ਦੁੱਖਦਾਇਕ ਖ਼ਬਰ: ਕਿਸਾਨੀ ਸੰਘਰਸ਼ ’ਚ ਦਿੱਲੀ ਜਾ ਰਹੇ ਬਲਾਚੌਰ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
Friday, Dec 18, 2020 - 11:42 PM (IST)
ਬਲਾਚੌਰ/ਕਾਠਗੜ੍ਹ (ਵਿਨੋਦ ਬੈਂਸ, ਰਾਜੇਸ਼ ਸ਼ਰਮਾ)— ਕਿਸਾਨੀ ਸੰਘਰਸ਼ ’ਚ ਦਿੱਲੀ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕਾਠਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਮੱਕੋਵਾਲ (ਮੁੱਤੌ) ਨਿਵਾਸੀ ਗੁਰਪ੍ਰੀਤ ਸਿੰਘ ਕਟਾਰੀਆ (21) ਪੁੱਤਰ ਜਗਤਾਰ ਸਿੰਘ ਕਟਾਰੀਆ ਟਰੈਕਟਰ ਟਰਾਲੀ ਰਾਹੀਂ ਆਪਣੇ ਸਾਥੀਆਂ ਸਮੇਤ ਕਿਸਾਨ ਅੰਦੋਲਨ ’ਚ ਭਾਗ ਲੈਣ ਲਈ ਦਿੱਲੀ ਆਪਣਾ ਟਰੈਕਟਰ ਚਲਾ ਕੇ ਜਾ ਰਿਹਾ ਸੀ।
ਇਹ ਵੀ ਪੜ੍ਹੋ: ਸਹੁਰੇ ਨੇ ਨਹਾਉਂਦੀ ਨੂੰਹ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੀਤੀਆਂ ਵਾਇਰਲ, NRI ਪਤੀ ਨੇ ਵੀ ਕੀਤਾ ਰੂਹ ਕੰਬਾਊ ਕਾਂਡ
ਇਸੇ ਦੌਰਾਨ ਅੰਬਾਲਾ ਦੇ ਨਜ਼ਦੀਕ ਇਕ ਤੇਜ਼ ਰਫਤਾਰ ਟਿੱਪਰ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਗੁਰਪ੍ਰੀਤ ਸਿੰਘ ਕਟਾਰੀਆ ਟਰੈਕਟਰ ਤੋਂ ਉਛਲ ਕੇ ਟਰਾਲੀ ਹੇਠ ਆ ਗਿਆ। ਇਸ ਹਾਦਸੇ ’ਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਖਬਰ ਲਿਖੇ ਜਾਣ ਤੱਕ ਗੁਰਪ੍ਰੀਤ ਸਿੰਘ ਕਟਾਰੀਆ ਦੇ ਮਿ੍ਰਤਕ ਸਰੀਰ ਲਿਆਉਣ ਲਈ ਪਰਿਵਾਰਕ ਮੈਂਬਰ ਦੁਰਘਟਨਾ ਵਾਲੀ ਥਾਂ ਵੱਲ ਰਵਾਨਾ ਹੋ ਗਏ ਸਨ ਅਤੇ ਇਸ ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਇਲਾਕੇ ਵਿਚ ਮਾਤਮ ਛਾ ਗਿਆ।
ਇਹ ਵੀ ਪੜ੍ਹੋ: ਬੁਲੰਦ ਹੌਂਸਲਿਆਂ ਨੂੰ ਸਲਾਮ, ਹੱਥ ਨਾ ਹੋਣ ਦੇ ਬਾਵਜੂਦ ਕਿਸਾਨੀ ਸੰਘਰਸ਼ ’ਚ ਡਟਿਆ ਇਹ ਨੌਜਵਾਨ
ਜ਼ਿਕਰਯੋਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਟਕਰਾਅ ਜਾਰੀ ਹੈ। ਇਕ ਪਾਸੇ ਜਿੱਥੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੜੇ ਹੋਏ ਹਨ, ਉਥੇ ਹੀ ਸਰਕਾਰ ਕਿਸਾਨਾਂ ਨਾਲ ਕਈ ਦੌਰ ਦੀ ਗੱਲਬਾਤ ਮਗਰੋਂ ਕਾਨੂੰਨਾਂ ’ਚ ਸੋਧ ਲਈ ਤਿਆਰ ਹੈ। ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ 23 ਦਿਨਾਂ ਤੋਂ ਡਟੇ ਹੋਏ ਹਨ। ਹੁਣ ਇਹ ਮਾਮਲਾ ਸੁਪਰੀਮ ਕੋਰਟ ਪੁੱਜ ਚੁੱਕਾ ਹੈ। ਵੀਰਵਾਰ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਬੋਬੜੇ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਦਾ ਕਿਸਾਨਾਂ ਨੂੰ ਹੱਕ ਹੈ ਪਰ ਰਾਹ ਰੋਕਣਾ ਠੀਕ ਨਹੀਂ ਹੈ। ਜਸਟਿਸ ਨੇ ਕਿਹਾ ਕਿ ਦਿੱਲੀ ਨੂੰ ਬਲਾਕ ਕਰਨ ਨਾਲ ਸ਼ਹਿਰ ਦੇ ਲੋਕਾਂ ਨੂੰ ਭੁੱਖੇ ਰਹਿਣਾ ਪੈ ਸਕਦਾ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ ਤਿੰਨੋਂ ਖੇਤੀ ਕਾਨੂੰਨਾਂ ’ਤੇ ਹਾਲ ਦੀ ਘੜੀ ਰੋਕ ਲਾਉਣ ਬਾਰੇ ਕੋਈ ਰਾਹ ਅਖਤਿਆਰ ਕਰਨ ਬਾਰੇ ਕਿਹਾ ਹੈ, ਤਾਂ ਜੋ ਕਿਸਾਨਾਂ ਨਾਲ ਇਨ੍ਹਾਂ ਕਾਨੂੰਨਾਂ ਬਾਰੇ ਬੈਠ ਕੇ ਚਰਚਾ ਹੋ ਸਕੇ।
ਇਹ ਵੀ ਪੜ੍ਹੋ: ਪਤਨੀ ਨੂੰ ਫੋਨ ਕਰ ਆਖੀ ਨਹਿਰ ’ਚ ਛਾਲ ਮਾਰਨ ਦੀ ਗੱਲ,ਜਦ ਪਹੁੰਚੇ ਪਰਿਵਾਰ ਵਾਲੇ ਤਾਂ ਵੇਖ ਉੱਡੇ ਹੋਸ਼
ਨੋਟ: ਕਿਸਾਨੀ ਸੰਘਰਸ਼ ਦੌਰਾਨ ਵਾਪਰ ਅਜਿਹੀਆਂ ਘਟਨਾਵਾਂ ’ਤੇ ਕੀ þ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ