਰਤ ਹੈ ਤਾਂਕਿ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ: ਇੰਗਲੈਂਡ ਜਾਣ ਦੀ ਇੱਛਾ 'ਚ ਗਈ ਜਾਨ, ਸਮੁੰਦਰ ਵਿਚਕਾਰ ਜਲੰਧਰ ਦੇ ਨੌਜਵਾਨ ਦੀ ਕਿਸ਼ਤੀ ਪਲਟੀ, ਪੈਰਿਸ ਤੋਂ ਮਿਲੀ ਲਾਸ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News