ਮੋਬਾਈਲ ਖੋਹੇ ਜਾਣ ''ਤੇ ਨੌਜਵਾਨ ਨੇ ਜੋ ਕੀਤਾ ਜਾਣ ਕੇ ਨਹੀਂ ਹੋਵੇਗਾ ਯਕੀਨ

Monday, Jul 08, 2024 - 10:53 AM (IST)

ਮੋਬਾਈਲ ਖੋਹੇ ਜਾਣ ''ਤੇ ਨੌਜਵਾਨ ਨੇ ਜੋ ਕੀਤਾ ਜਾਣ ਕੇ ਨਹੀਂ ਹੋਵੇਗਾ ਯਕੀਨ

ਜਲੰਧਰ (ਮਾਹੀ)- ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਰੰਧਾਵਾ ਮਸੰਦਾਂ ’ਚ ਇਕ ਪ੍ਰਵਾਸੀ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ ਤੇ ਮੌਕੇ ’ਤੇ ਕਾਰਜਕਾਰੀ ਐੱਸ. ਐੱਚ. ਓ. ਸੁਖਵਿੰਦਰ ਸਿੰਘ ਤੇ ਏ. ਐੱਸ. ਆਈ. ਜਤਿੰਦਰ ਸ਼ਰਮਾ ਪੁਲਸ ਪਾਰਟੀ ਸਮੇਤ ਪੁੱਜੇ ਤੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਗੁਰਪ੍ਰਸਾਦ (18) ਪੁੱਤਰ ਦਿਨੇਸ਼ ਪੁੱਤਰ ਸੇਵਾ ਸਿੰਘ ਵਾਸੀ ਵੇਹੜਾ ਵਜੋਂ ਹੋਈ ਹੈ। ਕਾਰਜਕਾਰੀ ਐੱਸ. ਐੱਚ. ਓ . ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਦਿਨ ਗੁਰਪ੍ਰਸਾਦ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਤੇ ਆਪਣੇ ਮੋਬਾਈਲ ’ਤੇ ਗੱਲ ਕਰ ਰਿਹਾ ਸੀ ਤਾਂ ਲੁਟੇਰੇ ਉਸ ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ, ਜਿਸ ਕਾਰਨ ਉਹ ਪ੍ਰੇਸ਼ਾਨ ਸੀ।

ਇਹ ਖ਼ਬਰ ਵੀ ਪੜ੍ਹੋ - ਰਤਨਦੀਪ ਸਿੰਘ ਕਤਲ ਕਾਂਡ 'ਚ ਵੱਡਾ ਖ਼ੁਲਾਸਾ, ਬੱਬਰ ਖ਼ਾਲਸਾ ਨਾਲ ਸਬੰਧਤ ਮੁੱਖ ਮੁਲਜ਼ਮ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਜਦੋਂ ਪਰਿਵਾਰ ਦੇ ਸਾਰੇ ਮੈਂਬਰ ਸੌਂ ਗਏ ਤਾਂ ਗੁਰਪ੍ਰਸਾਦ ਨੇ ਕਮਰੇ ਦੀ ਛੱਤ ਤੋਂ ਲੋਹੇ ਦੇ ਐਂਗਲ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਜਦੋਂ ਸਵੇਰੇ ਪਰਿਵਾਰਕ ਮੈਂਬਰਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਥਾਣਾ ਮਕਸੂਦਾਂ ਦੀ ਪੁਲਸ ਨੂੰ ਸੂਚਨਾ ਦਿੱਤੀ। ਸਬ-ਇੰਸ. ਸੁਖਵਿੰਦਰ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।

ਇਹ ਖ਼ਬਰ ਵੀ ਪੜ੍ਹੋ - ਪਿਓ ਦੀ ਮੌਤ ਮਗਰੋਂ ਮਾਂ ਦਾ ਸਹਾਰਾ ਬਣਨ ਵਿਦੇਸ਼ ਜਾਣਾ ਚਾਹੁੰਦੀ ਸੀ ਧੀ! ਫ਼ਿਰ ਜੋ ਹੋਇਆ ਜਾਣ ਉੱਡ ਜਾਣਗੇ ਹੋਸ਼

ਉਨ੍ਹਾਂ ਦੱਸਿਆ ਕਿ ਆਸ-ਪਾਸ ਦੇ ਇਲਾਕਿਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਪ੍ਰਸਾਦ ਸ਼ਰਾਬ ਪੀਣ ਦਾ ਆਦੀ ਸੀ ਤੇ ਬੀਤੀ ਰਾਤ ਵੀ ਉਸ ਨੇ ਸ਼ਰਾਬ ਪੀਤੀ ਹੋਈ ਸੀ। ਪੁਲਸ ਨੇ ਮ੍ਰਿਤਕ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 194 ਬੀ ਐੱਨ. ਐੱਸ. ਐੱਸ. ਤਹਿਤ ਕਾਰਵਾਈ ਕੀਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News