ਗੁਰਪੁਰਬ ਲਈ ਜੀਪ ''ਤੇ ਚੱਲਾ ਸੀ ਫੁੱਲ ਲਵਾਉਣ, ਮੁੰਡੇ ਨਾਲ ਰਾਹ ''ਚ ਵਾਪਰ ਗਿਆ ਦਰਦਨਾਕ ਹਾਦਸਾ
Friday, Jan 03, 2025 - 05:56 PM (IST)
ਫਗਵਾੜਾ (ਮੁਨੀਸ਼)- ਫਗਵਾੜਾ ਵਿਖੇ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦਰਦਨਾਕ ਹਾਦਸੇ ਵਿਚ 17 ਸਾਲਾ ਮੁੰਡੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ, ਜੋਕਿ ਆਪਣੀ ਜੀਪ 'ਤੇ ਗੁਰਪੁਰਬ ਲਈ ਫੁੱਲ ਲਵਾਉਣ ਵਾਸਤੇ ਫਗਵਾੜਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਗੁਰਪੁਰਬ ਲਈ ਜੀਪ ਨੂੰ ਫੁੱਲ ਲਵਾਉਣ ਲਈ ਪਿੰਡ ਲੱਖਪੁਰ ਤੋਂ ਫਗਵਾੜਾ ਆ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਖ਼ਤਰੇ ਦੀ ਘੰਟੀ, ਅਗਲੇ 48 ਘੰਟੇ ਭਾਰੀ, ਮੀਂਹ ਸਣੇ ਚੱਲਣਗੀਆਂ ਤੇਜ਼ ਹਵਾਵਾਂ
ਇਸ ਦੌਰਾਨ ਜੀਪ ਦਰੱਖ਼ਤ ਨਾਲ ਟਕਰਾਉਣ ਤੋਂ ਬਾਅਦ ਨੌਜਵਾਨ ਦੇ ਗਲੇ 'ਤੇ ਕੋਈ ਤਿੱਖੀ ਚੀਜ਼ ਵੱਜ ਗਈ, ਜਿਸ ਕਰਕੇ ਗਲੇ ਦੀ ਨਾੜ ਵੱਢੀ ਗਈ। ਇਸ ਭਿਆਨਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ। ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਪਈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਵਾਰਿਸਾਂ ਨੂੰ ਮਿਲੀ ਸਰਕਾਰੀ ਨੌਕਰੀ, ਜਾਣੋ ਪੂਰੀ ਸੂਚੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e