ਜਲੰਧਰ: ਮਰੀਜ਼ ਦੀ ਮੌਤ ਹੋਣ ’ਤੇ ਪਰਿਵਾਰ ਵਾਲਿਆਂ ਦਾ ਹਸਪਤਾਲ ’ਚ ਹੰਗਾਮਾ, ਲਾਏ ਗੰਭੀਰ ਦੋਸ਼

Friday, May 21, 2021 - 01:31 PM (IST)

ਜਲੰਧਰ: ਮਰੀਜ਼ ਦੀ ਮੌਤ ਹੋਣ ’ਤੇ ਪਰਿਵਾਰ ਵਾਲਿਆਂ ਦਾ ਹਸਪਤਾਲ ’ਚ ਹੰਗਾਮਾ, ਲਾਏ ਗੰਭੀਰ ਦੋਸ਼

ਜਲੰਧਰ (ਸੋਨੂੰ)— ਇਥੋਂ ਦੇ ਮਾਨ ਮੈਡੀਸਿਟੀ ਸੈਂਟਰ ਹਸਪਤਾਲ ’ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਥੇ ਇਕ ਮਰੀਜ਼ ਦੀ ਮੌਤ ਹੋ ਗਈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਸ ਦੀ ਮੌਤ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ ਹੈ।  ਮਿਲੀ ਜਾਣਕਾਰੀ ਮੁਤਾਬਕ ਨਕੋਦਰ ਰੋਡ ’ਤੇ ਸਥਿਤ ਮਾਨ ਮੈਡੀਸਿਟੀ ਸੈਂਟਰ ’ਚ 3 ਦਿਨ ਪਹਿਲਾਂ ਅਮਿਤ ਨਾਂ ਦੇ ਮਰੀਜ਼ ਨੂੰ ਦਾਖ਼ਲ ਕਰਵਾਇਆ ਗਿਆ ਸੀ, ਜਿਸ ਦੀ ਇਥੇ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਇਲਾਜ ਨਾ ਮਿਲਣ ਕਰਕੇ ਉਸ ਦੀ ਮੌਤ ਹੋਈ ਹੈ ਜਦਕਿ ਹਸਪਤਾਲ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਉਸ ਦੀ ਮੌਤ ਕੋਰੋਨਾ ਕਰਕੇ ਹੋਈ ਹੈ। 

ਇਹ ਵੀ ਪੜ੍ਹੋ: ਕੋਰੋਨਾ ਦੀ ਤੀਜੀ ਲਹਿਰ ਬੱਚਿਆਂ ਲਈ ਚਿੰਤਾਜਨਕ, ਕੈਪਟਨ ਨੇ ਸਿਹਤ ਮਹਿਕਮੇ ਨੂੰ ਦਿੱਤੇ ਇਹ ਹੁਕਮ

PunjabKesari
ਉਨ੍ਹਾਂ ਕਿਹਾ ਕਿ ਮਰੀਜ਼ ਨੂੰ ਕਪੂਰਥਲਾ ਤੋਂ ਜਦੋਂ ਉਹ ਸਰਕਾਰੀ ਸੰਸਥਾ ਤੋਂ ਇਥੇ ਲੈ ਕੇ ਆਏ ਸਨ ਤਾਂ ਅਮਿਤ ਠੀਕ ਸੀ ਪਰ ਉਥੋਂ ਦੇ ਹਸਪਤਾਲ ਨੇ ਇਨ੍ਹਾਂ ਨੂੰ ਧੱਕੇ ਨਾਲ ਇਥੇ ਸ਼ਿਫਟ ਕਰ ਦਿੱਤਾ। ਇਥੇ ਪਹੁੰਚਣ ’ਤੇ ਹਸਪਤਾਲ ਵਾਲਿਆਂ ਨੇ ਉਸ ਦਾ ਸਹੀ ਤਰੀਕੇ ਨਾਲ ਇਲਾਜ ਨਾ ਕੀਤਾ, ਜਿਸ ਕਰਕੇ 32 ਸਾਲਾ ਅਮਿਤ ਦੀ ਮੌਤ ਹੋ ਗਈ। ਅਮਿਤ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਗਾਉਂਦੇ ਕਿਹਾ ਕਿ ਇਸ ਹਸਪਤਾਲ ਨੇ ਉਨ੍ਹਾਂ ਦੇ ਨਾਲ ਬਾਊਂਸਰ ਮੁੰਡਿਆਂ ਨੂੰ ਬੁਲਾ ਕੇ ਕੁੱਟਮਾਰ ਵੀ ਕੀਤੀ ਅਤੇ ਧੱਕਾ-ਮੁੱਕੀ ਵੀ ਕੀਤੀ। ਇਸ ਦੇ ਇਲਾਵਾ ਉਸ ਦੀ ਲਾਸ਼ ਦੇਣ ਤੋਂ ਇਨਕਾਰ ਕਰ ਦਿੱਤਾ, ਕਿਉਂਕਿ ਉਹ ਕਹਿ ਰਹੇ ਹਨ ਕਿ ਪਹਿਲਾਂ ਬਿੱਲ ਕਲੀਅਰ ਕੀਤਾ ਜਾਵੇ।

ਇਹ ਵੀ ਪੜ੍ਹੋ: ਟਰੇਨਾਂ ਬੰਦ ਹੋਣ ਕਾਰਨ ਪੰਜਾਬ ਸਰਕਾਰ ਨੇ ਦਿੱਲੀ ਜਾਣ ਵਾਲੇ ਯਾਤਰੀਆਂ ਨੂੰ ਦਿੱਤੀ ਇਹ ਵੱਡੀ ਰਾਹਤ

PunjabKesari

ਉਨ੍ਹਾਂ ਕਿਹਾ ਕਿ ਮੌਕੇ ’ਤੇ ਪਹੁੰਚੀ ਪੁਲਸ ਵੀ ਉਥੇ ਮੂਕ ਦਰਸ਼ਕ ਬਣ ਕੇ ਖੜ੍ਹੀ ਰਹੀ, ਜਿਸ ਦੇ ਚਲਦਿਆਂ ਕਿਸਾਨ ਜੱਥੇਬੰਦੀਆਂ ਇਥੇ ਪਹੰੁਚੀਆਂ ਅਤੇ ਅਮਿਤ ਦੇ ਪਰਿਵਾਰ ਵਾਲਿਆਂ ਵੱਲੋਂ ਵਕੀਲ ਨੇ ਸ਼ਿਕਾਇਤ ਦਰਜ ਕੀਤੀ ਤਾਂ ਪੁਲਸ ਨੇ ਆਪਣੀ ਕਾਰਵਾਈ ਨੂੰ ਥੋੜ੍ਹਾ ਅੰਜਾਮ ਦੇਣਾ ਸ਼ੁਰੂ ਕੀਤਾ। ਮੌਕੇ ’ਤੇ ਪਹੁੰਚੀ ਪੁਲਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੇ ਦੋਸ਼ ਲਗਾਏ ਹਨ ਕਿ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਗਈ ਹੈ। ਏ. ਡੀ. ਸੀ. ਪੀ. ਮੇਜਰ ਸਿੰਘ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਫੁਟੇਜ ਨੂੰ ਵੇਖ ਕੇ ਵੀ ਇਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: ਜਲੰਧਰ: ਸਪਾ ਸੈਂਟਰ 'ਚ ਹੋਏ ਗੈਂਗਰੇਪ ਦੇ ਮਾਮਲੇ ਦੀ ਮੁੱਖ ਮੁਲਜ਼ਮ ਜੋਤੀ ਗ੍ਰਿਫ਼ਤਾਰ, ਪੁਲਸ ਸਾਹਮਣੇ ਖੋਲ੍ਹੇ ਕਈ ਰਾਜ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News