ਜਲੰਧਰ ''ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਪਲਟੀ ਗੱਡੀ, ਬਾਈਕ ਸਵਾਰ ਨੌਜਵਾਨ ਦੀ ਦਰਦਨਾਕ ਮੌਤ

Monday, Oct 20, 2025 - 01:00 PM (IST)

ਜਲੰਧਰ ''ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਪਲਟੀ ਗੱਡੀ, ਬਾਈਕ ਸਵਾਰ ਨੌਜਵਾਨ ਦੀ ਦਰਦਨਾਕ ਮੌਤ

ਜਲੰਧਰ- ਜਲੰਧਰ 'ਚ ਸੋਮਵਾਰ ਤੜਕੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਇਕ ਬਾਈਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਇਹ ਦਰਦਨਾਕ ਘਟਨਾ ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਫੋਲੜੀਵਾਲ ਨੇੜੇ ਵਾਪਰੀ। ਜਾਣਕਾਰੀ ਮੁਤਾਬਕ ਇਕ ਤੇਜ਼ ਰਫ਼ਤਾਰ ਸਵਿੱਫ਼ਟ ਕਾਰ ਨੇ ਇਕ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਵੀ ਪਲਟ ਗਈ।ਟੱਕਰ ਲੱਗਣ ਕਾਰਨ ਬਾਈਕ ਚਾਲਕ ਸੜਕ ਕਿਨਾਰੇ ਸਥਿਤ ਇਕ ਨਾਲੇ 'ਚ ਡਿੱਗ ਗਿਆ।

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਵੱਡੀ ਵਾਰਦਾਤ! ਘਰ ਦੇ ਬਾਹਰ ਦੀਵਾਲੀ ਮਨਾ ਰਹੇ ਨੌਜਵਾਨ ਨੂੰ ਮਾਰ 'ਤੀ ਗੋਲ਼ੀ, ਕੰਬਿਆ ਇਲਾਕਾ

PunjabKesari

ਮੌਕੇ ਤੋਂ ਫਰਾਰ ਹੋਏ ਕਾਰ ਸਵਾਰ
ਸਥਾਨਕ ਲੋਕਾਂ ਅਨੁਸਾਰ ਹਾਦਸੇ ਤੋਂ ਬਾਅਦ ਕਾਰ ਸਵਾਰ ਨੌਜਵਾਨ ਤੁਰੰਤ ਮੌਕੇ ਤੋਂ ਫ਼ਰਾਰ ਹੋ ਗਏ। ਇਸ ਘਟਨਾ ਦਾ ਪਤਾ ਸਵੇਰੇ ਉਦੋਂ ਲੱਗਿਆ ਜਦੋਂ ਰਾਹਗੀਰਾਂ ਨੇ ਨਾਲੇ ਵਿੱਚ ਨੌਜਵਾਨ ਦੀ ਲਾਸ਼ ਵੇਖੀ ਅਤੇ ਤੁਰੰਤ ਥਾਣਾ ਸਦਰ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ। ਸੂਚਨਾ ਮਿਲਣ 'ਤੇ ਥਾਣਾ ਸਦਰ ਦੇ ਐੱਸ. ਐੱਚ. ਓ. ਸੰਜੀਵ ਸੂਰੀ ਪੁਲਸ ਟੀਮ ਨਾਲ ਘਟਨਾ ਸਥਾਨ 'ਤੇ ਪਹੁੰਚੇ ਅਤੇ ਜਾਂਚ ਕੀਤੀ।

PunjabKesari

ਇਹ ਵੀ ਪੜ੍ਹੋ: ਦੀਵਾਲੀ ਮੌਕੇ ਪੰਜਾਬ 'ਚ ਵੱਡੀ ਘਟਨਾ! ਬੋਰੀਆਂ ਦੀ ਫੈਕਟਰੀ 'ਚ ਮਚੇ ਅੱਗ ਦੇ ਭਾਂਬੜ

ਸ਼ੁਰੂਆਤੀ ਜਾਂਚ ਵਿਚ ਪੁਲਸ ਨੇ ਇਹ ਅੰਦਾਜ਼ਾ ਲਗਾਇਆ ਹੈ ਕਿ ਨੌਜਵਾਨ ਦੀ ਮੌਤ ਨਾਲੇ ਵਿੱਚ ਡਿੱਗਣ ਤੋਂ ਬਾਅਦ ਦਮ ਘੁੱਟਣ ਕਾਰਨ ਹੋਈ ਹੈ। ਪੁਲਸ ਦਾ ਮੰਨਣਾ ਹੈ ਕਿ ਇਹ ਹਾਦਸਾ ਦੇਰ ਰਾਤ ਨੂੰ ਵਾਪਰਿਆ ਹੋਵੇਗਾ। ਪੁਲਸ ਨੇ ਲਾਸ਼ ਨੂੰ ਨਾਲੇ ਤੋਂ ਬਾਹਰ ਕੱਢ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪਛਾਣ ਹੋਣ ਤੋਂ ਬਾਅਦ ਪਰਿਵਾਰ ਨੂੰ ਸੂਚਿਤ ਕੀਤਾ ਜਾਵੇਗਾ।ਥਾਣਾ ਸਦਰ ਦੀ ਪੁਲਸ ਇਸ ਸਮੇਂ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਫ਼ਰਾਰ ਹੋਏ ਕਾਰ ਚਾਲਕ ਦੀ ਤਲਾਸ਼ 'ਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ:ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News