ਸ੍ਰੀ ਅਨੰਦਪੁਰ ਸਾਹਿਬ 'ਚ ਵਾਪਰਿਆ ਰੂਹ ਕੰਬਾਊ ਹਾਦਸਾ, ਧੜ ਤੋਂ ਵੱਖ ਹੋਈ ਨੌਜਵਾਨ ਦੀ ਧੌਣ

Wednesday, May 24, 2023 - 03:05 PM (IST)

ਸ੍ਰੀ ਅਨੰਦਪੁਰ ਸਾਹਿਬ 'ਚ ਵਾਪਰਿਆ ਰੂਹ ਕੰਬਾਊ ਹਾਦਸਾ, ਧੜ ਤੋਂ ਵੱਖ ਹੋਈ ਨੌਜਵਾਨ ਦੀ ਧੌਣ

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ)-ਨੰਗਲ-ਸ਼੍ਰੀ ਆਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਪਿੰਡ ਮਜਾਰਾ ਨੇੜੇ ਇਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਇਸ ਦਰਦਨਾਕ ਹਾਦਸੇ ਵਿੱਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਉਕਤ ਨੌਜਵਾਨ ਦੀ ਧੌਣ ਧੜ ਨਾਲੋਂ ਵੱਖ ਹੋ ਗਈ। ਚਸ਼ਮਦੀਦਾਂ ਅਨੁਸਾਰ ਬੱਸ ਮੋਟਰਸਾਈਕਲ ਚਾਲਕ ਨੂੰ ਕੁਚਲਦੀ ਹੋਈ ਅੱਗੇ ਭੱਜ ਗਈ। ਮੌਕੇ 'ਤੇ ਹੀ ਪਹੁੰਚੀ ਸ੍ਰੀ ਅਨੰਦਪੁਰ ਸਾਹਿਬ ਪੁਲਸ ਨੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਬੱਸ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਜਲੰਧਰ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਨੌਜਵਾਨ ਦਾ ਵੱਢ 'ਤਾ ਹੱਥ, ਕੱਢ ਦਿੱਤੀਆਂ ਅੱਖਾਂ

PunjabKesari

ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਉਕਤ ਹਾਦਸਾ ਵਾਪਰਿਆ ਤਾਂ ਬੱਸ ਨੰਗਲ ਤੋਂ ਰੂਪਨਗਰ ਵੱਲ ਜਾ ਰਹੀ ਸੀ। ਇਸੇ ਦੌਰਾਨ ਬੱਸ ਨੇ ਮੋਟਰਸਾਈਕਲ ਚਾਲਕ ਨੂੰ ਆਪਣੀ ਲਪੇਟ ਵਿਚ ਲੈ ਲਿਆ। ਮ੍ਰਿਤਕ ਦੀ ਪਛਾਣ ਕਰਨਦੀਪ ਸਿੰਘ ਪੁੱਤਰ ਸੁਰਿੰਦਰ ਪਾਲ ਵਾਸੀ ਨਿੱਕੂਵਾਲ ਵਜੋਂ ਹੋਈ ਹੈ। ਉਕਤ ਵਿਅਕਤੀ ਦੀ ਧੌਣ ਧੜ ਨਾਲੋਂ ਵੱਖ ਹੋ ਗਈ। ਹਾਦਸੇ ਨੂੰ ਅੰਜਾਮ ਦੇਣ ਮਗਰੋਂ ਬੱਸ ਦਾ ਡਰਾਈਵਰ ਬੱਸ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ - ਸਰਹਿੰਦ ਨਹਿਰ ’ਚ ਰੁੜ੍ਹਦੀ ਵੇਖ ਬਜ਼ੁਰਗ ਔਰਤ ਨੂੰ ਬਚਾਉਣ ਗਿਆ ਨੌਜਵਾਨ ਖ਼ੁਦ ਵੀ ਰੁੜ੍ਹਿਆ, ਭਾਲ ਜਾਰੀ

PunjabKesari

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News