ਉੱਜੜਿਆ ਇਕ ਹੋਰ ਪਰਿਵਾਰ, ਗੋਰਾਇਆ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
Thursday, Apr 21, 2022 - 03:14 PM (IST)
ਗੋਰਾਇਆ (ਮੁਨੀਸ਼ ਬਾਵਾ)- ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰ ਰਹੀ ਹੈ ਅਤੇ ਪੁਲਸ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਦ ਦੇ ਰਹੀ ਹੈ ਪਰ ਨਸ਼ੇ ਦੇ ਸੌਦਾਗਰ ਨੌਜਵਾਨ ਪੀੜ੍ਹੀ ਦੀ ਜ਼ਿੰਦਗੀ ਤਬਾਹ ਕਰ ਰਹੇ ਹਨ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਗੋਰਾਇਆ ਵਿਖੇ ਜਿੱਥੇ ਤੜਕਸਾਰ ਹੀ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇਕ ਨੌਜਵਾਨ ਦੀ ਲਾਸ਼ ਗੋਰਾਇਆ ਦੀ ਜੈ ਹਿੰਦ ਕਲੋਨੀ ਦੇ ਛੱਪੜ ਨੇੜੇ ਬੁਰੀ ਹਾਲਤ ਵਿਚ ਮਿਲੀ।
ਇਹ ਵੀ ਪੜ੍ਹੋ:ਨੌਜਵਾਨ ਦੀ ਮੌਤ ਦੇ ਮਾਮਲੇ 'ਚ ਆਇਆ ਨਵਾਂ ਮੋੜ, ਪਰਿਵਾਰ ਨੇ ਪ੍ਰੇਮ ਸੰਬੰਧਾਂ ਕਾਰਨ ਜਤਾਇਆ ਕਤਲ ਦਾ ਖ਼ਦਸ਼ਾ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਸਵੇਰੇ 6 ਵਜੇ ਦੇ ਕਰੀਬ ਉਨ੍ਹਾਂ ਨੂੰ ਕਿਸੇ ਨੇ ਦੱਸਿਆ ਕਿ ਪਿੱਛੇ ਇਕ ਨੌਜਵਾਨ ਡਿੱਗਿਆ ਪਿਆ ਹੈ ਜਦੋਂ ਉਨ੍ਹਾਂ ਮੌਕੇ 'ਤੇ ਜਾ ਕੇ ਵੇਖਿਆ ਤਾਂ ਨੌਜਵਾਨ ਮੂਧੇ ਮੂੰਹ ਡਿੱਗਿਆ ਹੋਇਆ ਸੀ। ਉਸ ਦਾ ਮੋਟਰਸਾਈਕਲ ਕੋਲ ਹੀ ਖੜ੍ਹਾ ਸੀ ਅਤੇ ਨੌਜਵਾਨ ਕੋਲ ਸਰਿੰਜ ਪਈ ਹੋਈ ਸੀ, ਜਿਸ ਵਿਚ ਖ਼ੂਨ-ਖ਼ੂਨ ਆਇਆ ਹੋਇਆ ਸੀ। ਇਸ ਦੇ ਨਾਲ ਹੀ ਨੇੜਿਓਂ ਹੀ ਇਕ ਲਾਈਟਰ ਸਿਗਰਟਾਂ ਚੱਮਚ ਵੀ ਪਿਆ ਹੋਇਆ ਸੀ। ਇਸ ਦੀ ਤੁਰੰਤ ਸੂਚਨਾ ਉਨ੍ਹਾਂ ਤੁਰੰਤ ਗੋਰਾਇਆ ਪੁਲਸ ਨੂੰ ਦਿੱਤੀ। ਮੌਕੇ 'ਤੇ ਆਏ ਸਬ ਇੰਸਪੈਕਟਰ ਜਗਦੀਸ਼ ਰਾਜ, ਏ. ਐੱਸ. ਆਈ. ਨਿਸ਼ਾਨ ਸਿੰਘ ਸਮੇਤ ਪੁਲਸ ਪਾਰਟੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਫਿਲੌਰ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪਿੰਡ ਮਾਹਲਾ ਦੇ ਜੱਸੀ ਵਜੋਂ ਹੋਈ ਹੈ। ਪੁਲਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਨਹੀਂ ਮਿਲੀ ਜ਼ਮਾਨਤ, ਨਿਆਇਕ ਹਿਰਾਸਤ 'ਚ ਕੀਤਾ ਵਾਧਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ