ਨਿਊਜ਼ੀਲੈਂਡ ''ਚ ਆਦਮਪੁਰ ਦੇ ਨੌਜਵਾਨ ਦੀ ਸੜਕ ਹਾਦਸੇ ''ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

04/18/2022 6:52:45 PM

ਆਦਮਪੁਰ/ਜਲੰਧਰ (ਦਿਲਬਾਗੀ, ਚਾਂਦ ,ਜਤਿੰਦਰ)- ਕੁਈਨਜ਼ਟਾਊਨ ਵਿਚ ਹੋਏ ਕਾਰ ਹਾਦਸੇ ’ਚ 27 ਸਾਲਾ ਪੰਜਾਬੀ ਨੌਜਵਾਨ ਤੇਜਿੰਦਰ ਸਿੰਘ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਸ ਨਾਲ ਮੌਜੂਦ ਇਕ ਹੋਰ ਨੌਜਵਾਨ ਵੀ ਇਸ ਹਾਦਸੇ ’ਚ ਗੰਭੀਰ ਜ਼ਖ਼ਮੀ ਹੋਇਆ ਹੈ, ਜੋ ਇਸ ਵੇਲੇ ਹਸਪਤਾਲ ’ਚ ਇਲਾਜ ਅਧੀਨ ਹੈ।

ਇਹ ਵੀ ਪੜ੍ਹੋ:  ਰੂਪਨਗਰ ਵਿਖੇ ਸਤਲੁਜ ਦਰਿਆ ’ਚ ਨਹਾਉਂਦੇ ਸਮੇਂ 5 ਭੈਣਾਂ ਦੇ ਭਰਾ ਦੀ ਡੁੱਬਣ ਕਾਰਨ ਮੌਤ
ਹਾਦਸਾ ਬੀਤੇ ਦਿਨੀਂ ਕੁਈਨਜ਼ਟਾਊਨ ਦੇ ਜੈੱਕ ਪੁਆਇੰਟ ਕਿੰਗਸਟਨ ਰੋਡ ਵਿਖੇ ਵਾਪਰਿਆ ਦੱਸਿਆ ਜਾ ਰਿਹਾ ਹੈ। ਤੇਜਿੰਦਰ ਸਿੰਘ ਦਾ ਪਰਿਵਾਰ ਪੰਜਾਬ ਦੇ ਆਦਮਪੁਰ ਨਾਲ ਸਬੰਧਤ ਹੈ ਅਤੇ ਉਸ ਦੇ ਪਿਤਾ ਇਲਾਕੇ ਦੇ ਪਿੰਡ ਦੇ ਸਰੰਪਚ ਹਨ। ਜਵਾਨ ਦੀ ਪੁੱਤ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਪਈ ਹੈ। ਪਰਿਵਾਰ ਰੋ-ਰੋ ਹਾਲੋ ਬੇਹਾਲ ਹੋ ਗਿਆ ਹੈ। 

ਇਹ ਵੀ ਪੜ੍ਹੋ: ਮਾਹਿਲਪੁਰ 'ਚ ਦਰਦਨਾਕ ਹਾਦਸਾ, ਟੋਭੇ ’ਚ ਨਹਾਉਣ ਗਏ ਦੋ ਸਕੇ ਭਰਾਵਾਂ ਦੀ ਡੁੱਬ ਕੇ ਮੌਤ, ਘਰ 'ਚ ਮਚਿਆ ਚੀਕ-ਚਿਹਾੜਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri