ਟਿਵਾਣਾ ਰੋਡ ''ਤੇ ਸ਼ੱਕੀ ਹਾਲਾਤ ''ਚ ਨੌਜਵਾਨ ਦੀ ਮਿਲੀ ਲਾਸ਼,ਕਤਲ ਦਾ ਖ਼ਦਸ਼ਾ

Friday, Oct 09, 2026 - 02:53 PM (IST)

ਟਿਵਾਣਾ ਰੋਡ ''ਤੇ ਸ਼ੱਕੀ ਹਾਲਾਤ ''ਚ ਨੌਜਵਾਨ ਦੀ ਮਿਲੀ ਲਾਸ਼,ਕਤਲ ਦਾ ਖ਼ਦਸ਼ਾ

ਜਲਾਲਾਬਾਦ (ਬੰਟੀ ਦਹੂਜਾ)- ਜਲਾਲਾਬਾਦ ਦੇ ਟਿਵਾਣਾ ਰੋਡ ’ਤੇ ਡਿਸਪੋਜ਼ਲ ਨੇੜੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤ ਵਿੱਚ ਲਾਸ਼ ਮਿਲਣ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਸਥਾਨਕ ਲੋਕ ਵੱਡੀ ਗਿਣਤੀ ਵਿੱਚ ਮੌਕੇ ’ਤੇ ਇਕੱਠੇ ਹੋ ਗਏ ਅਤੇ ਪੁਲਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਲਾਸ਼ ਮਿਲਣ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ। ਇਹ ਮਾਮਲਾ ਕਤਲ ਦਾ ਹੈ ਜਾਂ ਹਾਦਸੇ ਦਾ, ਇਸ ਬਾਰੇ ਹਾਲੇ ਸਪੱਸ਼ਟ ਨਹੀਂ ਹੋ ਸਕਿਆ ਪਰ ਮੌਕੇ ਦੇ ਹਾਲਾਤ ਕਈ ਸਵਾਲ ਖੜ੍ਹੇ ਕਰ ਰਹੇ ਹਨ।

ਮੌਕੇ ’ਤੇ ਮੌਜੂਦ ਸਥਾਨਕ ਵਸਨੀਕਾਂ ਅਤੇ ਪੁਲਸ ਅਧਿਕਾਰੀਆਂ ਮੁਤਾਬਕ ਲਾਸ਼ ਦੀ ਹਾਲਤ ਨੂੰ ਵੇਖਦੇ ਕਈ ਸਵਾਲ ਉੱਠ ਰਹੇ ਹਨ। ਮ੍ਰਿਤਕ ਦੀ ਉਮਰ ਲਗਭਗ 25 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਘਟਨਾ ਨੂੰ ਸ਼ੱਕੀ ਬਣਾਉਣ ਵਾਲੀ ਸਭ ਤੋਂ ਵੱਡੀ ਗੱਲ ਇਹ ਹੈ ਕਿ ਨੌਜਵਾਨ ਨੇ ਪੈਂਟ ਪੁੱਠੀ ਪਾਈ ਹੋਈ ਸੀ। ਇਸ ਤੋਂ ਇਲਾਵਾ ਉਸ ਦੇ ਪੈਰਾਂ 'ਚ ਜੁੱਤੀ ਵੀ ਨਹੀਂ ਸੀ। ਉੱਥੋਂ ਕੁਝ ਦੂਰੀ ’ਤੇ ਇਕ ਮੋਟਰਸਾਈਕਲ ਵੀ ਬਰਾਮਦ ਹੋਇਆ ਹੈ, ਜਿਸ ਦਾ ਅਗਲਾ ਹਿੱਸਾ ਨੁਕਸਾਨਿਆ ਹੋਇਆ ਸੀ ਅਤੇ ਲਾਈਟ ਟੁੱਟੀ ਹੋਈ ਸੀ। ਮੋਟਰਸਾਈਕਲ ਦਾ ਪਿਛਲਾ ਹਿੱਸਾ ਵੀ ਟੁੱਟਿਆ ਹੋਇਆ ਸੀ ਅਤੇ ਕੁਝ ਸਾਮਾਨ ਇੱਧਰ-ਉੱਧਰ ਖਿੱਲਰਿਆ ਪਿਆ ਸੀ। ਘਟਨਾ ਸਥਾਨ 'ਤੇ ਸੜਕ ਉੱਤੇ ਟਾਇਰਾਂ ਦੇ ਨਿਸ਼ਾਨ ਵੀ ਵੇਖੇ ਗਏ ਹਨ, ਜਿਸ ਕਾਰਨ ਰਾਤ ਸਮੇਂ ਕਿਸੇ ਝਗੜੇ ਜਾਂ ਨੌਜਵਾਨ ਨੂੰ ਘੇਰਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

ਛੋਟੇ ਟਿਵਾਣਾ ਪਿੰਡ ਦੇ ਸਰਪੰਚ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਜਦੋਂ ਸੈਰ ਕਰਨ ਲਈ ਨਿਕਲੇ ਸਨ ਤਾਂ ਉਨ੍ਹਾਂ ਨੇ ਉਥੇ ਲਾਸ਼ ਪਈ ਵੇਖੀ। ਇਸ ਤੋਂ ਬਾਅਦ ਹੀ ਹੋਰ ਲੋਕਾਂ ਨੂੰ ਇਸ ਬਾਰੇ ਪਤਾ ਲੱਗਿਆ। ਉਨ੍ਹਾਂ ਨੇ ਵੀ ਖ਼ਦਸ਼ਾ ਜਤਾਇਆ ਕਿ ਜਿਸ ਤਰ੍ਹਾਂ ਨੌਜਵਾਨ ਦੀ ਪੈਂਟ ਪੁੱਠੀ ਪਾਈ ਹੋਈ ਸੀ ਅਤੇ ਮੌਕੇ ’ਤੇ ਟਾਇਰਾਂ ਦੇ ਨਿਸ਼ਾਨ ਸਨ, ਉਸ ਤੋਂ ਮਾਮਲਾ ਸ਼ੱਕੀ ਜਾਪਦਾ ਹੈ। ਇਕ ਹੋਰ ਵਿਅਕਤੀ ਨੇ ਦੱਸਿਆ ਕਿ ਸਵੇਰੇ ਜਦੋਂ ਉਸ ਨੇ ਵੇਖਿਆ ਤਾਂ ਲਾਸ਼ ਮੂਧੇ ਮੂੰਹ ਪਈ ਹੋਈ ਸੀ।

ਇਹ ਵੀ ਪੜ੍ਹੋ: LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ, First Year ਦੀ ਸਟੂਡੈਂਟ...

ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਾਦਸਾ ਹੈ ਜਾਂ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਨੌਜਵਾਨ ਦੀ ਪਛਾਣ ਕਰਨ ਲਈ ਉਸ ਕੋਲੋਂ ਆਧਾਰ ਕਾਰਡ, ਪਛਾਣ ਪੱਤਰ ਜਾਂ ਮੋਟਰਸਾਈਕਲ ਦੀ ਆਰਸੀ ਵਰਗੇ ਦਸਤਾਵੇਜ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਸ ਵੱਲੋਂ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾਵੇਗੀ ਤਾਂ ਜੋ ਪਤਾ ਲੱਗ ਸਕੇ ਕਿ ਰਾਤ ਸਮੇਂ ਉੱਥੋਂ ਕਿੰਨੇ ਵਾਹਨ ਲੰਘੇ ਸਨ ਅਤੇ ਅਸਲ 'ਚ ਕੀ ਘਟਨਾ ਵਾਪਰੀ ਸੀ। ਫਿਲਹਾਲ ਪੁਲਸ ਵੱਲੋਂ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਲਾਕੇ 'ਚ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ 'ਚ ਚਿੰਤਾ ਵੇਖਣ ਨੂੰ ਮਿਲ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ ਰੁਪਏ ਦੀ ਲਾਟਰੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News