ਫਗਵਾੜਾ ਦੇ ਸਿਵਲ ਹਸਪਤਾਲ ’ਚ ਨੌਜਵਾਨ ਦੀ ਮੌਤ ਮਗਰੋਂ ਭੜਕਿਆ ਪਰਿਵਾਰ, ਡਾਕਟਰ ਦੀ ਕੀਤੀ ਕੁੱਟਮਾਰ

11/12/2022 4:11:00 PM

ਫਗਵਾੜਾ (ਮੁਨੀਸ਼, ਜਲੋਟਾ)— ਫਗਵਾੜਾ ਦੇ ਸਿਵਲ ਹਸਪਤਾਲ ’ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਥੇ ਇਲਾਜ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਵੱਲੋਂ ਡਾਕਟਰ ’ਤੇ ਇਲਾਜ ਵਿਚ ਲਾਪਰਵਾਹੀ ਵਰਤਣ ਦੇ ਦੋਸ਼ ਲਗਾਏ ਗਏ ਹਨ। ਪਰਿਵਾਰ ਨੇ ਲਾਪਰਵਾਹੀ ਦੇ ਦੋਸ਼ ਲਾਉਂਦੇ ਹੋਏ ਉਸ ’ਤੇ ਹਮਲਾ ਕਰ ਦਿੱਤਾ, ਜਿਸ ਨਾਲ ਡਾਕਟਰ ਵੀ ਜ਼ਖ਼ਮੀ ਹੋ ਗਿਆ।

ਡਾਕਟਰ ਨੂੰ ਛੁਡਾਉਣ ਲਈ ਜਦੋਂ ਸਟਾਫ਼ ਪਹੁੰਚਿਆ ਤਾਂ ਮਹਿਲਾ ਸਟਾਫ਼ ਦੇ ਨਾਲ ਹੀ ਪਰਿਵਾਰ ਵੱਲੋਂ ਹਮਲਾ ਕੀਤਾ ਗਿਆ, ਜਿਸ ਦੇ ਚਲਦਿਆਂ ਫਗਵਾੜਾ ਸਿਵਲ ਹਸਪਤਾਲ ਦੇ ਸਟਾਫ਼ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 

ਜਾਣਕਾਰੀ ਮੁਤਾਬਕ ਫਗਵਾੜਾ ਬੰਗਾ ਰੇਲਵੇ ਟਰੈਕ ’ਤੇ ਰੇਲ ਗੱਡੀ ਦੀ ਲਪੇਟ ’ਚ ਆਉਣ ਵਾਲ ਇਕ ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਇਲਾਜ ਲਈ ਹਸਪਤਾਲ ’ਚ ਲਿਆਂਦਾ ਗਿਆ ਸੀ, ਜਿੱਥੇ ਪਰਿਵਾਰ ਵੱਲੋਂ ਡਾਕਟਰ ’ਤੇ ਹਮਲਾ ਕਰ ਦਿੱਤਾ ਗਿਆ। ਮੌਕੇ ’ਤੇ ਮਿ੍ਰਤਕ ਦੀ ਪਛਾਣ ਅਨੁਜ ਪੁੱਤਰ ਜੈ ਪ੍ਰਕਾਸ਼ ਵਾਸੀ ਗੁਰੂ ਤੇਗ ਬਹਾਦਰ ਨਗਰ ਫਗਵਾੜਾ ਦੇ ਰੂਪ ’ਚ ਹੋਈ ਹੈ।

ਇਹ ਵੀ ਪੜ੍ਹੋ : ਜਲੰਧਰ 'ਚ ਸ਼ੀਤਲ ਵਿਜ, ਮਸ਼ਹੂਰ ਕਾਰੋਬਾਰੀ ਚੰਦਰਸ਼ੇਖਰ ਅਗਰਵਾਲ ਦੇ ਘਰਾਂ 'ਚ IT ਵਿਭਾਗ ਦੀ ਰੇਡ ਤੀਜੇ ਦਿਨ ਵੀ ਜਾਰੀ

ਮੌਤ ਮਗਰੋਂ ਇਸ ਹੰਗਾਮੇ ਦੇ ਚਲਦਿਆਂ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਪੁਲਸ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੇ 5 ਵਿਅਕਤੀਆਂ ਨੂੰ ਕਾਬੂ ਕਰ ਲਿਆ। ਫਗਵਾੜਾ ਦੇ ਐੱਸ. ਡੀ. ਐੱਮ. ਵੀ ਮੌਕੇ ’ਤੇ ਪਹੁੰਚ ਚੁੱਕੇ ਹਨ। ਹਸਪਤਾਲ ਦਾ ਸਟਾਫ਼ ਧਰਨੇ ’ਤੇ ਬੈਠਾ ਹੋਇਆ ਹੈ ਜਦਕਿ ਹਸਪਤਾਲ ਪੂਰਾ ਪੁਲਸ ਛਾਉਣੀ ’ਚ ਤਬਦੀਲ ਹੋ ਚੁੱਕਾ ਹੈ। 

ਏ. ਡੀ. ਸੀ. ਫਗਵਾੜਾ ਡਾਕਟਰ ਨਯਨ ਜੱਸਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਜਾਂਚ ਡੀ. ਐੱਸ. ਪੀ. ਫਗਵਾੜਾ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਾਲੇ ਤਕ ਹੋਈ ਜਾਂਚ ਚ ਇਹ ਗੱਲ ਸਾਹਮਣੇ ਆਈ ਹੈ ਕਿ ਨਾਬਾਲਗ ਲੜਕੇ ਨੂੰ ਰੇਲ ਹਾਦਸੇ ਤੋਂ ਬਾਅਦ ਇਲਾਜ਼ ਲਈ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਵਿਚ ਸਰਕਾਰੀ ਡਾਕਟਰ ਸਮੇਤ ਪੈਰਾਮੈਡੀਕਲ ਸਟਾਫ਼ ਨਾਲ ਮਾੜਾ ਵਤੀਰਾ ਕਰਦੇ ਹੋਏ ਹੱਥੋਪਾਈ ਅਤੇ ਕੁੱਟਮਾਰ ਕੀਤੀ ਗਈ ਹੈ। 

 

ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮੁਲਜ਼ਮ ਪਰਿਵਾਰ ਦੇ 3 ਮੈਂਬਰਾਂ ਨੂੰ ਪੁਲਸ ਵੱਲੋਂ ਵਿਰਾਸਤ ਵਿਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ਼ ਵੱਲੋਂ ਸਿਵਲ ਹਸਪਤਾਲ ਦੇ ਅੰਦਰ ਤੈਨਾਤ ਪੁਲਸ ਅਧਿਕਾਰੀਆਂ ਵੱਲੋਂ ਮੌਕੇ 'ਤੇ ਬਣਦੀ ਕਾਰਵਾਈ ਨਾ ਕਰਨ ਦੇ ਸਟਾਫ਼ ਸਰਕਾਰੀ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ਼ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਦੌਰਾਨ ਜੋ ਵੀ ਕੋਈ ਦੋਸ਼ੀ ਪਾਇਆ ਜਾਵੇਗਾ, ਉਸ ਦੇ ਖ਼ਲਾਫ਼ ਬਣਦੀ ਕਾਨੂੰਨੀ ਕਾਰਵਾਈ ਸਖ਼ਤੀ ਨਾਲ ਹੋਵੇਗੀ।

ਖਬਰ ਲਿਖੇ ਜਾਣ ਤੱਕ ਫਗਵਾੜਾ ਸਿਵਲ ਹਸਪਤਾਲ ਵਿਚ ਜਿੱਥੇ ਸਰਕਾਰੀ ਮੁਲਾਜ਼ਮਾਂ ਵੱਲੋਂ ਮੌਕੇ 'ਤੇ ਮੌਜੂਦ ਭਾਰੀ ਹੋਰ ਸੁਰੱਖਿਆ 'ਚ ਰੋਸ ਧਰਨਾ ਜਾਰੀ ਹੈ, ਉਥੇ ਹੀ ਏ. ਡੀ. ਸੀ. ਫਗਵਾੜਾ ਸਮੇਤ ਡੀ. ਐੱਸ. ਪੀ. ਫਗਵਾੜਾ ਅਤੇ ਹੋਰ ਅਧਿਕਾਰੀ ਬਣੇ ਹੋਏ ਗੰਭੀਰ ਅਤੇ ਗੁੰਝਲਦਾਰ ਹਾਲਾਤਾਂ ਨੂੰ ਹੱਲ ਕਰਨ ਦੇ ਉਪਰਾਲੇ ਕਰ ਰਹੇ ਹਨ। ਇਸ ਦੌਰਾਨ ਇਹ ਸਾਰਾ ਮਾਮਲਾ ਫਗਵਾੜਾ ਸਮੇਤ ਆਸ-ਪਾਸ ਦੇ ਇਲਾਕਿਆਂ ਵਿਚ ਰਹਿੰਦੇ ਲੋਕਾਂ ਵਿਚ ਭਾਰੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ : ਗੁਜਰਾਤ ਤੇ ਹਿਮਾਚਲ ’ਚ ਕਥਿਤ ਫੰਡਿੰਗ ਦਾ ਲਿੰਕ ਲੱਭ ਰਹੀ IT ਵਿਭਾਗ ਦੀ ਟੀਮ, ਚੰਦਰ ਅਗਰਵਾਲ 40 ਘੰਟਿਆਂ ਤੋਂ ਫ਼ਰਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

shivani attri

This news is Content Editor shivani attri