ਕਹਿਰ ਓ ਰੱਬਾ! ਭਿਆਨਕ ਹਾਦਸੇ ਨੇ ਵਿਛਾਏ ਸੱਥਰ, ਨੌਜਵਾਨ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ

Monday, Jan 12, 2026 - 12:01 PM (IST)

ਕਹਿਰ ਓ ਰੱਬਾ! ਭਿਆਨਕ ਹਾਦਸੇ ਨੇ ਵਿਛਾਏ ਸੱਥਰ, ਨੌਜਵਾਨ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ

ਹਰਿਆਣਾ (ਰੱਤੀ)-ਹੁਸ਼ਿਆਰਪੁਰ-ਦਸੂਹਾ ਮੁੱਖ ਮਾਰਗ ’ਤੇ ਸਥਿਤ ਅੱਡਾ ਕੰਗਮਾਈ ’ਤੇ ਵਾਪਰੇ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਇੰਦਰਜੀਤ (29 ਸਾਲ) ਪੁੱਤਰ ਸੋਮ ਰਾਜ ਵਾਸੀ ਬੇਰਛਾ ਤਹਿਸੀਲ ਦਸੂਹਾ ਵਜੋਂ ਹੋਈ ਹੈ, ਜੋਕਿ ਸਵਿਤਰੀ ਪਲਾਈਵੁੱਡ ਫੈਕਟਰੀ ਵਿਚ ਵੈਲਡਿਗ ਦਾ ਕੰਮ ਕਰਦਾ ਸੀ। ਬੀਤੀ ਦੇਰ ਰਾਤ ਉਹ ਫੈਕਟਰੀ ਤੋਂ ਕੰਮ ਕਰਨ ਉਪਰੰਤ ਆਪਣੇ ਪਿੰਡ ਬੇਰਛਾ ਨੂੰ ਆਪਣੇ ਮੋਟਰਸਾਈਕਲ ਨੰਬਰ (ਪੀ. ਬੀ. 07 ਕਿਊ. 6645) ’ਤੇ ਵਾਪਸ ਜਾ ਰਿਹਾ ਸੀ। ਜਦ ਉਹ ਅੱਡਾ ਕੰਗਮਾਈ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ।

ਇਹ ਵੀ ਪੜ੍ਹੋ: ਪੰਜਾਬ: ਕੁੜੀ ਦਾ ਸ਼ਰਮਨਾਕ ਕਾਰਾ! ਬਜ਼ੁਰਗ ਦੀ ਬਣਾਈ ਅਸ਼ਲੀਲ ਵੀਡੀਓ ਤੇ ਫ਼ਿਰ...

ਜਿਸ ਕਾਰਨ ਇੰਦਰਜੀਤ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਉਸ ਦੇ ਗੰਭੀਰ ਸੱਟਾਂ ਲੱਗਣ ਕਾਰਨ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਘਟਨਾ ਬਾਰੇ ਪਤਾ ਲੱਗਣ ’ਤੇ ਥਾਣਾ ਹਰਿਆਣਾ ਦੇ ਏ. ਐੱਸ. ਆਈ. ਗੁਰਚਰਨ ਸਿੰਘ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਰਾਤ 9 ਵਜੇ ਦੇ ਕਰੀਬ ਹੁਸ਼ਿਆਰਪੁਰ ਕੰਟਰੋਲ ਰੂਮ ਤੋਂ ਐਕਸੀਡੈਂਟ ਸਬੰਧੀ ਫੋਨ ਆਇਆ ਸੀ। ਜਿਸ ਸਬੰਧੀ ਉਹ ਘਟਨਾ ਵਾਲੇ ਸਥਾਨ ’ਤੇ ਪਹੁੰਚੇ ਅਤੇ ਵ੍ਹੀਕਲ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ! ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ 'ਚ Alert, ਮੀਂਹ ਸਬੰਧੀ ਦਿੱਤੇ ਇਹ ਸੰਕੇਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News