ਨਸ਼ੇ ਨੇ ਉਜਾੜਿਆ ਘਰ, ਭੋਗਪੁਰ ’ਚ ਚਿੱਟੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

Thursday, Aug 25, 2022 - 12:47 PM (IST)

ਨਸ਼ੇ ਨੇ ਉਜਾੜਿਆ ਘਰ, ਭੋਗਪੁਰ ’ਚ ਚਿੱਟੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਭੋਗਪੁਰ (ਸੂਰੀ)- ਸ਼ਹਿਰ ਵਿਚ ਇਕ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦੀ ਖ਼ਬਰ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਜਤਿਨ ਅਰੋੜਾ ਨਾਂ ਦਾ ਇਹ ਨੌਜਵਾਨ ਰੇਲਵੇ ਰੋਡ ਬਾਜ਼ਾਰ ਦੇ ਬਾਹਰ ਆਪਣੇ ਪਿਤਾ ਨਾਲ ਸਬਜ਼ੀ ਦੀ ਦੁਕਾਨ ਕਰਦਾ ਸੀ। ਡੇਢ ਸਾਲ ਪਹਿਲਾਂ ਇਸ ਨੌਜਵਾਨ ਦਾ ਵਿਆਹ ਹੋਇਆ ਸੀ। ਬੀਤੀ ਸ਼ਾਮ ਜਤਿਨ ਪੈਸੇ ਲੈ ਕੇ ਨਸ਼ਾ ਖ਼ਰੀਦ ਕੇ ਲਿਆਇਆ ਸੀ। ਰਾਤ ਸਮੇਂ ਦੁਕਾਨ ਤੋਂ ਵਾਪਸ ਆਉਣ ਤੋਂ ਬਾਅਦ ਇਹ ਨੌਜਵਾਨ ਆਪਣੇ ਕਮਰੇ ਵਿਚ ਜਾ ਕੇ ਸੌਂ ਗਿਆ ਸੀ।

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ, ਨਿੱਜੀ ਹਸਪਤਾਲ ਦੇ ਹੋਸਟਲ ’ਚ ਨਰਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਜਤਿਨ ਦੇ ਪਿਤਾ ਹਰ ਰੋਜ਼ ਵਾਂਗ ਜਲੰਧਰ ਸਬਜ਼ੀ ਮੰਡੀ ਵਿਚੋਂ ਦੁਕਾਨ ਦਾ ਸਾਮਾਨ ਲੈਣ ਲਈ ਚਲੇ ਗਏ। ਸਵੇਰੇ ਅੱਠ ਵਜੇ ਜਦੋਂ ਉਹ ਸ਼ਹਿਰ ਤੋਂ ਵਾਪਸ ਆਏ ਤਾਂ ਜਤਿਨ ਨੂੰ ਉਠਾਉਣ ਲਈ ਉਸ ਦੇ ਕਮਰੇ ਵਿਚ ਗਏ ਪਰ ਤਦ ਤੱਕ ਜਤਿਨ ਦੀ ਮੌਤ ਹੋ ਚੁੱਕੀ ਸੀ। ਇਸ ਮਾਮਲੇ ਸਬੰਧੀ ਜਦੋਂ ਥਾਣਾ ਮੁਖੀ ਭੋਗਪੁਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਇਸ ਮਾਮਲੇ ਵਿਚ ਪੁਲਸ ਕੋਲ ਕੋਈ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ।

ਇਹ ਵੀ ਪੜ੍ਹੋ: ਰੂਸ-ਯੂਕ੍ਰੇਨ ਜੰਗ ਦੇ 6 ਮਹੀਨੇ ਪੂਰੇ, ਹੁਣ ਫ਼ੌਜ ’ਚ ਭਰਤੀ ਲਈ ਲਾਊਡ ਸਪੀਕਰ ’ਤੇ ਹੁੰਦੀ ਹੈ ਮੁਨਾਦੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News