ਲੋਹੀਆਂ ਖ਼ਾਸ ਬੱਸ ਸਟਾਪ ''ਤੇ ਬਣੇ ਬਾਥਰੂਮ ''ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

Sunday, Jun 25, 2023 - 10:55 AM (IST)

ਲੋਹੀਆਂ ਖ਼ਾਸ ਬੱਸ ਸਟਾਪ ''ਤੇ ਬਣੇ ਬਾਥਰੂਮ ''ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

ਲੋਹੀਆਂ ਖ਼ਾਸ (ਮਨਜੀਤ)- ਲੋਹੀਆਂ ਖ਼ਾਸ ਬੱਸ ਸਟਾਪ 'ਤੇ ਬਣੇ ਬਾਥਰੂਮ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਮੌਕੇ ਉੱਤੇ ਪਹੁੰਚੇ ਪੁਲਸ ਮੁਲਾਜ਼ਮਾਂ ਨੇ ਦੱਸਿਆ ਕਿ ਰੋਜ਼ਾਨਾ ਵਾਂਗ ਬਸ ਸਟਾਪ 'ਤੇ ਸ਼ਹਿਰ ਵਾਸੀ ਸਫ਼ਾਈ ਕਰਦੇ ਹੋਏ ਜਦੋਂ ਬਾਥਰੂਮ ਦੀ ਸਫ਼ਾਈ ਕਰਨ ਲੱਗਿਆ ਤਾਂ ਵੇਖਿਆ ਕਿ ਅੰਦਰੋਂ ਦਰਵਾਜ਼ੇ ਦੀ ਕੁੰਡੀ ਲੱਗੀ ਹੋਈ ਸੀ ਅਤੇ ਅੰਦਰੋਂ ਬਦਬੂ ਆ ਰਹੀ ਸੀ। ਜਿਸ ਤੋਂ ਬਾਅਦ ਮੌਕੇ ਉੱਤੇ ਇੱਕਠੇ ਹੋਏ ਲੋਕਾਂ ਨੇ ਲੋਹੀਆਂ ਥਾਣੇ ਸੂਚਿਤ ਕੀਤਾ ਤਾਂ ਪੁਲਸ ਮੁਲਾਜ਼ਮ ਮੌਕੇ ਉਤੇ ਪਹੁੰਚੇ।

ਇਹ ਵੀ ਪੜ੍ਹੋ- ਦਸੂਹਾ 'ਚ ਵੱਡੀ ਵਾਰਦਾਤ, ਏ. ਸੀ. ਨੂੰ ਲੈ ਕੇ ਹੋਏ ਮਾਮੂਲੀ ਝਗੜੇ ਮਗਰੋਂ ਕਲਯੁਗੀ ਪੁੱਤ ਨੇ ਪਿਓ ਨੂੰ ਮਾਰੀ ਗੋਲ਼ੀ

ਉਨ੍ਹਾਂ ਦਰਵਾਜ਼ੇ ਦੀ ਕੁੰਡੀ ਤੋੜੀ ਅਤੇ ਨਗਰ ਪੰਚਾਇਤ ਦੇ ਸਫ਼ਾਈ ਸੇਵਕਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ। ਲਾਸ਼ ਦੀ ਹਾਲਤ ਐਨੀ ਖ਼ਰਾਬ ਹੋ ਚੁੱਕੀ ਸੀ, ਜਿਸ ਨੂੰ ਪਛਾਣਨਾ ਮੁਸ਼ਕਿਲ ਹੋ ਰਿਹਾ ਸੀ। ਨਸ਼ੇ ਦੀ ਓਵਰਡੋਜ਼ ਕਾਰਨ ਉਕਤ ਨੌਜਵਾਨ ਦੀ ਮੌਤ ਹੋਣ ਦਾ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਪੁਲਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ- ਹੋਟਲ 'ਚ ਹੋਏ ਨਾਬਾਲਗ ਮੁੰਡੇ ਨਾਲ ਬਦਫੈਲੀ ਦੇ ਮਾਮਲੇ 'ਚ ਹੋਇਆ ਵੱਡਾ ਖ਼ੁਲਾਸਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News