ਅਮਰੀਕਾ ਵਿਖੇ ਆਦਮਪੁਰ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, 5 ਮਹੀਨੇ ਪਹਿਲਾਂ ਹੋਇਆ ਸੀ ਵਿਆਹ

Wednesday, May 04, 2022 - 11:57 AM (IST)

ਅਮਰੀਕਾ ਵਿਖੇ ਆਦਮਪੁਰ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, 5 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਆਦਮਪੁਰ/ਜਲੰਧਰ (ਚਾਂਦ, ਦਿਲਬਾਗੀ, ਜਤਿੰਦਰ)- ਆਦਮਪੁਰ ਦੇ ਪਿੰਡ ਕਾਲਰਾ ਦਾ ਇਕ ਹੋਰ 30 ਸਾਲਾ ਨੌਜਵਾਨ ਸਾਬੂ ਪਰਹਾਰ ਦੀ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ’ਚ ਸੜਕ ਹਾਦਸੇ ’ਚ ਮੌਤ ਹੋ ਗਈ। ਉਸ ਦਾ ਵਿਆਹ ਕਰੀਬ 5 ਮਹੀਨੇ ਪਹਿਲਾਂ ਦਸੰਬਰ 2021 ’ਚ ਹੋਇਆ ਸੀ।

ਇਹ ਵੀ ਪੜ੍ਹੋ: ਵੱਡਾ ਹਮਲਾ ਬੋਲਣ ਦੀ ਤਿਆਰੀ 'ਚ ਸੁਨੀਲ ਜਾਖੜ, ਚਿੰਤਨ ਕੈਂਪ ’ਚ ਵਧਾਉਣਗੇ ਕਾਂਗਰਸ ਦੀਆਂ ਚਿੰਤਾਵਾਂ

ਜਾਣਕਾਰੀ ਮੁਤਾਬਕ ਉਹ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਕੈਲੀਫੋਰਨੀਆ ਆ ਰਿਹਾ ਸੀ ਕਿ ਰਸਤੇ ’ਚ ਉਸ ਨਾਲ ਇਹ ਹਾਦਸਾ ਵਾਪਰ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਆਦਮਪੁਰ ਦੇ ਹਰਵਿੰਦਰ ਸਿੰਘ ਪਰਹਾਰ ਨੇ ਦੱਸਿਆ ਕਿ ਸਾਬੂ ਪਰਹਾਰ ਪਿੰਡ ਦੀ ਫੁੱਟਬਾਲ ਟੀਮ ਦਾ ਆਲ੍ਹਾ ਦਰਜੇ ਦਾ ਇਹ ਸਾਬਕਾ ਖਿਡਾਰੀ ਸੀ। ਉਹ ਪਿੰਡ ਦੇ ਹਰ ਸਮਾਜਿਕ ਤੇ ਧਾਰਮਿਕ ਕਾਰਜ ’ਚ ਵਧ ਚੜ੍ਹ ਕੇ ਹਿੱਸਾ ਪਾਉਂਦਾ ਸੀ।

ਇਹ ਵੀ ਪੜ੍ਹੋ: ਕਿਲ੍ਹਾ ਆਨੰਦਗੜ੍ਹ ਸਾਹਿਬ ਤੋਂ ਭਾਰੀ ਅਸਲੇ ਸਣੇ 7 ਵਿਅਕਤੀ ਗ੍ਰਿਫ਼ਤਾਰ, ਸਰਾਂ 'ਚੋਂ ਮਿਲੇ ਹਥਿਆਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News