ਸ਼ੱਕੀ ਹਾਲਾਤ ’ਚ ਨੌਜਵਾਨ ਦੀ ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼

Monday, Jan 04, 2021 - 05:03 PM (IST)

ਸ਼ੱਕੀ ਹਾਲਾਤ ’ਚ ਨੌਜਵਾਨ ਦੀ ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼

ਗੜਸ਼ੰਕਰ (ਸ਼ੋਰੀ)— ਇਥੋਂ ਦੇ ਬੀਤ ਇਲਾਕੇ ਦੇ ਪਿੰਡ ਸੇਖੋਵਾਲ ਦੇ ਜੰਗਲ ’ਚ ਅੱਜ ਇਕ ਨੌਜਵਾਨ ਦਾ ਦਰੱਖ਼ਤ ਨਾਲ ਲਟਕਦੀ ਹੋਈ ਲਾਸ਼ ਬਰਾਮਦ ਕੀਤੀ ਗਈ। ਮਿ੍ਰਤਕ ਦੀ ਪਛਾਣ ਬਲਵੀਰ ਸਿੰਘ ਪੁੱਤਰ ਮੋਹਨ ਸਿੰਘ ਉਮਰ ਕਰੀਬ 27 ਸਾਲ ਦੱਸੀ ਜਾ ਰਹੀ ਹੈ, ਜੋ ਕਿ ਅਣਵਿਆਹੁਤਾ ਸੀ ।

ਇਹ ਵੀ ਪੜ੍ਹੋ : ਪਿਆਰ ਦਾ ਖ਼ੌਫ਼ਨਾਕ ਅੰਤ: ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਦੁਬਈ ਤੋਂ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

PunjabKesari

ਮਿ੍ਰਤਕ ਦੇ ਨਜ਼ਦੀਕ ਤੋਂ ਹੀ ਇਕ ਮੋਟਰਸਾਈਕਲ ਪੀ. ਬੀ. 07 ਬੀ. ਸੀ. 0259 ਵੀ ਬਰਾਮਦ ਹੋਇਆ ਹੈ। ਘਟਨਾ ਵਾਲੀ ਥਾਂ ’ਤੇ ਬਿਨੇਵਾਲ ਚੌਕੀ ਤੋਂ ਪੁਲਸ ਇੰਚਾਰਜ ਏ. ਐੱਸ. ਆਈ. ਸਤਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਪਹੁੰਚ ਕੇ ਤਫਤੀਸ਼ ’ਚ ਲੱਗ ਗਏ ਸਨ। ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਰਕਾਰੀ ਹਸਪਤਾਲ ਗੜਸ਼ੰਕਰ ਲਿਆਂਦਾ ਗਿਆ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਜਲੰਧਰ ’ਚ 6 ਸਾਲਾ ਬੱਚੀ ਦਾ ਜਬਰ-ਜ਼ਿਨਾਹ ਤੋਂ ਬਾਅਦ ਗਲਾ ਘੁੱਟ ਕੇ ਕਤਲ

ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News