ਸ੍ਰੀ ਕੀਰਤਪੁਰ ਸਾਹਿਬ ਵਿਖੇ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
Sunday, Jun 08, 2025 - 05:43 PM (IST)
 
            
            ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਪੁਲਸ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਨੂੰ ਅੱਜ ਬਾਅਦ ਦੁਪਹਿਰ ਸ੍ਰੀ ਕੀਰਤਪੁਰ ਸਾਹਿਬ ਦੇ ਪਤਾਲਪੁਰੀ ਚੌਂਕ ਫਲਾਈ ਓਵਰ ਨੇੜੇ ਝਾੜੀਆਂ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਹੌਲਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਇਸ ਸਬੰਧੀ ਅੱਜ ਸੂਚਨਾ ਪ੍ਰਾਪਤ ਹੋਈ ਸੀ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ ਲਾਸ਼ ਵੇਖਣ ਤੋਂ ਦੋ-ਤਿੰਨ ਦਿਨ ਪੁਰਾਣੀ ਲੱਗ ਰਹੀ ਸੀ, ਜਿਸ ਦੀ ਚਮੜੀ ਤੇਜ਼ ਧੁੱਪ ਅਤੇ ਗਰਮੀ ਨਾਲ ਕਾਫ਼ੀ ਸੜ ਚੁੱਕੀ ਸੀ ਅਤੇ ਲਾਸ਼ ਵਿਚੋਂ ਬਦਬੂ ਆ ਰਹੀ ਸੀ।
ਇਹ ਵੀ ਪੜ੍ਹੋ: ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ
ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਉਮਰ ਕਰੀਬ 50 ਸਾਲ, ਸਿਰ ਤੋਂ ਮੋਨਾ, ਮੁੱਲਾ ਫੈਸ਼ਨ ਦਾੜੀ ਰੱਖੀ ਹੋਈ ਹੈ, ਉਕਤ ਮ੍ਰਿਤਕ ਵਿਅਕਤੀ ਨੇ ਚਿੱਟੇ ਰੰਗ ਦੀ ਕਮੀਜ਼ ਅਤੇ ਭੂਰੇ ਰੰਗ ਦੀ ਪੈਂਟ ਪਾਈ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਸ਼ਨਾਖਤ ਨਾ ਹੋਣ ਕਾਰਨ ਪੁਲਸ ਨੇ ਧਾਰਾ 194 ਦੀ ਕਾਰਵਾਈ ਕਰਦੇ ਹੋਏ ਲਾਸ਼ ਨੂੰ 72 ਘੰਟੇ ਸ਼ਨਾਖਤ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            