ਹਾਦਸੇ ਨੇ ਉਜਾੜ ਦਿੱਤਾ ਹੱਸਦਾ-ਵੱਸਦਾ ਪਰਿਵਾਰ, ਮਾਪਿਆਂ ਦੇ ਜਵਾਨ ਪੁੱਤ ਦੀ ਹੋਈ ਦਰਦਨਾਕ ਮੌਤ

Friday, Oct 20, 2023 - 05:29 PM (IST)

ਹਾਦਸੇ ਨੇ ਉਜਾੜ ਦਿੱਤਾ ਹੱਸਦਾ-ਵੱਸਦਾ ਪਰਿਵਾਰ, ਮਾਪਿਆਂ ਦੇ ਜਵਾਨ ਪੁੱਤ ਦੀ ਹੋਈ ਦਰਦਨਾਕ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)- ਟਾਂਡਾ-ਹੁਸ਼ਿਆਰਪੁਰ ਰੋਡ 'ਤੇ ਗੁਰੂ ਗੋਬਿੰਦ ਸਿੰਘ ਸਕੂਲ ਨੈਣੋਵਾਲ ਵੈਦ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਬੀਤੀ ਦੇਰ ਸ਼ਾਮ ਵਾਪਰੇ ਇਸ ਸੜਕ ਹਾਦਸੇ ਵਿਚ ਕਾਰ ਦੀ ਲਪੇਟ ਵਿਚ ਆਉਣ ਕਾਰਨ ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਛਾਣ ਹਰਜੋਤ ਸਿੰਘ ਪੁੱਤਰ ਕਮਲਜੀਤ ਸਿੰਘ ਵਾਸੀ ਮਸੀਤਪਲ ਕੋਟ ਹਾਲ ਵਾਸੀ ਅਹੀਆਪੁਰ ਦੇ ਰੂਪ ਵਿਚ ਹੋਈ ਹੈ।  

ਬੁੱਲੋਵਾਲ ਪੁਲਸ ਦੇ ਏ. ਐੱਸ. ਆਈ. ਸਤਨਾਮ ਸਿੰਘ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿਚ ਲਿਆ। ਪੁਲਸ ਨੇ ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੇ ਭਰਾ ਨਵਜੋਤ ਸਿੰਘ ਦੇ ਬਿਆਨ ਦੇ ਆਧਾਰ 'ਤੇ ਹਾਦਸੇ ਲਈ ਜਿੰਮੇਵਾਰ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 

PunjabKesari

ਇਹ ਵੀ ਪੜ੍ਹੋ: Canada ਦੇ Visa 'ਤੇ ਕੀ ਹੁਣ ਲੱਗ ਸਕਦੀ ਐ ਰੋਕ ! ਐਕਸਪਰਟ ਤੋਂ ਸੁਣੋ ਪੂਰਾ ਮਾਮਲਾ

ਆਪਣੇ ਬਿਆਨ ਵਿਚ ਨਵਜੋਤ ਨੇ ਦੱਸਿਆ ਕਿ ਉਸ ਦਾ ਭਰਾ ਜਦੋਂ ਆਪਣੇ ਮੋਟਰਸਾਈਕਲ 'ਤੇ ਖਡਿਆਲਾ ਸੈਣੀਆਂ ਵਿਖੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਜਾ ਰਿਹਾ ਸੀ ਤਾਂ ਨੈਣੋਵਾਲ ਸਕੂਲ ਨੇੜੇ ਕਾਰ ਨੇ ਉਸ ਵਿਚ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। 

ਇਹ ਵੀ ਪੜ੍ਹੋ: ਅਸਲਾ ਰੱਖਣ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ, ਹੁਣ ਸੌਖਾ ਨਹੀਂ ਬਣੇਗਾ ਨਵਾਂ ਆਰਮਜ਼ ਲਾਇਸੈਂਸ, ਨਵੇਂ ਹੁਕਮ ਜਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News