ਮਾਹਿਲਪੁਰ ਵਿਖੇ ਅਰਧ ਨਗਨ ਹਾਲਤ 'ਚ ਮਿਲੀ ਨੌਜਵਾਨ ਦੀ ਲਾਸ਼, ਸੱਟਾਂ ਦੇ ਨਿਸ਼ਾਨ ਵੇਖ ਪਰਿਵਾਰ ਨੇ ਲਾਏ ਕਤਲ ਦੇ ਦੋਸ਼

Thursday, Jul 29, 2021 - 06:33 PM (IST)

ਮਾਹਿਲਪੁਰ ਵਿਖੇ ਅਰਧ ਨਗਨ ਹਾਲਤ 'ਚ ਮਿਲੀ ਨੌਜਵਾਨ ਦੀ ਲਾਸ਼, ਸੱਟਾਂ ਦੇ ਨਿਸ਼ਾਨ ਵੇਖ ਪਰਿਵਾਰ ਨੇ ਲਾਏ ਕਤਲ ਦੇ ਦੋਸ਼

ਹੁਸ਼ਿਆਰਪੁਰ (ਅਮਰੀਕ)- ਹੁਸਿ਼ਆਰਪੁਰ ਦੇ ਥਾਣਾ ਮਾਹਿਲਪੁਰ ਅਧੀਨ ਆਉਂਦੇ ਪਿੰਡ ਮਜਾਰਾ ਡਿੰਗਰੀਆਂ ਦੇ ਇਕ ਨੌਜਵਾਨ ਦੀ ਪਿੰਡ ਤੋਂ ਹੀ 3 ਕਿਲੋਮੀਟਰ ਦੂਰ ਸ਼ੱਕੀ ਹਾਲਾਤ ਵਿਚ ਅਰਧ ਨਗਨ ਹਾਲਤ 'ਚ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ, ਜਿਨ੍ਹਾਂ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਜਲੰਧਰ ਪਹੁੰਚੇ ਨਵਜੋਤ ਸਿੱਧੂ ਨੇ ਘੇਰੇ ਬਾਦਲ ਤੇ ਮਜੀਠੀਆ, ਸਾਧੇ ਤਿੱਖੇ ਨਿਸ਼ਾਨੇ (ਵੀਡੀਓ)

PunjabKesari

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਵਿਕਰਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੌਕੇ ਤੋਂ ਸੂਚਲਾ ਮਿਲੀ ਸੀ ਕਿ ਪਿੰਡ ਐਮਾ ਜੱਟਾਂ ਦੇ ਬਾਹਰਵਾਰ ਇਕ ਨੌਜਵਾਨ ਦੀ ਲਾਸ਼ ਪਈ ਹੋਈ ਹੈ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਜਸਪਾਲ ਸਿੰਘ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਹਨ ਅਤੇ ਉਸ ਦਾ ਕਤਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ ਪਹੁੰਚੇ ਨਵਜੋਤ ਸਿੱਧੂ ਦੇ ਬੇਬਾਕ ਬੋਲ, ਖੇਤੀ ਕਾਨੂੰਨਾਂ ਸਣੇ ਕਈ ਮੁੱਦਿਆਂ 'ਤੇ ਕੀਤੀ ਖੁੱਲ੍ਹ ਕੇ ਚਰਚਾ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News