ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸ਼ੱਕੀ ਹਾਲਾਤ ''ਚ ਮੌਤ

03/17/2020 10:59:37 AM

ਜਲੰਧਰ (ਮਹੇਸ਼)— ਪਿੰਡ ਨੰਗਲ ਫਤਿਹ ਖਾਂ ਵਿਖੇ 22 ਸਾਲ ਦੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਰੂਰਲ ਪੁਲਸ ਦੇ ਥਾਣਾ ਪਤਾਰਾ ਦੇ ਏ. ਐੱਸ. ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਸੰਦੀਪ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਪਿੰਡ ਨੰਗਲ ਫਤਿਹ ਖਾਂ ਜ਼ਿਲਾ ਜਲੰਧਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ: ਤੇਜ਼ਧਾਰ ਹਥਿਆਰਾਂ ਨਾਲ ਔਰਤ ਦਾ ਬੇਰਹਿਮੀ ਨਾਲ ਕਤਲ

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਸੰਦੀਪ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੀ ਮਾਂ ਦੀ ਸਾਲ 2012 'ਚ ਮੌਤ ਹੋ ਗਈ ਸੀ। ਉਸ ਦੀਆਂ ਦੋ ਭੈਣਾਂ ਦਾ ਵਿਆਹ ਹੋ ਚੁੱਕਾ ਹੈ ਅਤੇ ਇਕ ਭੈਣ ਕੁਆਰੀ ਹੈ। ਪਹਿਲਾਂ ਪੈਲੇਸ 'ਚ ਸਕਿਓਰਿਟੀ ਗਾਰਡ ਦੀ ਨੌਕਰੀ ਕਰਦੇ ਅਤੇ ਹੁਣ ਪਲੰਬਰ ਦਾ ਕੰਮ ਕਰਦੇ ਇੰਦਰਜੀਤ ਸਿੰਘ ਨੇ ਦੱਸਿਆ ਕਿ ਸੰਦੀਪ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਕਾਰਨ ਹਿਮਾਚਲ ਪ੍ਰਦੇਸ਼ ਤੋਂ ਦੇਸੀ ਦਵਾਈ ਖਾਂਦਾ ਸੀ। ਗਲਤੀ ਨਾਲ ਉਸ ਨੇ ਦੇਸੀ ਦਵਾਈ ਦੀ ਜਗ੍ਹਾ ਕੋਈ ਹੋਰ ਗਲਤ ਦਵਾਈ ਖਾ ਲਈ, ਜਿਸ ਨਾਲ ਉਸ ਦੀ ਹਾਲਤ ਜ਼ਿਆਦਾ ਵਿਗੜ ਗਈ। ਉਸ ਨੂੰ ਉਹ ਤੁਰੰਤ ਰਾਮਾ ਮੰਡੀ ਦੇ ਗੁੱਡਵਿਲ ਹਸਪਤਾਲ ਲੈ ਗਏ, ਜਿੱਥੇ ਕੁਝ ਸਮੇਂ ਬਾਅਦ ਹੀ ਉਸ ਨੇ ਦਮ ਤੋੜ ਦਿੱਤਾ। ਪਿਤਾ ਵੱਲੋਂ ਸੰਦੀਪ ਦੀ ਮੌਤ ਸਬੰਧੀ ਕਿਸੇ 'ਤੇ ਵੀ ਕੋਈ ਸ਼ੱਕ ਜ਼ਾਹਿਰ ਨਾ ਕਰਨ ਕਰਕੇ ਪਤਾਰਾ ਪੁਲਸ ਨੇ ਕਾਰਵਾਈ ਕਰਦੇ ਹੋਏ ਉਸ ਦੀ ਲਾਸ਼ ਸਿਵਲ ਹਸਪਤਾਲ ਭੇਜ ਦਿੱਤੀ ਹੈ ਅਤੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਅੱਧੀ ਰਾਤ ਵਾਪਰੀ ਵੱਡੀ ਵਾਰਦਾਤ, ਬਾਊਂਸਰ ਨੂੰ ਗੋਲੀਆਂ ਨਾਲ ਭੁੰਨਿਆ

shivani attri

This news is Content Editor shivani attri