ਸੜਕ ਹਾਦਸੇ ਨੇ ਤਬਾਹ ਕੀਤੀਆਂ ਘਰ ਦੀਆਂ ਖ਼ੁਸ਼ੀਆਂ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਦਰਦਨਾਕ ਮੌਤ

03/26/2023 4:51:42 PM

ਸੁਲਤਾਨਪੁਰ ਲੋਧੀ (ਧੀਰ)-ਸੁਲਤਾਨਪੁਰ ਲੋਧੀ ਦੇ ਤਲਵੰਡੀ ਚੌਧਰੀਆਂ ਮਾਰਗ ’ਤੇ ਵਾਪਰੇ ਸੜਕ ਹਾਦਸੇ ’ਚ ਬੁਲੇਟ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਪਿੰਡ ਮਹਿਜੀਤਪੁਰ ਵਾਸੀ ਯੁਵਰਾਜ ਸਿੰਘ ਅਤੇ ਪਿੰਡ ਮੇਵਾ ਸਿੰਘ ਵਾਲਾ ਦਾ ਰਹਿਣ ਵਾਲਾ ਚੇਤਨ ਸਿੰਘ ਦੋਵੇਂ ਬੀਤੇ ਦਿਨ ਬੁਲੇਟ ਮੋਟਰਸਾਈਕਲ ’ਤੇ ਪਿੰਡ ਮੇਵਾ ਸਿੰਘ ਵਾਲਾ ਵੱਲ ਜਾ ਰਹੇ ਸਨ।

ਇਹ ਵੀ ਪੜ੍ਹੋ :  ਅੰਮ੍ਰਿਤਪਾਲ ਦੇ ਮਾਮਲੇ 'ਚ ਨਵੇਂ ਤੱਥ ਆਏ ਸਾਹਮਣੇ, ਨਿਕਲਿਆ ਪੁਲਸ ਕੁਨੈਕਸ਼ਨ ਤੇ ਖੁੱਲ੍ਹੇ ਵੱਡੇ ਰਾਜ਼

ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਜ਼ਖ਼ਮੀ ਹੋਏ ਦੋਵਾਂ ਨੌਜਵਾਨਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਮਹਿਜੀਤਪੁਰ ਵਾਸੀ ਯੁਵਰਾਜ ਸਿੰਘ ਪੁੱਤਰ ਕੁਲਦੀਪ ਸਿੰਘ ਦੀ ਹਾਲਤ ਨਾਜ਼ੁਕ ਹੋਣ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ। ਇਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਚੇਤਨ ਸਿੰਘ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਅਧੀਨ ਹੈ। ਦੱਸਿਆ ਜਾ ਰਿਹਾ ਹੈ ਕਿ ਯੁਵਰਾਜ ਸਿੰਘ ਮੋਮੀ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਪਿੰਡ ਮੇਵਾ ਸਿੰਘ ਵਾਲਾ ਨੇੜੇ ਇਕ ਗੈਰੇਜ ’ਚ ਕੰਮ ਕਰਦਾ ਸੀ।

ਇਹ ਵੀ ਪੜ੍ਹੋ :  ਅੰਮ੍ਰਿਤਪਾਲ ਦੇ ਸਮਰਥਕਾਂ ਬਾਰੇ ਖੁੱਲ੍ਹੀ ਪੋਲ, ਬ੍ਰੇਨ ਵਾਸ਼ ਕਰਕੇ ਇੰਝ ਫੋਰਸ ਨਾਲ ਜੋੜਨ ਦਾ ਕਰ ਰਹੇ ਸਨ ਕੰਮ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News