Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ ਵੇਖ ਕੇ ਮਾਪਿਆਂ ਦੇ ਉੱਡੇ ਹੋਸ਼

Sunday, Jul 26, 2026 - 11:20 AM (IST)

Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ ਵੇਖ ਕੇ ਮਾਪਿਆਂ ਦੇ ਉੱਡੇ ਹੋਸ਼

ਗੋਰਾਇਆ (ਮੁਨੀਸ਼, ਹੇਮੰਤ)-ਗੋਰਾਇਆ ਦੇ ਪਿੰਡ ਰੁੜਕੀ ’ਚ ਥਾਣਾ ਬਿਲਗਾ ਦੇ ਪਿੰਡ ਮੀਓਂਵਾਲ ਦੇ 20 ਸਾਲਾ ਨੌਜਵਾਨ ਜਸ਼ਨਦੀਪ ਲੋਈ ਪੁੱਤਰ ਅਮਰਜੀਤ ਦੀ ਸ਼ੱਕੀ ਹਾਲਤ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਮਾਤਾ ਗੁਰਪ੍ਰੀਤ ਕੌਰ ਅਤੇ ਭਰਾ ਸੁਰਖ਼ਾਬ ਕੁਮਾਰ ਨੇ ਦੱਸਿਆ ਕਿ ਜਸ਼ਨਦੀਪ ਨੂੰ ਬੀਤੇ ਦਿਨ ਦੁਪਹਿਰ ਤਕਰੀਬਨ 3 ਵਜੇ ਉਸ ਦੀ ਮਾਸੀ ਦਾ ਮੁੰਡਾ ਪਿੰਡ ਮੀਓਂਵਾਲ ਤੋਂ ਪਿੰਡ ਰੁੜਕੀ ਕਿਸੇ ਕੰਮ ਲਈ ਆਪਣੇ ਨਾਲ ਲੈ ਕੇ ਗਿਆ ਸੀ। ਇਸ ਤੋਂ ਬਾਅਦ ਰਾਤ 8.15 ਵਜੇ ਪਰਿਵਾਰ ਨੂੰ ਫੋਨ ਕਰਕੇ ਸੂਚਨਾ ਦਿੱਤੀ ਗਈ ਕਿ ਜਸ਼ਨਦੀਪ ਟਰੈਕਟਰ ਤੋਂ ਡਿੱਗ ਗਿਆ ਹੈ ਅਤੇ ਟਰੈਕਟਰ ਉਸ ਉੱਪਰ ਚੜ੍ਹ ਜਾਣ ਕਾਰਨ ਉਸ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ ਵੱਡਾ ਫ਼ੈਸਲਾ

PunjabKesari

ਪਰਿਵਾਰ ਦਾ ਦੋਸ਼ ਹੈ ਕਿ ਉਸ ਨੂੰ ਜਾਣਬੁੱਝ ਕੇ ਮਾਰਿਆ ਗਿਆ ਹੈ। ਮਾਮਲਾ ਉਸ ਸਮੇਂ ਸ਼ੱਕੀ ਬਣ ਗਿਆ ਜਦੋਂ ਦੇਰ ਰਾਤ ਪਰਿਵਾਰ ਨੂੰ ਬਿਨਾਂ ਦੱਸੇ ਮ੍ਰਿਤਕ ਦੀ ਦੇਹ ਨੂੰ ਪਿੰਡ ਰੁੜਕੀ ਤੋਂ ਸਵਿਫਟ ਗੱਡੀ 'ਚ ਲਿਆ ਕੇ ਪਿੰਡ ਮੀਓਂਵਾਲ ਵਿਖੇ ਸੁੱਟਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਪਿੰਡ ਦੇ ਇਕ ਨੌਜਵਾਨ ਦੀ ਨਿਗ੍ਹਾ ਉਨ੍ਹਾਂ 'ਤੇ ਪੈ ਗਈ ਅਤੇ ਜਦੋਂ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਗਈ ਤਾਂ 3 ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ ਜਦਕਿ 2 ਔਰਤਾਂ ਨੂੰ ਗੱਡੀ ਸਮੇਤ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕਾਬੂ ਕੀਤੀਆਂ ਗਈਆਂ ਦੋਵਾਂ ਔਰਤਾਂ ਅਤੇ ਗੱਡੀ ਨੂੰ ਹਿਰਾਸਤ 'ਚ ਲੈ ਲਿਆ ਅਤੇ ਉਨ੍ਹਾਂ ਨੂੰ ਥਾਣਾ ਬਿਲਗਾ ਵਿਖੇ ਲਿਆਂਦਾ ਗਿਆ ਹੈ। ਪਰਿਵਾਰ ਨੇ ਪੁਲਸ ਨੂੰ ਆਪਣੇ ਬਿਆਨ ਦਰਜ ਕਰਵਾਉਂਦੇ ਇਸ ਮਾਮਲੇ 'ਚ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉੱਧਰ ਮਾਮਲਾ ਥਾਣਾ ਗੋਰਾਇਆ ਦੇ ਪਿੰਡ ਰੁੜਕੀ ਦਾ ਹੋਣ ਕਾਰਨ ਇਹ ਮਾਮਲਾ ਗੋਰਾਇਆ ਪੁਲਸ ਕੋਲ ਪਹੁੰਚ ਗਿਆ ਹੈ। ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਵਿਚ ਭੇਜ ਦਿੱਤਾ ਹੈ ਅਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ 'ਚ ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ ਕਿ ਮੌਤ ਟਰੈਕਟਰ ਹੇਠਾਂ ਆਉਣ ਨਾਲ ਹੋਈ ਹੈ ਜਾਂ ਕੋਈ ਹੋਰ ਵਜਾ ਹੈ।

ਇਹ ਵੀ ਪੜ੍ਹੋ: ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News