ਨਵਾਂਸ਼ਹਿਰ: ਨਸ਼ੇ ਨੇ ਉਜਾੜਿਆ ਇਕ ਹੋਰ ਪਰਿਵਾਰ, ਨੌਜਵਾਨ ਦੀ ਲਾਸ਼ ਕੋਲੋਂ ਮਿਲੀ ਸਰਿੰਜ

Friday, Jul 08, 2022 - 07:13 PM (IST)

ਨਵਾਂਸ਼ਹਿਰ: ਨਸ਼ੇ ਨੇ ਉਜਾੜਿਆ ਇਕ ਹੋਰ ਪਰਿਵਾਰ, ਨੌਜਵਾਨ ਦੀ ਲਾਸ਼ ਕੋਲੋਂ ਮਿਲੀ ਸਰਿੰਜ

ਨਵਾਂਸ਼ਹਿਰ (ਜੋਬਨਪ੍ਰੀਤ)- ਨਵਾਂਸ਼ਹਿਰ ਦੇ ਔੜ ਵਿਖੇ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਨੌਜਵਾਨ ਬੁਰਜ ਟਹਿਲਦਾਸ ਦਾ ਰਹਿਣ ਵਾਲਾ ਸੀ ਅਤੇ ਉਸ ਦੀ ਉਮਰ ਤਕਰੀਬਨ 35 ਸਾਲ ਸੀ। ਪੁਲਸ ਨੂੰ ਲਾਸ਼ ਦੇ ਕੋਲੋਂ ਇਕ ਸ਼ਰਾਬ ਦੀ ਬੋਤਲ ਅਤੇ ਸਰਿੰਜ ਬਰਾਮਦ ਹੋਈ ਹੈ। 

ਇਹ ਵੀ ਪੜ੍ਹੋ: ਅੱਜ ਮਹਾਨਗਰ ਜਲੰਧਰ ’ਚ ਖੁੱਲ੍ਹਣਗੇ 53 ਨਵੇਂ ਸ਼ਰਾਬ ਦੇ ਠੇਕੇ, 15 ਫ਼ੀਸਦੀ ਕੀਮਤਾਂ ਘਟੀਆਂ

ਨੌਜਵਾਨ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਉਕਤ ਵਿਅਕਤੀ ਤਿੰਨ ਚਾਰ ਸਾਲ ਤੋਂ ਨਸ਼ਾ ਕਰ ਰਿਹਾ ਸੀ। ਮ੍ਰਿਤਕ ਦੇ ਰਿਸ਼ਤੇਦਾਰਾਂ ਵੱਲੋਂ ਔੜ ਇਲਾਕੇ ਵਿਚ ਨਸ਼ੇ ਖ਼ਤਮ ਕਰਨ ਦੀ ਸਰਕਾਰ ਅੱਗੇ ਲਾਈ ਗੁਹਾਰ ਲਗਾਈ ਗਈ ਹੈ। ਅੱਜ ਪਿੰਡ ਔੜ ਵਿਖੇ ਇਕ ਹੋਰ ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ ਨੇ ਫਿਰ ਤੋਂ ਪੁਲਸ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਨਵਾਂਸ਼ਹਿਰ ਰਣਜੀਤ ਸਿੰਘ ਬਦੇਸ਼ਾ ਐੱਸ. ਐੱਚ. ਓ. ਬਖ਼ਸ਼ੀਸ਼ ਸਿੰਘ ਘਟਨਾ ਸਥਾਨ 'ਤੇ ਪਹੁੰਚੇ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: CM ਮਾਨ ਦੇ ਵਿਆਹ ਦੀ ਕਵਰੇਜ ਕਰ ਰਹੇ ਪੱਤਰਕਾਰਾਂ ਨੂੰ ਕੁਝ ਇਸ ਤਰ੍ਹਾਂ ਦਿੱਤਾ ਗਿਆ ਸਨਮਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News