ਕਾਰ-ਮੋਟਰਸਾਈਕਲ ਦੀ ਭਿਆਨਕ ਟੱਕਰ, 1 ਨੌਜਵਾਨ ਦੀ ਮੌਤ, 3 ਜ਼ਖ਼ਮੀ

Sunday, Aug 30, 2026 - 07:39 PM (IST)

ਕਾਰ-ਮੋਟਰਸਾਈਕਲ ਦੀ ਭਿਆਨਕ ਟੱਕਰ, 1 ਨੌਜਵਾਨ ਦੀ ਮੌਤ, 3 ਜ਼ਖ਼ਮੀ

ਔੜ/ਚੱਕਦਾਨਾ (ਛਿੰਜੀ)-ਚੱਕਦਾਨਾ ਤੋਂ ਮੁਕੰਦਪੁਰ ਨੂੰ ਜਾਣ ਵਾਲੀ ਸੜਕ ’ਤੇ ਪਿੰਡ ਸ਼ੇਖੂਪੁਰ ਅਤੇ ਰਟੈਂਡਾ ਗੇਟ ਨੇੜੇ ਬੱਸ ਅੱਡੇ ਵਾਲੇ ਚੌਕ ਵਿਚ ਬੀਤੀ ਦੇਰ ਰਾਤ ਕਾਰ ਅਤੇ ਮੋਟਰਸਾਈਕਲ ਦਰਮਿਆਨ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ 28 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦੇ ਦੋ ਸਾਥੀ ਅਤੇ ਕਾਰ ਚਾਲਕ ਜ਼ਖ਼ਮੀ ਹੋ ਗਏ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਟੱਕਰ ਤੋਂ ਬਾਅਦ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਕਾਰ ਵੀ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖ਼ਤ ਨਾਲ ਜਾ ਟਕਰਾਈ। 
ਜਾਣਕਾਰੀ ਮੁਤਾਬਕ ਬੀਤੀ ਰਾਤ ਇਕ ਕਾਰ ਚੱਕਦਾਨਾ ਵਾਲੇ ਪਾਸੇ ਤੋਂ ਮੁਕੰਦਪੁਰ ਵੱਲ ਜਾ ਰਹੀ ਸੀ। ਜਦੋਂ ਕਾਰ ਪਿੰਡ ਸ਼ੇਖੂਪੁਰ ਦੇ ਮੋੜ ਨੇੜੇ ਪੁੱਜੀ ਤਾਂ ਇਸ ਦੀ ਟੱਕਰ ਰਟੈਂਡਾ ਵੱਲੋਂ ਆ ਰਹੇ ਮੋਟਰਸਾਈਕਲ ਨਾਲ ਹੋ ਗਈ। ਮੋਟਰਸਾਈਕਲ ’ਤੇ ਤਿੰਨ ਨੌਜਵਾਨ ਸਵਾਰ ਸਨ, ਜੋ ਪਿੰਡ ਰਟੈਂਡਾ ਤੋਂ ਕੋਈ ਪ੍ਰੋਗਰਾਮ ਦੇਖ ਕੇ ਆਪਣੇ ਪਿੰਡ ਲੜੋਆ ਵੱਲ ਵਾਪਸ ਆ ਰਹੇ ਸਨ।

ਇਹ ਵੀ ਪੜ੍ਹੋ: Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 3 ਸਤੰਬਰ ਤੱਕ ਹੋਈ ਵੱਡੀ ਭਵਿੱਖਬਾਣੀ

PunjabKesari
ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਚਲਾ ਰਹੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸਦੇ ਦੋ ਸਾਥੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ਵੀ ਬੇਕਾਬੂ ਹੋ ਕੇ ਸੜਕ ਕਿਨਾਰੇ ਸਫੈਦੇ ਦੇ ਦਰੱਖਤ ਨਾਲ ਜਾ ਵੱਜੀ, ਜਿਸ ਕਾਰਨ ਕਾਰ ਚਾਲਕ ਵੀ ਜ਼ਖਮੀ ਹੋ ਗਿਆ। ਜ਼ਖ਼ਮੀਆਂ ਨੂੰ ਕਿਸੇ ਤਰ੍ਹ ਇਲਾਜ ਲਈ ਸਿਵਲ ਹਸਪਤਾਲ ਮੁਕੰਦਪੁਰ ਪਹੁੰਚਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ ਜ਼ਖ਼ਮੀਆਂ ਦੀ ਹਾਲਤ ਨੂੰ ਦੇਖਦਿਆਂ ਦੋ ਜ਼ਖਮੀਆਂ ਨੂੰ ਨਵਾਂਸ਼ਹਿਰ ਦੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਜੀਤ ਸਿੰਘ ਜੀਤਾ (28) ਪੁੱਤਰ ਹਰਮੇਸ਼ ਲਾਲ ਵਾਸੀ ਲੜੋਆ ਵਜੋਂ ਹੋਈ ਹੈ। ਉਸ ਦੇ ਨਾਲ ਮੋਟਰਸਾਈਕਲ 'ਤੇ ਸਵਾਰ ਦੋ ਹੋਰ ਨੌਜਵਾਨਾਂ ਦੀ ਪਛਾਣ ਹਰਸ਼ ਪੁੱਤਰ ਕਸ਼ਮੀਰੀ ਲਾਲ ਅਤੇ ਕਾਰਤਿਕ ਪੁੱਤਰ ਰਾਜ ਕੁਮਾਰ, ਵਾਸੀ ਲੜੋਆ ਵਜੋਂ ਹੋਈ ਹੈ। ਹਾਦਸੇ ਵਿਚ ਕਾਰ ਚਾਲਕ ਵੀ ਜ਼ਖਮੀ ਹੋਇਆ ਹੈ, ਜੋ ਪਿੰਡ ਬਹਿਰਾਮ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਹਾਦਸੇ ਦੀ ਸਹੀ ਸਥਿਤੀ ਅਤੇ ਕਾਰਨਾਂ ਸਬੰਧੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਨੂੰਹ-ਪੁੱਤ ਨੇ ਪਿਓ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ

PunjabKesari

ਵਰਨਣਯੋਗ ਹੈ ਕਿ ਮ੍ਰਿਤਕ ਗੁਰਜੀਤ ਸਿੰਘ ਜੀਤਾ ਆਪਣੇ ਘਰ ਦਾ ਆਖਰੀ ਚਿਰਾਗ ਸੀ। ਇਸ ਤੋਂ ਕੁਝ ਸਾਲ ਪਹਿਲਾਂ ਹੀ ਉਸ ਦੇ ਪਿਤਾ ਅਤੇ ਨੌਜਵਾਨ ਭਰਾ ਦੀ ਮੌਤ ਹੋ ਚੁੱਕੀ ਹੈ। ਹੁਣ ਇਸ ਹਾਦਸੇ ਵਿਚ ਗੁਰਜੀਤ ਸਿੰਘ ਦੀ ਵੀ ਮੌਤ ਹੋ ਜਾਣ ਕਾਰਨ ਘਰ ਵਿਚ ਰਹਿ ਰਹੀ ਉਸਦੀ ਬੁੱਢੀ ਮਾਤਾ ਦੇ ਸਿਰ ਤੋਂ ਆਖਰੀ ਸਹਾਰਾ ਵੀ ਚਲਾ ਗਿਆ। ਨੌਜਵਾਨ ਦੀ ਮੌਤ ਦੀ ਖ਼ਬਰ ਜਿਵੇਂ ਹੀ ਪਿੰਡ ਲੜੋਆ ਵਿਚ ਪੁੱਜੀ ਤਾਂ ਪਰਿਵਾਰ ਅਤੇ ਪਿੰਡ ਵਾਸੀਆਂ ਵਿਚ ਸੋਗ ਦੀ ਲਹਿਰ ਦੌੜ ਗਈ ਜਿਸ ਘਰ ਨੇ ਪਹਿਲਾਂ ਹੀ ਆਪਣੇ ਪਰਿਵਾਰ ਦੇ ਦੋ ਜੀਆਂ ਦੀ ਮੌਤ ਦਾ ਦਰਦ ਸਹਾਰਿਆ ਸੀ, ਉੱਥੇ ਹੁਣ ਤੀਜੇ ਪਰਿਵਾਰਕ ਜੀਅ ਦੀ ਮੌਤ ਨੇ ਦੁੱਖ ਨੂੰ ਹੋਰ ਵੀ ਗਹਿਰਾ ਕਰ ਦਿੱਤਾ ਹੈ। ਬੁੱਢੀ ਮਾਤਾ ਲਈ ਇਹ ਘਟਨਾ ਬੇਹੱਦ ਦੁਖਦਾਈ ਦੱਸੀ ਜਾ ਰਹੀ ਹੈ, ਕਿਉਂਕਿ ਪਰਿਵਾਰ ਵਿੱਚ ਉਸਦਾ ਸਹਾਰਾ ਬਣਨ ਵਾਲਾ ਕੋਈ ਹੋਰ ਨਹੀਂ ਬਚਿਆ।

ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਵੱਡੀ ਮੁਸੀਬਤ! 'ਖ਼ਤਰਾ' ਬਣ ਰਹੇ ਮੀਟਰ ਵਾਲੇ ਬਕਸੇ

ਮੋਟਰਸਾਈਕਲ ਦੀ ਕਾਰ ਨਾਲ ਹੋਈ ਜ਼ੋਰਦਾਰ ਟੱਕਰ ਤੋਂ ਬਾਅਦ ਕਾਰ ਸੜਕ ਤੋਂ ਬੇਕਾਬੂ ਹੋ ਕੇ ਦਰੱਖ਼ਤ ਨਾਲ ਜਾ ਟਕਰਾਈ। ਰਾਤ ਸਮੇਂ ਵਾਪਰੇ ਇਸ ਹਾਦਸੇ ਕਾਰਨ ਕੁਝ ਸਮੇਂ ਲਈ ਮੌਕੇ ’ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਹਾਦਸੇ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ, ਵਾਹਨਾਂ ਦੀ ਸਥਿਤੀ ਅਤੇ ਮਾਮਲੇ ਨਾਲ ਸਬੰਧਤ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਵਿਚ ਜ਼ਖ਼ਮੀ ਹੋਏ ਤਿੰਨਾਂ ਵਿਅਕਤੀਆਂ ਦਾ ਇਲਾਜ ਜਾਰੀ ਹੈ।

ਇਹ ਵੀ ਪੜ੍ਹੋ: ਕੁੜੀ ਦੀ ਇਕ ਸਾਲ ਤੱਕ ਨੌਜਵਾਨ ਰੋਲ਼ਦਾ ਰਿਹਾ ਪੱਤ! ਭੂਆ ਵੀ ਦਿੰਦੀ ਰਹੀ ਸਾਥ, ਜਦ ਖੁੱਲ੍ਹਿਆ ਭੇਤ ਤਾਂ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News