ਜਲੰਧਰ: ਸਵੀਗੀ 'ਚ ਕੰਮ ਕਰਨ ਵਾਲੇ ਮੁੰਡੇ ਦੀ ਹਾਦਸੇ 'ਚ ਮੌਤ, ਪਰਿਵਾਰ ਨੇ ਲਾਸ਼ ਫੁੱਟਬਾਲ ਚੌਕ 'ਚ ਰੱਖ ਲਾਇਆ ਧਰਨਾ

10/03/2020 5:38:13 PM

ਜਲੰਧਰ (ਰਮਨ)— ਇਥੋਂ ਦੇ ਫੁੱਟਬਾਲ ਚੌਕ ਨੇੜੇ ਉਸ ਸਮੇਂ ਹੰਗਾਮੇ ਦਾ ਮਾਹੌਲ ਬਣ ਗਿਆ ਜਦੋਂ ਇਥੇ ਹਾਦਸੇ ਦੌਰਾਨ ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੇ ਪਰਿਵਾਰ ਵੱਲੋਂ ਸਵੀਗੀ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਤਿੰਨ ਦਿਨ ਪਹਿਲਾਂ ਹੀ ਥਾਣਾ ਨੰਬਰ 7 ਦੇ ਅਧੀਨ ਆਉਂਦੇ ਪ੍ਰੀਤ ਨਗਰ ਦਾ ਰਹਿਣ ਵਾਲਾ ਨੌਜਵਾਨ ਸੜਕ ਹਾਦਸੇ 'ਚ ਜ਼ਖ਼ਮੀ ਹੋ ਗਿਆ ਸੀ। ਇਸ ਦੌਰਾਨ ਇਲਾਜ ਅਧੀਨ ਉਸ ਦੀ ਨਿੱਜੀ ਹਸਪਤਾਲ 'ਚ ਮੌਤ ਹੋ ਗਈ।

ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਉਨ੍ਹਾਂ ਦਾ ਮੁੰਡਾ ਸਵੀਗੀ 'ਚ ਕੰਮ ਕਰਦਾ ਸੀ ਪਰ ਹਾਦਸੇ ਤੋਂ ਬਾਅਦ ਸਵੀਗੀ ਵੱਲੋਂ ਕੋਈ ਵੀ ਪੁੱਛ-ਪੜਤਾਲ ਨਹੀਂ ਕੀਤੀ ਗਈ। ਉਕਤ ਪਰਿਵਾਰ ਵੱਲੋਂ ਇਸ ਸਬੰਧੀ ਥਾਣਾ ਨੰਬਰ 7 ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਪਰ ਪੁਲਸ ਦੇ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ। ਅੱਜ ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਪਰਿਵਾਰ ਵੱਲੋਂ ਉਕਤ ਨੌਜਵਾਨ ਦੀ ਲਾਸ਼ ਫੁੱਟਬਾਲ ਚੌਕ ਦੇ ਵਿਚਕਾਰ ਰੱਖ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਇਸ ਮਾਮਲੇ ਸਬੰਧੀ ਜਿਵੇਂ ਹੀ ਥਾਣਾ ਨੰਬਰ ਚਾਰ ਦੇ ਪੁਲਸ ਪਹੁੰਚੀ ਤਾਂ ਏ. ਐੱਸ. ਆਈ. ਸੁੱਚਾ ਸਿੰਘ ਪੁਲਸ ਦੇ ਨਾਲ ਮੌਕੇ 'ਤੇ ਅਤੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲਿਆ। ਪੁਲਸ ਵੱਲੋਂ ਪਰਿਵਾਰ ਨੂੰ ਭਰੋਸਾ ਦੇ ਕੇ ਧਰਨਾ ਚੁਕਵਾਇਆ ਗਿਆ। ਉਥੇ ਹੀ ਮਾਂ ਦਾ ਦੋਸ਼ ਹੈ ਕਿ ਸਾਨੂੰ ਨਹੀਂ ਪਤਾ ਉਨ੍ਹਾਂ ਦੇ ਮੁੰਡੇ ਨਾਲ ਇਹ ਹਾਦਸਾ ਹੋਇਆ ਹੈ ਜਾਂ ਕੁਝ ਹੋਰ।

ਉਨ੍ਹਾਂ ਕਿਹਾ ਕਿ ਉਹ ਸਵੀਗੀ 'ਚ ਕੰਮ ਕਰਦਾ ਸੀ ਅਤੇ ਜਿਸ ਇਹ ਹਾਦਸਾ ਵਾਪਰਿਆ ਉਸ ਸਮੇਂ ਵੀ ਉਹ ਆਪਣੀ ਡਿਊਟੀ ਕਰ ਰਿਹਾ ਸੀ। ਂਉਨ੍ਹਾਂ ਕਿਹਾ ਕਿ ਮੁੰਡਾ ਦਾ ਮੋਟਰਸਾਈਕਲ ਅਤੇ ਆਰ. ਸੀ. ਵੀ ਥਾਣਾ ਨੰਬਰ 7 'ਚ ਹੀ ਪਈ ਹੈ ਅਤੇ ਪੁਲਸ ਨੇ ਵਾਪਸ ਨਹੀਂ ਕੀਤਾ। ਨਉਨ੍ਹਾਂ ਕਿਹਾ ਕਿ ਫੋਨ ਵੀ ਉਨ੍ਹਾਂ ਦੇ ਕੋਲ ਹੀ ਸੀ ਅਤੇ ਰਾਤ ਨੂੰ ਫੋਨ ਲੈਣ ਗਏ ਪਰ ਨਹੀਂ ਦਿੱਤਾ ਗਿਆ ਸੀ। ਪਰਿਵਾਰ ਦਾ ਦੋਸ਼ ਹੈ ਕਿ ਸਵੀਗੀ ਦੇ ਮੈਨੇਜਰ ਵੱਲੋਂ ਹਾਦਸਾ ਹੋਣ ਉਪਰੰਤ ਕੋਈ ਵੀ ਪੁੱਛਗਿੱਛ ਨਹੀਂ ਕੀਤੀ ਗਈ ਹੈ। ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

shivani attri

This news is Content Editor shivani attri