ਨਸ਼ੇ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ! ਇਕਲੌਤੇ ਪੁੱਤ ਦੀ ਲਾਸ਼ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ
Saturday, Apr 06, 2024 - 01:27 PM (IST)
ਫਿਲੌਰ (ਭਾਖੜੀ)- ਸੂਬੇ ’ਚ ਨਸ਼ਿਆਂ ਦਾ ਕਹਿਰ ਰੁਕਣ ਨਾਂ ਨਹੀਂ ਲੈ ਰਿਹਾ ਤੇ ਨਸ਼ੇ ਦਾ ਦੈਂਤ ਆਏ ਦਿਨ ਪੰਜਾਬ ਦੇ ਨੌਜਵਾਨਾਂ ਨੂੰ ਨਿਗਲਦਾ ਜਾ ਰਿਹਾ ਹੈ। ਅਜਿਹਾ ਇਕ ਮਾਮਲਾ ਫਿਲੌਰ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ACP ਤੇ ਗੰਨਮੈਨ ਦੀ ਹੋਈ ਦਰਦਾਨਕ ਮੌਤ (ਵੀਡੀਓ)
ਫਿਲੌਰ ਪੁਲਸ ਨੂੰ ਤਲਵਣ ਰੋਡ ਆਲੂਆਂ ਦੇ ਸਟੋਰ ਨੇੜਿਓਂ ਇਕ 27-28 ਸਾਲਾਂ ਦੇ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਸਬੰਧ ’ਚ ਮੌਕੇ ’ਤੇ ਪੁੱਜੇ ਥਾਣੇਦਾਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਉਸ ਕੋਲੋਂ ਸਰਿੰਜ, ਇਕ ਮੋਬਾਈਲ ਫੋਨ, ਭੁਜੀਏ ਦਾ ਪੈਕੇਟ, ਬੀੜੀਆਂ ਦਾ ਬੰਡਲ ਮਿਲਿਆ।
ਇਹ ਖ਼ਬਰ ਵੀ ਪੜ੍ਹੋ - ਟਰਾਈ ਸਾਈਕਲ 'ਤੇ ਗੁਰਧਾਮਾਂ ਦੀ ਯਾਤਰਾ 'ਤੇ ਨਿਕਲਿਆ ਗੁਰੂ ਦਾ ਸਿੰਘ, ਉੱਤਰਾਖੰਡ ਤੋਂ ਪਹੁੰਚਿਆ ਸ੍ਰੀ ਹਰਿਮੰਦਰ ਸਾਹਿਬ
ਮ੍ਰਿਤਕ ਦੀ ਪਛਾਣ ਨਰਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਪਿੰਡ ਕੰਗ ਅਰਾਈਆਂ (ਫਿਲੌਰ) ਵਜੋਂ ਹੋਈ ਹੈ। ਨਰਿੰਦਰ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦੀ ਗਈ ਹੈ। ਵਾਰਿਸਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਆਪਣੇ ਨਾਨਕਿਆਂ ਘਰ ਰਹਿ ਰਿਹਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8