ਪੰਜਾਬ ''ਚ ਤੇਜ਼ ਰਫ਼ਤਾਰ ਬੋਲੈਰੋ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਦੀ ਦਰਦਨਾਕ ਮੌਤ

Wednesday, Jun 11, 2025 - 03:42 PM (IST)

ਪੰਜਾਬ ''ਚ ਤੇਜ਼ ਰਫ਼ਤਾਰ ਬੋਲੈਰੋ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਦੀ ਦਰਦਨਾਕ ਮੌਤ

ਅਜਨਾਲਾ (ਬਿਊਰੋ)- ਅਜਨਾਲਾ ਵਿਖੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਤੋਂ ਅਜਨਾਲਾ ਸਾਈਡ ਜਾ ਰਹੀ ਬੋਲੈਰੋ ਗੱਡੀ ਨੇ ਇਕ ਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਸਾਈਕਲ ਸਵਾਰ 15 ਸਾਲ ਦੇ ਬੱਚੇ ਦੀ ਮੌਤ ਹੋ ਗਈ। ਇਸ ਦੌਰਾਨ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੱਚੇ ਦਾ ਨਾਮ ਗੁਰਸ਼ਬਦ ਮੀਤ ਸਿੰਘ ਹੈ ਅਤੇ ਉਹ ਘਰੇਲੂ ਸਾਮਾਨ ਲੈਣ ਲਈ ਘਰੋਂ ਬਾਹਰ ਗਿਆ ਸੀ।

PunjabKesari

ਇਹ ਵੀ ਪੜ੍ਹੋ: ਪੰਜਾਬੀਆਂ ਲਈ Good News: ਆਦਮਪੁਰ ਏਅਰਪੋਰਟ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਣ ਜਾ ਰਹੀ ਫਲਾਈਟ

ਸਾਈਕਲ 'ਤੇ ਸਵਾਰ ਹੋ ਕੇ ਜਦੋਂ ਸੜਕ 'ਤੇ ਜਾ ਰਿਹਾ ਸੀ ਤਾਂ ਤੇਜ਼ ਰਫ਼ਤਾਰ ਵਿਚ ਆ ਰਹੇ ਬੋਲੈਰੋ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਕਿ ਬੱਚੇ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਜਿੱਥੇ ਇਨਸਾਫ਼ ਦੀ ਗੁਹਾਰ ਲਗਾਈ, ਉੱਥੇ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਹਨ ਕੰਟਰੋਲ ਵਿਚ ਚਲਾਉਣ ਤਾਂ ਜੋ ਕਿਸੇ ਦੀ ਕੀਮਤੀ ਜਾਨ ਨਾ ਜਾ ਸਕੇ। 

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਕਰਫ਼ਿਊ ਵਰਗੇ ਹਾਲਾਤ! ਦੁਪਹਿਰ 12 ਤੋਂ 4 ਵਜੇ ਤੱਕ ਲਈ ਐਡਵਾਈਜ਼ਰੀ ਜਾਰੀ

ਉਥੇ ਹੀ ਦੂਜੇ ਪਾਸੇ ਇਸ ਮਾਮਲੇ ਚ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਅਜਨਾਲਾ ਦਾ ਰਹਿਣ ਵਾਲਾ ਗੁਰਸ਼ਬਦ ਮੀਤ ਸਿੰਘ ਸਾਈਕਲ 'ਤੇ ਸੜਕ ਪਾਰ ਕਰ ਰਿਹਾ ਸੀ ਕਿ ਤੇਜ਼ ਰਫ਼ਤਾਰ ਬੋਲੈਰੋ ਗੱਡੀ ਨਾਲ ਟਕਰਾਉਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ। ਫਿਲਹਾਲ ਕਾਰ ਅਤੇ ਕਾਰ ਚਾਲਕ ਨੂੰ ਕਾਬੂ ਕੀਤਾ ਗਿਆ ਹੈ, ਬਾਕੀ ਮ੍ਰਿਤਕ ਬੱਚੇ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਇਸ ਪਿੰਡ ਦੀ ਨਹਿਰ 'ਚ ਪੈ ਗਿਆ ਪਾੜ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News