ਕਹਿਰ ਓ ਰੱਬਾ! ਹਾਦਸੇ ਨੇ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ
Sunday, Dec 28, 2025 - 06:57 PM (IST)
ਮੁਕੇਰੀਆਂ/ ਜਲੰਧਰ (ਬਲਬੀਰ)- ਮੁਕੇਰੀਆਂ ਤੋਂ 4 ਕਿਲੋਮੀਟਰ ਦੂਰ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ’ਤੇ ਸੈਣੀ ਢਾਬਾ (ਪਿੰਡ ਖਾਨਪੁਰ) ਨੇੜੇ ਸੰਘਣੀ ਧੁੰਦ ਕਾਰਨ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਲੱਗਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸਾਗਰ ਸ਼ਰਮਾ (19) ਪੁੱਤਰ ਸੰਜੀਵ ਕੁਮਾਰ ਵਾਸੀ ਨਿਊ ਕਾਲੋਨੀ ਮੁਕੇਰੀਆਂ ਦੇ ਭਰਾ ਸ਼ਿਵਮ ਸ਼ਰਮਾ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਸ ਦਾ ਭਰਾ ਆਪਣੇ ਬੁਲੇਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੁਕੇਰੀਆਂ ਤੋਂ ਦਸੂਹਾ ਵੱਲ ਇਕ ਢਾਬੇ ’ਤੇ ਖਾਣਾ ਖਾਣ ਜਾ ਰਿਹਾ ਸੀ। ਜਿਵੇਂ ਹੀ ਉਹ ਸੈਣੀ ਢਾਬੇ ਤੋਂ ਥੋੜ੍ਹਾ ਅੱਗੇ ਪਹੁੰਚਿਆ ਤਾਂ ਸੰਘਣੀ ਧੁੰਦ ਕਾਰਨ ਉਸ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਤੈਸ਼ 'ਚ ਆਏ ਪ੍ਰਵਾਸੀ ਨੇ ਮਾਲਕ ਦਾ ਕਰ 'ਤਾ ਕਤਲ

ਜਿਸ ਕਾਰਨ ਉਹ ਸੜਕ ’ਤੇ ਡਿੱਗ ਪਿਆ ਅਤੇ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਗੱਡੀ ਦਾ ਪ੍ਰਬੰਧ ਕਰਕੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਮੁਕੇਰੀਆਂ ਪਹੁੰਚਾਇਆ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਨੌਜਵਾਨ +2 ਦਾ ਵਿਦਿਆਰਥੀ ਸੀ। ਏ. ਐੱਸ. ਆਈ. ਰਾਮ ਸਿੰਘ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਹੋਇਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਘਰ ਵਾਲਿਆਂ ਦੇ ਹਵਾਲੇ ਕਰ ਦਿੱਤੀ ਗਈ।
ਇਹ ਵੀ ਪੜ੍ਹੋ: ਪਾਕਿ 'ਚ ਗ੍ਰਿਫ਼ਤਾਰ ਸ਼ਾਹਕੋਟ ਨੇ ਨੌਜਵਾਨ ਬਾਰੇ ਵੱਡੀ ਅਪਡੇਟ! ਭਾਰਤ ਆਉਣ ਤੋਂ ਕੀਤਾ ਇਨਕਾਰ, ਦੱਸਿਆ ਜਾਨ ਨੂੰ ਖ਼ਤਰਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
