ਨਹਿਰ ''ਚ ਨਹਾਉਣ ਦੀ ''ਜ਼ਿੱਦ'' ਨੇ ਖੋਹ ਲਿਆ 2 ਭੈਣਾਂ ਦਾ ''ਇਕਲੌਤਾ'' ਭਰਾ, ਡੁੱਬਣ ਕਾਰਨ ਹੋ ਗਈ ਮੌਤ
Sunday, Sep 01, 2024 - 05:11 AM (IST)
ਲੁਧਿਆਣਾ (ਗੌਤਮ)- ਨਗਰ ਨਿਗਮ ਜ਼ੋਨ ਡੀ ਦੇ ਦਫ਼ਤਰ ਦੇ ਕੋਲ ਗਿੱਲ ਨਹਿਰ ਵਿਚ ਨਹਾਉਂਦੇ ਸਮੇਂ 11 ਸਾਲ ਦੇ ਬੱਚੇ ਦੀ ਡੁੱਬ ਜਾਣ ਕਾਰਨ ਮੌਤ ਹੋ ਜਾਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਦਾ ਪਤਾ ਲੱਗਦੇ ਹੀ ਪਰਿਵਾਰ ਦੇ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਗੋਤਾਖੋਰਾਂ ਦੀ ਮਦਦ ਨਾਲ ਬੱਚੇ ਦੀ ਲਾਸ਼ ਬਰਾਮਦ ਕਰ ਲਈ ਹੈ ਤੇ ਬੱਚੇ ਦੀ ਪਛਾਣ ਵਿਸ਼ਾਲ ਨਗਰ ਚੌਕ ਦੇ ਨੇੜੇ ਰਹਿਣ ਵਾਲੇ ਸਾਹਿਲ ਵਜੋਂ ਕੀਤੀ ਹੈ। ਥਾਣਾ ਮਾਡਲ ਟਾਊਨ ਦੀ ਪੁਲਸ ਨੇ ਬੱਚੇ ਦੇ ਪਿਤਾ ਪਿਆਰੇ ਲਾਲ ਦੇ ਬਿਆਨ ’ਤੇ ਕਾਰਵਾਈ ਕਰਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ।
ਮਾਮਲੇ ਸਬੰਧੀ ਕਾਰਵਾਈ ਕਰ ਰਹੇ ਹੈੱਡ ਕਾਂਸਟੇਬਲ ਜਤਿੰਦਰ ਸਿੰਘ ਦੇ ਮੁਤਾਬਕ ਸਾਹਿਲ ਦੇ ਪਿਤਾ ਨੇ ਦੱਸਿਆ ਕਿ ਉਹ ਰਾਜ ਮਿਸਤਰੀ ਦਾ ਕੰਮ ਕਰਦਾ ਹੈ। ਸਾਹਿਲ ਉਸ ਦਾ ਇਕਲੌਤਾ ਪੁੱਤ ਸੀ ਅਤੇ ਉਸ ਦੀਆਂ ਦੋ ਧੀਆਂ ਹਨ। ਉਹ ਕਿਰਾਏ ਦੇ ਮਕਾਨ ਵਿਚ ਰਹਿੰਦਾ ਹੈ। ਉਸ ਦਾ ਪੁੱਤ ਸਰਕਾਰੀ ਸਕੂਲ ਵਿਚ 7ਵੀਂ ਕਲਾਸ ਵਿਚ ਪੜ੍ਹਦਾ ਸੀ। ਸ਼ੁੱਕਰਵਾਰ ਨੂੰ ਜਦੋਂ ਉਹ ਸਕੂਲ ਤੋਂ ਵਾਪਸ ਆਇਆ ਤਾਂ ਉਹ ਆਪਣੇ ਦੋਸਤਾਂ ਨਾਲ ਨਹਿਰ ’ਚ ਨਹਾਉਣ ਚਲਾ ਗਿਆ।
ਇਹ ਵੀ ਪੜ੍ਹੋ- ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਨੇ ਪਾਰਟੀ ਛੱਡ ਫੜਿਆ ਕਾਂਗਰਸ ਦਾ 'ਹੱਥ'
ਹਾਲਾਂਕਿ ਉਸ ਦੀਆਂ ਭੈਣਾਂ ਨੇ ਜਾਣ ਤੋਂ ਉਸ ਨੂੰ ਪਹਿਲਾਂ ਰੋਕਿਆ ਵੀ ਸੀ ਪਰ ਉਹ ਫਿਰ ਵੀ ਜ਼ਿੱਦ ਕਰਦਾ ਹੋਇਆ ਚਲਾ ਗਿਆ। ਜਦੋਂ ਕਾਫੀ ਸਮੇਂ ਤੱਕ ਵਾਪਸ ਨਾ ਆਇਆ ਤਾਂ ਉਹ ਉਸ ਨੂੰ ਲੱਭਦੇ ਹੋਏ ਨਹਿਰ ’ਤੇ ਗਏ ਤਾਂ ਉਸ ਦੇ ਦੋਸਤਾਂ ਨੇ ਦੱਸਿਆ ਕਿ ਨਹਾਉਂਦੇ ਸਮੇਂ ਸਾਹਿਲ ਪਾਣੀ ਵਿਚ ਡੁੱਬ ਗਿਆ। ਉਸ ਨੂੰ ਬਚਾਉਣ ਲਈ ਉਨ੍ਹਾਂ ਨੇ ਬਹੁਤ ਕੋਸ਼ਿਸ਼ ਕੀਤੀ ਪਰ ਉਹ ਉਸ ਨੂੰ ਬਚਾਉਣ ਵਿਚ ਸਫਲ ਨਹੀਂ ਹੋ ਸਕੇ, ਜਿਸ ’ਤੇ ਉਨ੍ਹਾਂ ਨੇ ਪੁਲਸ ਨੂੰ ਸੂਚਿਤ ਕੀਤਾ ਅਤੇ ਪੁਲਸ ਨੇ ਸ਼ਨੀਵਾਰ ਨੂੰ ਸਵੇਰ ਜਲਦੀ ਗੋਤਾਖੋਰਾਂ ਦੀ ਮਦਦ ਨਾਲ ਬੱਚੇ ਦੀ ਲਾਸ਼ ਬਰਾਮਦ ਕਰ ਲਈ।
ਇਹ ਵੀ ਪੜ੍ਹੋ- ਮਾਸੀ-ਮਾਸੜ ਦਾ ਕਾਰਾ ; ਲੱਖਾਂ ਦਾ ਕਰਜ਼ਾ ਮੋੜਨ ਲਈ ਮਾਸੂਮ ਭਤੀਜੀ ਨੂੰ ਹੀ ਕਰ ਲਿਆ ਅਗਵਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e