4 ਦਿਨ ਤੋਂ ਲਾਪਤਾ 25 ਸਾਲਾ ਨੌਜਵਾਨ ਦੀ ਲਾਸ਼ ਬਰਾਮਦ

Monday, Dec 16, 2019 - 05:27 PM (IST)

4 ਦਿਨ ਤੋਂ ਲਾਪਤਾ 25 ਸਾਲਾ ਨੌਜਵਾਨ ਦੀ ਲਾਸ਼ ਬਰਾਮਦ

ਦੀਨਾਨਗਰ (ਦੀਪਕ)— ਇਥੋਂ ਦੇ ਪਿੰਡ ਝਬਕਰਾਂ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ 4 ਦਿਨ ਤੋਂ ਲਾਪਤਾ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ। ਮ੍ਰਿਤਕ ਦੀ ਪਛਾਣ 25 ਸਾਲਾ ਮੁਨੀਸ਼ ਕੁਮਾਰ ਦੇ ਰੂਪ 'ਚ ਹੋਈ ਹੈ, ਜੋਕਿ ਪਿਛਲੇ ਚਾਰ ਦਿਨਾਂ ਤੋਂ ਲਾਪਤਾ ਸੀ। ਉਥੇ ਹੀ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਪਿੰਡ ਦੇ ਇਕ ਨੌਜਵਾਨ ਨੇ ਮੁਨੀਸ਼ ਦੇ ਨਾਲ ਕੁਕਰਮ ਕਰਨ ਤੋਂ ਬਾਅਦ ਉਸ ਦਾ ਗਲਾ ਘੁੱਟ ਕੇ ਹੱਤਿਆ ਕੀਤੀ ਗਈ ਹੈ।

PunjabKesari

ਪੁਲਸ ਵੱਲੋਂ ਉਕਤ ਨੌਜਵਾਨ ਖਿਲਾਫ ਕੋਈ ਵੀ ਕਾਰਵਾਈ ਨਾ ਕਰਨ ਦੇ ਚਲਦਿਆਂ ਲਾਸ਼ ਦਾ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਲਾਸ਼ ਨੂੰ ਪਿੰਡ ਦੇ ਝਬਕਰਾਂ ਬੱਸ ਸਟੈਂਡ 'ਤੇ ਰੱਖ ਕੇ ਪ੍ਰਦਰਸ਼ਨ ਕੀਤਾ ਗਿਆ। ਪਰਿਵਾਰਕ ਮੈਂਬਰਾਂ ਨੇ ਪੁਲਸ ਤੋਂ ਇਨਸਾਫ ਦੀ ਮੰਗ ਕੀਤੀ ਹੈ।


author

shivani attri

Content Editor

Related News