ਕਹਿਰ ਓ ਰੱਬਾ! ਭੈਣਾਂ ਦੀ ਡੋਲੀ ਤੋਰਣ ਤੋਂ ਪਹਿਲਾਂ ਜਹਾਨੋਂ ਤੁਰ ਗਿਆ ਇਕਲੌਤਾ ਭਰਾ, ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ
Sunday, Sep 20, 2026 - 05:29 PM (IST)
ਬਨੂੜ (ਗੁਰਪਾਲ)-ਬਨੂੜ ਦੇ ਨੇੜਲੇ ਪਿੰਡ ਸ਼ੰਭੂ ਕਲਾਂ ਦੇ ਵਸਨੀਕ ਮਾਪਿਆਂ ਦੇ ਇਕਲੌਤੇ ਪੁੱਤਰ ਅਤੇ ਦੋ ਭੈਣਾਂ ਦੇ ਭਰਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪਿੰਡ ਸ਼ੰਭੂ ਕਲਾਂ ਦੇ ਰਹਿਣ ਵਾਲੇ ਹਰਬੰਸ ਸਿੰਘ ਦਾ ਇਕਲੌਤਾ ਪੁੱਤਰ ਜਸ਼ਨਪ੍ਰੀਤ ਸਿੰਘ (17) ਰਾਜਪੁਰਾ ਦੇ ਸਰਕਾਰੀ ਸਕੂਲ ਵਿਚ ਪੜ੍ਹਦਾ ਸੀ। ਬੀਤੇ ਦਿਨੀਂ ਆਪਣੇ ਦੋਸਤ ਕਾਸ਼ਦੀਪ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਅਲੀ ਮਾਜਰਾ ਥਾਣਾ ਸ਼ੰਭੂ ਜਿਲ੍ਹਾ ਪਟਿਆਲਾ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਾਜਪੁਰਾ ਜਾ ਰਿਹਾ ਸੀ।
ਇਹ ਵੀ ਪੜ੍ਹੋ-ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
ਜਦੋਂ ਉਹ ਮੋਟਰਸਾਈਕਲ ਸਵਾਰ ਸ਼ੰਭੂ ਕਲਾਂ ਤੋਂ ਸ਼ੰਭੂ ਖ਼ੁਰਦ ਨੂੰ ਜਾਣ ਵਾਲੀ ਲਿੰਕ ਸੜਕ 'ਤੇ ਜਾ ਰਿਹਾ ਸੀ ਤਾਂ ਅੱਗੇ ਤੋਂ ਅਚਾਨਕ ਇਕ ਤੇਜ਼ ਰਫ਼ਤਾਰ ਟਰੱਕ ਆਇਆ, ਜਿਸ ਨੂੰ ਬਚਾਉਣ ਲਈ ਮੋਟਰਸਾਈਕਲ ਚਾਲਕ ਨੇ ਬਰੇਕ ਲਗਾਈ ਤਾਂ ਮੋਟਰਸਾਈਕਲ ਚਾਲਕ ਆਪਣਾ ਸੰਤੁਲਨ ਗਵਾ ਬੈਠਾ ਅਤੇ ਮੋਟਰਸਾਈਕਲ ਸੜਕ ਕਿਨਾਰੇ ਲੱਗੇ ਹੋਏ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ। ਜਿਸ ਕਾਰਨ ਪਿੱਛੇ ਮੋਟਰਸਾਈਕਲ ਦੇ ਪਿੱਛੇ ਬੈਠਾ ਜਸ਼ਨਪ੍ਰੀਤ ਸਿੰਘ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਸੜਕ 'ਤੇ ਲੱਗਣ ਨਾਲ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਿਸ ਨੂੰ ਚੁੱਕ ਕੇ ਇਲਾਜ ਲਈ ਰਾਜਪੁਰਾ ਦੇ ਏ. ਪੀ. ਜੈਨ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਚੰਡੀਗੜ੍ਹ ਦੇ ਸੈਕਟਰ 32 ਵਿਚ ਸਥਿਤ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਰੈਫਰ ਕਰ ਦਿੱਤਾ, ਜਿੱਥੇ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ: ਘਰ ਦੀ ਛੱਤ 'ਤੇ ਸੁੱਟਿਆ ਪੈਟਰੋਲ ਬੰਬ! ਧਮਾਕੇ ਮਗਰੋਂ ਸਹਿਮੇ ਲੋਕ
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀਆਂ ਦੋ ਭੈਣਾਂ ਦਾ ਅਗਲੇ ਮਹੀਨੇ ਵਿਆਹ ਰੱਖਿਆ ਹੋਇਆ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਸ਼ੰਬੂ ਕਲਾ ਵਿਚ ਭਾਰੀ ਸੋਗ ਦੀ ਲਹਿਰ ਫੈਲ ਗਈ ਹੈ। ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਬਹੁਤ ਹੀ ਸਾਊ ਅਤੇ ਸੁਚੱਜੇ ਸੁਭਾਅ ਵਾਲਾ ਨੌਜਵਾਨ ਸੀ। ਇਸ ਮਾਮਲੇ ਬਾਰੇ ਸੰਪਰਕ ਕਰਨ 'ਤੇ ਜਾਂਚ ਅਧਿਕਾਰੀ ਏ. ਐੱਸ. ਆਈ. ਮੋਹਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਮ੍ਰਿਤਕ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਸੈਕਟਰ 32 ਦੇ ਹਸਪਤਾਲ ਵਿਚੋਂ ਕਰਵਾ ਕੇ ਲਾਸ਼ ਵਾਰਸਾਂ ਦੇ ਸਪੁਰਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
