ਚਾਵਾਂ ਨਾਲ ਅਮਰੀਕਾ ਭੇਜੇ ਪੁੱਤ ਨੂੰ ਲਾਸ਼ ਬਣ ਪਰਤੇ ਵੇਖ ਭੁੱਬਾਂ ਮਾਰ ਰੋਈ ਮਾਂ, ਸਿਹਰਾ ਸਜਾ ਦਿੱਤੀ ਅੰਤਿਮ ਵਿਦਾਈ

Monday, Nov 27, 2023 - 06:36 PM (IST)

ਹੁਸ਼ਿਆਰਪੁਰ (ਅਮਰੀਕ)- ਪਿਛਲੇ ਦਿਨੀਂ ਹੁਸ਼ਿਆਰਪੁਰ ਦੇ ਅਧੀਨ ਆਉਂਦੇ ਪਿੰਡ ਚੱਕ ਮੀਰਪੁਰ ਦੇ ਨੌਜਵਾਨ ਵਿਵੇਕ ਦੀ ਅਮਰੀਕਾ ਵਿੱਚ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਵਿਵੇਕ ਦੀ ਮ੍ਰਿਤਕ ਦੇਹ ਅੱਜ ਉਸ ਦੇ ਜੱਦੀ ਪਿੰਡ ਪਹੁੰਚੀ, ਜਿੱਥੇ ਉਸ ਦਾ ਅਤਿ ਗਮਗੀਨ ਮਾਹੌਲ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਸੜਕ ਹਾਦਸੇ ਵਿਚ ਹੋਈ ਮੌਤ ਲਈ 4 ਨੀਗਰੋ ਮੂਲ ਦੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ : ਗਿੱਪੀ ਗਰੇਵਾਲ ਦੇ ਘਰ 'ਤੇ ਹੋਏ ਹਮਲੇ ਨੂੰ ਲੈ ਕੇ ਗੈਂਗਸਟਰ ਬਿਸ਼ਨੋਈ 'ਤੇ ਭੜਕੇ ਗੁਰਸਿਮਰਨ ਮੰਡ, ਕਹੀਆਂ ਵੱਡੀਆਂ ਗੱਲਾਂ

ਜਾਣਕਾਰੀ ਅਨੁਸਾਰ ਵਿਵੇਕ ਪਲਿਆਲ ਜੋਕਿ ਇਸ ਸਾਲ ਦੇ ਸ਼ੁਰੂ 'ਚ ਪੜ੍ਹਾਈ ਲਈ ਅਮਰੀਕਾ ਗਿਆ ਸੀ। ਜਿਵੇਂ ਹੀ ਉਸ ਦੀ ਮ੍ਰਿਤਕ ਦੇਹ ਪਿੰਡ ਚੱਕ ਮੀਰਪੁਰ ਵਿਖੇ ਪਹੁੰਚੀ ਤਾਂ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਪਈ। ਵਿਵੇਕ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ 30 ਅਕਤੂਬਰ ਨੂੰ ਅਮਰੀਕੀ ਸ਼ਹਿਰ ਮੇਲਬਾਕੀ 'ਚ ਕਾਰ ਹਾਦਸੇ 'ਚ ਵਿਵੇਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਅੱਜ ਚੱਕਮੀਰਪੁਰ ਵਿੱਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਪਰਿਵਾਰ ਦਾ ਬਹੁਤ ਬੁਰਾ ਹਾਲ ਹੈ ਕਿਉਂਕਿ ਜਦੋਂ ਵਿਵੇਕ ਪੰਜ ਸਾਲ ਦਾ ਸੀ ਤਾਂ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ। ਇਸ ਲਈ ਪਰਿਵਾਰ ਦੀ ਸਾਰੀ ਜ਼ਿੰਮੇਵਾਰੀ ਵਿਵੇਕ 'ਤੇ ਸੀ। 

PunjabKesari

ਮ੍ਰਿਤਕ ਦੇ ਚਾਚਾ ਨਰਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ 10 ਮਹੀਨੇ ਪਹਿਲਾਂ ਵਿਵੇਕ ਪੜ੍ਹਾਈ ਕਰਨ ਲਈ ਅਮਰੀਕਾ ਗਿਆ ਸੀ ਅਤੇ ਪਿਛਲੇ ਦਿਨੀਂ ਇਕ ਰੈੱਡ ਲਾਈਟ 'ਤੇ ਉਹ ਆਪਣੀ ਗੱਡੀ ਵਿਚ ਸੀ ਅਤੇ ਸਾਹਮਣੇ ਤੋਂ ਚਾਰ ਨੀਗਰੋ ਮੂਲ ਦੇ ਲੋਕ ਕੋਈ ਲੁੱਟ ਨੂੰ ਅੰਜਾਮ ਦੇ ਕੇ ਆਪਣੀ ਗੱਡੀ ਵਿਚ ਭੱਜ ਰਹੇ ਸਨ ਤਾਂ ਰੈੱਡ ਲਾਈਟ 'ਤੇ ਇਨ੍ਹਾਂ ਵਿਵੇਕ ਦੀ ਗੱਡੀ ਨਾਲ ਜ਼ਬਰਦਸਤ ਟੱਕਰ ਹੋ ਗਈ। ਜਿਸ ਨਾਲ ਵਿਵੇਕ ਨਾਲ ਇਕ ਨੌਜਵਾਨ ਜੋ ਬੈਠਾ ਸੀ, ਉਹ ਗੰਭੀਰ ਰੂਪ ਵਿਚ ਫੱਟੜ ਹੋ ਗਿਆ ਅਤੇ ਵਿਵੇਕ ਦੀ ਹਸਪਤਾਲ ਜਾ ਕੇ ਮੌਤ ਹੋ ਗਈ। ਉਥੇ ਹੀ ਪਰਿਵਾਰ ਨੇ ਅਮਰੀਕਾ ਵਿਚ ਰਹਿ ਰਹੇ ਭਾਰਤੀਆਂ ਦੀ ਸੁਰੱਖਿਆ ਨੂੰ ਲੇ ਕੇ ਚਿੰਤਾ ਜ਼ਾਹਰ ਕੀਤੀ ਹੈ ਤਾਂ ਜੋ ਅੱਗੇ ਤੋਂ ਕਿਸੇ ਹੋਰ ਭਾਰਤੀ ਨਾਲ ਅਜਿਹਾ ਹਾਦਸਾ ਨਾ ਹੋ ਸਕੇ। 

PunjabKesari

ਇਹ ਵੀ ਪੜ੍ਹੋ : ਫਗਵਾੜਾ ਵਿਖੇ ਸ਼ਰਮਨਾਕ ਘਟਨਾ, ਪਿਓ ਨੇ ਧੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੀਤਾ ਜਬਰ-ਜ਼ਿਨਾਹ  

PunjabKesari

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


 


shivani attri

Content Editor

Related News