ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ, ਪਰਿਵਾਰ ਦਾ ਦੋਸ਼ ਦੋਸਤਾਂ ਨੇ ਦਿੱਤਾ ਨਸ਼ਾ

Monday, Jan 11, 2021 - 06:48 PM (IST)

ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ, ਪਰਿਵਾਰ ਦਾ ਦੋਸ਼ ਦੋਸਤਾਂ ਨੇ ਦਿੱਤਾ ਨਸ਼ਾ

ਜਲੰਧਰ (ਸੁਧੀਰ)— ਜਲੰਧਰ ਦੇ ਇਲਾਕੇ ਗਾਜ਼ੀਗੁੱਲਾ ’ਚ ਇਕ 22 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ ਹੋਣ ਦੀ ਖ਼ਬਰ ਮਿਲੀ þ। ਮਿ੍ਰਤਕ ਦੀ ਪਛਾਣ ਹਰਵਿੰਦਰ ਸਿੰਘ ਹੈੱਪੀ ਦੇ ਰੂਪ ’ਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਇਕ ਨਿੱਜੀ ਫੈਕਟਰੀ ’ਚ ਕੰਮ ਕਰਦਾ ਸੀ। ਉਕਤ ਘਟਨਾ ਦੀ ਸੂਚਨਾ ਪਾ ਕੇ ਮੌਕੇ ’ਤੇ ਪਹੁੰਚੀ ਥਾਣਾ ਨੰਬਰ-2 ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ

ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਹਰਵਿੰਦਰ ਸਿੰਘ ਦੇ ਪਰਿਵਾਰ ਵੱਲੋਂ ਉਸ ਦੀ ਮੌਤ ਲਈ ਉਸ ਦੇ ਦੋਸਤਾਂ ’ਤੇ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਹਨ। ਪਰਿਵਾਰ ਦਾ ਦੋਸ਼ ਹੈ ਕਿ ਹਰਵਿੰਦਰ ਦੇ ਦੋਸਤਾਂ ਵੱਲੋਂ ਹੀ ਉਸ ਨੂੰ ਨਸ਼ਾ ਦਿੱਤਾ ਗਿਆ ਹੈ, ਜਿਸ ਦੇ ਕਾਰਨ ਉਸ ਦੀ ਮੌਤ ਹੋਈ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਟ੍ਰੈਵਲ ਏਜੰਟਾਂ ਦਾ ਕਾਰਨਾਮਾ, ਫਰਜ਼ੀਵਾੜਾ ਕਰਕੇ ਵਿਦਿਆਰਥੀਆਂ ਨੂੰ ਇੰਝ ਭੇਜਿਆ ਵਿਦੇਸ਼


author

shivani attri

Content Editor

Related News