ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦੋ ਦੋਸਤਾਂ ਨੂੰ ਦਰੜਿਆ, ਇਕ ਦੀ ਦਰਦਨਾਕ ਮੌਤ
Thursday, Feb 26, 2026 - 03:20 PM (IST)
ਜਲੰਧਰ (ਸੁਨੀਲ)- ਜਲੰਧਰ ਵਿਚ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਮਕਸੂਦਾਂ ਥਾਣੇ ਦੇ ਅਧਿਕਾਰ ਖੇਤਰ 'ਚ ਆਉਂਦੇ ਪਿੰਡ ਲਿੱਦੜਾਂ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਇਕ ਸਕੂਟਰ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਸਕੂਟਰ ਇਕ ਖੰਭੇ ਨਾਲ ਟਕਰਾ ਗਿਆ। ਜਿਸ ਕਾਰਨ ਸਕੂਟਰ ਸਵਾਰ ਦੀ ਮੌਤ ਹੋ ਗਈ ਅਤੇ ਦੂਜਾ ਜ਼ਖ਼ਮੀ ਹੋ ਗਿਆ। ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ।
ਮ੍ਰਿਤਕ ਦੀ ਪਛਾਣ ਬੁਲੰਦਪੁਰ ਦੇ ਰਹਿਣ ਵਾਲੇ ਅਤੁਲ ਠਾਕੁਰ ਵਜੋਂ ਹੋਈ ਹੈ ਅਤੇ ਜ਼ਖ਼ਮੀ ਦੀ ਪਛਾਣ ਗਗਨਦੀਪ ਪੰਜਾਬੀ ਬਾਗ ਵਜੋਂ ਹੋਈ ਹੈ। ਮ੍ਰਿਤਕ ਅਤੁਲ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖੀ ਗਈ ਹੈ। ਮਕਸੂਦਾਂ ਥਾਣਾ ਪੁਲਸ ਅਣਪਛਾਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਨ ਵਿੱਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
