ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਕੁਝ ਦਿਨ ਪਹਿਲਾਂ ਵਿਦੇਸ਼ ਤੋਂ ਪਰਤੇ ਨੌਜਵਾਨ ਦੀ ਦਰਦਨਾਕ ਮੌਤ

Monday, Dec 11, 2023 - 01:21 PM (IST)

ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਕੁਝ ਦਿਨ ਪਹਿਲਾਂ ਵਿਦੇਸ਼ ਤੋਂ ਪਰਤੇ ਨੌਜਵਾਨ ਦੀ ਦਰਦਨਾਕ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਟਾਂਡਾ-ਸ੍ਰੀ ਹਰਗੋਬਿੰਦਪੁਰ ਰੋਡ 'ਤੇ ਪਿੰਡ ਗੁਰਾਲਾ ਮੋੜ ਨੇੜੇ ਬੀਤੀ ਰਾਤ ਵਾਪਰੇ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਇਆ ਨੌਜਵਾਨ ਸੁਖਪ੍ਰੀਤ ਸਿੰਘ ਸੁੱਖਾ ਪੁੱਤਰ ਭੁਪਿੰਦਰ ਸਿੰਘ ਵਾਸੀ ਪਿੰਡ ਪੁਲ ਪੁਖਤਾ ਕੁਝ ਹੀ ਦਿਨ ਪਹਿਲਾਂ ਹੀ ਗ੍ਰੀਸ ਤੋਂ ਪਰਤਿਆ ਸੀ।

ਹਾਦਸਾ ਰਾਤ 8.30 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਪਿੰਡ ਰੜਾ ਵੱਲੋਂ ਆਪਣੇ ਪਿੰਡ ਵੱਲ ਆ ਰਹੇ ਇਨੋਵਾ ਸਵਾਰ ਸੁਖਪ੍ਰੀਤ ਦੀ ਗੱਡੀ ਵਿਚ ਗੰਨਿਆਂ ਨਾਲ ਲੱਧੀ ਟਰਾਲੀ ਨੇ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਬੇਕਾਬੂ ਹੋਈ ਗੱਡੀ ਸੜਕ ਕਿਨਾਰੇ ਦਰੱਖ਼ਤ ਵਿਚ ਜਾ ਟਕਰਾਈ। ਬਸਤੀ ਬੋਹੜਾ ਪੁਲਸ ਚੌਂਕੀ ਟੀਮ ਨੇ ਲੋਕਾਂ ਦੀ ਮਦਦ ਨਾਲ ਸੁਖਪ੍ਰੀਤ ਨੂੰ ਜ਼ਖ਼ਮੀ ਹਾਲਤ ਵਿਚ ਟਾਂਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਪਰ ਉਸ ਦੀ ਮੌਤ ਹੋ ਚੁੱਕੀ ਸੀ।

PunjabKesari

ਇਹ ਵੀ ਪੜ੍ਹੋ : ਪਿਤਾ ਦੀ ਅੰਤਿਮ ਅਰਦਾਸ ’ਚ ਆਇਆ ਕੈਦੀ ਹੋਇਆ ਫਰਾਰ, ਪੁਲਸ ਨੂੰ ਪਈਆਂ ਭਾਜੜਾਂ

ਟਾਂਡਾ ਪੁਲਸ ਨੇ ਅੱਜ ਸੁਖਪ੍ਰੀਤ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ ਹਾਦਸੇ ਲਈ ਜਿੰਮੇਵਾਰ ਟਰੈਕਟਰ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਆਪਣੇ ਬਿਆਨ ਵਿਚ ਭੁਪਿੰਦਰ ਸਿੰਘ ਨੇ ਦੋਸ਼ ਲਾਇਆ ਕਿ ਇਹ ਹਾਦਸਾ ਤੇਜ਼ ਰਫ਼ਤਾਰ ਟਰੈਕਟਰ ਚਾਲਕ ਦੀ ਲਾਪਰਵਾਹੀ ਨਾਲ ਵਾਪਰਿਆ ਹੈ। 

ਇਹ ਵੀ ਪੜ੍ਹੋ : ਪਟਿਆਲਾ ਤੋਂ ਰੂਹ ਕੰਬਾਊ ਖ਼ਬਰ: 17 ਸਾਲਾ ਪੁੱਤ ਦੀ ਹੋਈ ਮੌਤ, ਪੈਸੇ ਨਾ ਹੋਣ ਕਾਰਨ ਘਰ 'ਚ ਦੱਬੀ ਲਾਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

shivani attri

Content Editor

Related News