ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਕੰਮ 'ਤੇ ਜਾ ਰਹੇ ਨੌਜਵਾਨ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ
Thursday, Aug 01, 2024 - 04:35 PM (IST)

ਜਲੰਧਰ (ਸੋਨੂੰ)- ਜਲੰਧਰ ਦੇ ਸ੍ਰੀ ਗੁਰੂ ਰਵਿਦਾਸ ਚੌਂਕ ਤੋਂ ਨਕੋਦਰ ਚੌਂਕ ਨੂੰ ਜਾਂਦੇ ਰਸਤੇ ‘ਚ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਥੇ ਇਕ ਨਗਰ ਨਿਗਮ ਦੀ ਗੱਡੀ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਸੜਕ ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਹੁਲ ਵਾਸੀ ਲਾਂਬੜਾ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਬਾਈਕ 'ਤੇ ਸਵਾਰ ਹੋ ਕੇ ਕੰਮ 'ਤੇ ਜਾ ਰਿਹਾ ਸੀ ਪਰ ਰਸਤੇ 'ਚ ਇਹ ਹਾਦਸਾ ਵਾਪਰ ਗਿਆ। ਸਥਾਨਕ ਲੋਕਾਂ ਨੇ ਘਟਨਾ ਦੀ ਸੂਚਨਾ ਥਾਣਾ ਭਾਰਗਵ ਕੈਂਪ ਦੀ ਪੁਲਸ ਨੂੰ ਦਿੱਤੀ। ਮੌਕੇ 'ਤੇ ਪੁੱਜੀ ਪੁਲਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ 'ਚ ਲੈ ਲਿਆ ਹੈ।
ਇਹ ਵੀ ਪੜ੍ਹੋ- ਨਸ਼ਿਆਂ 'ਤੇ ਰੋਕ ਲਾਉਣ ਲਈ DGP ਗੌਰਵ ਯਾਦਵ ਦੀ ਸਖ਼ਤੀ, ਸੂਬੇ ਦੇ ਪਿੰਡਾਂ ਲਈ ਕਮੇਟੀਆਂ ਦਾ ਕੀਤਾ ਗਠਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।