ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੇ ਨੌਜਵਾਨ ਨੂੰ ਮਾਰੀ ਟੱਕਰ, ਹੋਈ ਦਰਦਨਾਕ ਮੌਤ

Monday, Aug 31, 2026 - 03:03 PM (IST)

ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੇ ਨੌਜਵਾਨ ਨੂੰ ਮਾਰੀ ਟੱਕਰ, ਹੋਈ ਦਰਦਨਾਕ ਮੌਤ

ਲੁਧਿਆਣਾ (ਰਾਜ)- ਲੁਧਿਆਣਾ ਦੇ ਪਿੰਡ ਮੁੰਡੀਆਂ ਕਲਾਂ 'ਚ ਇਕ ਦੁੱਖ਼ਦਾਈ ਘਟਨਾ ਸਾਹਮਣੇ ਆਈ ਹੈ, ਜਿਥੇ ਇਕ ਤੇਜ਼ ਰਫ਼ਤਾ ਮੋਟਰਸਾਈਕਲ ਦੀ ਟੱਕਰ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਗੰਭੀਰ ਜ਼ਖ਼ਮੀ ਨੌਜਵਾਨ ਨੇ ਹਸਪਤਾਲ ਜਾਂਦੇ ਸਮੇਂ ਰਸਤੇ 'ਚ ਹੀ ਦਮ ਤੋੜ ਦਿੱਤਾ। ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ਦੇ ਆਧਾਰ 'ਤੇ ਫੋਕਲ ਪੁਆਇੰਟ ਪੁਲਸ ਸਟੇਸ਼ਨ ਨੇ ਮੋਟਰਸਾਈਕਲ ਸਵਾਰ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

ਪੁਲਸ ਨੂੰ ਦਿੱਤੇ ਬਿਆਨ 'ਚ ਮ੍ਰਿਤਕ ਦੇ ਭਰਾ ਅਭਿਮਨਿਊ ਨੇ ਦੱਸਿਆ ਕਿ ਉਸ ਦਾ ਭਰਾ, ਨਵੀਨ ਕੁਮਾਰ (31) 28 ਅਗਸਤ ਨੂੰ ਕਿਸੇ ਨਿੱਜੀ ਕੰਮ ਲਈ ਮੁੰਡੀਆਂ ਕਲਾਂ ਦੇ ਪ੍ਰਾਇਮਰੀ ਸਕੂਲ ਕੋਲੋਂ ਲੰਘ ਰਿਹਾ ਸੀ। ਜਿਵੇਂ ਹੀ ਨਵੀਨ ਸਕੂਲ ਨੇੜੇ ਪਹੁੰਚਿਆ ਤਾਂ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਪਵਨਦੀਪ ਸਿੰਘ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਟੱਕਰ ਇੰਨੀ ਭਿਆਨਕ ਸੀ ਕਿ ਨਵੀਨ ਕੁਮਾਰ ਉਛਲ ਕੇ ਸੜਕ 'ਤੇ ਡਿੱਗ ਗਿਆ ਅਤੇ ਉਸ ਦੇ ਸਿਰ ਅਤੇ ਸਰੀਰ 'ਤੇ ਗੰਭੀਰ ਅੰਦਰੂਨੀ ਅਤੇ ਬਾਹਰੀ ਸੱਟਾਂ ਲੱਗੀਆਂ। ਹਾਦਸੇ ਤੋਂ ਤੁਰੰਤ ਬਾਅਦ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਖ਼ੂਨ ਨਾਲ ਲਥਪਥ ਨਵੀਨ ਨੂੰ ਇਲਾਜ ਲਈ ਤੁਰੰਤ ਨੇੜੇ ਦੇ ਹਸਪਤਾਲ ਲੈ ਕੇ ਗਏ ਪਰ ਰਸਤੇ ਵਿਚ ਹੀ ਨਵੀਨ ਨੇ ਦਮ ਤੋੜ ਦਿੱਤਾ। 

ਇਹ ਵੀ ਪੜ੍ਹੋ: ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ ਨਵਾਂ ਫਾਰਮੂਲਾ

ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਨਵੀਨ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ, ਜਿਸ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾਇਆ। ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਦੋਸ਼ੀ ਬਾਈਕ ਚਾਲਕ ਪਵਨਦੀਪ ਸਿੰਘ ਵਿਰੁੱਧ ਤੇਜ਼ ਰਫ਼ਤਾਰ, ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਸੜਕ ਹਾਦਸੇ ਵਿੱਚ ਮੌਤ ਦਾ ਕਾਰਨ ਬਣਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਮਾਮਲੇ 'ਚ ਅਗਲੇਰੀ ਕਾਨੂੰਨੀ ਕਾਰਵਾਈ ਕਰ ਰਹੀ ਹੈ ਅਤੇ ਦੋਸ਼ੀ ਵਿਰੁੱਧ ਢੁੱਕਵੀਂ ਕਾਰਵਾਈ ਕਰੇਗੀ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ ਰਾਜ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News