ਉਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਟਾਂਡਾ ਵਿਖੇ ਇਕ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਦੀ ਹੋਈ ਦਰਦਨਾਕ ਮੌਤ

Monday, Apr 10, 2023 - 07:14 PM (IST)

ਉਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਟਾਂਡਾ ਵਿਖੇ ਇਕ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਦੀ ਹੋਈ ਦਰਦਨਾਕ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਹੁਸ਼ਿਆਰਪੁਰ ਰੋਡ 'ਤੇ ਪਿੰਡ ਬੂਰੇ ਰਾਜਪੂਤਾਂ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ 24 ਵਰ੍ਹਿਆਂ ਦੇ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਉਕਤ ਨੌਜਵਾਨ ਦਾ 30 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਜਿਸ ਤੋਂ ਬਾਅਦ ਬੁੱਲੋਵਾਲ ਪੁਲਸ ਨੇ ਹਾਦਸੇ ਦਾ ਕਾਰਨ ਬਣਨ ਵਾਲੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਹਾਦਸਾ 5 ਅਪ੍ਰੈਲ ਦੀ ਸ਼ਾਮ ਨੂੰ ਉਸ ਵੇਲੇ ਵਾਪਰਿਆ ਜਦੋਂ ਪਲਸਰ ਮੋਟਰਸਾਈਕਲ ਸਵਾਰ ਨੌਜਵਾਨ ਗੁਰਤੇਜ ਸਿੰਘ ਵਾਸੀ ਮੁਰਾਦਪੁਰ ਨਰੀਆਲ ਦੇ ਵਿਚ ਕਿਸੇ ਵਾਹਨ ਨੇ ਟੱਕਰ ਮਾਰੀ ਦਿੱਤੀ।

ਇਹ ਵੀ ਪੜ੍ਹੋ : ਜਲੰਧਰ ਦੇ ਰਿਹਾਇਸ਼ੀ ਇਲਾਕੇ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਲੋਕਾਂ ਨੇ ਔਰਤਾਂ ਦਾ ਚਾੜ੍ਹਿਆ ਕੁਟਾਪਾ

PunjabKesari

ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਗੁਰਤੇਜ ਨੂੰ ਹੁਸ਼ਿਆਰਪੁਰ ਦੇ ਇਕ ਹਸਪਤਾਲ ਵਿੱਚੋਂ ਮੁੱਢਲੀ ਡਾਕਟਰੀ ਮਦਦ ਤੋਂ ਬਾਅਦ ਡੀ. ਐੱਮ. ਸੀ. ਹਸਪਤਾਲ ਲੁਧਿਆਣਾ ਰੈਫਰ ਕੀਤਾ ਗਿਆ ਸੀ। ਇਥੇ 9 ਅਪ੍ਰੈਲ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।  ਹਾਦਸੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਜੀਵਨ ਲਾਲ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਜਸਵਿੰਦਰ ਸਿੰਘ ਪੁੱਤਰ ਸੋਹਣ ਸਿੰਘ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਹਾਦਸੇ ਲਈ ਜਿੰਮੇਵਾਰ ਵਾਹਨ ਚਾਲਕ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਅੱਜ ਸੈਂਕੜੇ ਨਮ ਅੱਖਾਂ ਦੀ ਮੌਜੂਦਗੀ ਵਿਚ ਗੁਰਤੇਜ ਦਾ ਅੰਤਿਮ ਸੰਸਕਾਰ ਕੀਤਾ ਗਿਆ। 

ਇਹ ਵੀ ਪੜ੍ਹੋ : 57 ਗੈਂਗਸਟਰਾਂ ਤੇ ਅੱਤਵਾਦੀਆਂ ਖ਼ਿਲਾਫ਼ ਐਕਸ਼ਨ ਦੀ ਤਿਆਰੀ, NIA ਨੇ ਪੰਜਾਬ ਸਰਕਾਰ ਤੋਂ ਮੰਗੇ ਵੇਰਵੇ

PunjabKesari

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News