ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ! ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼

04/12/2024 9:43:07 AM

ਲੁਧਿਆਣਾ (ਜ.ਬ.)- ਰਾਮਦਾਸ ਚੌਕ ਨੇੜੇ ਇਕ ਵਿਅਕਤੀ ਦੀ ਕਾਰ ’ਚੋਂ ਸ਼ੱਕੀ ਹਾਲਾਤ ’ਚ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਗਿੱਲ ਕਾਲੋਨੀ ਦਾ ਰਹਿਣ ਵਾਲਾ ਹੈ। ਸ਼ੱਕ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ ਪਰ ਥਾਣਾ ਡਾਬਾ ਦੀ ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ - ਨਾਭਾ ਦੇ ਸਰਕਾਰੀ ਕਾਲਜ 'ਚ ਵਿਦਿਆਰਥਣ ਨਾਲ ਗੈਂਗਰੇਪ ਦੇ ਮਾਮਲੇ 'ਚ ਵੱਡਾ ਖ਼ੁਲਾਸਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਰਾਮਦਾਸ ਚੌਕ ਨੇੜੇ ਇਕ ਕਾਰ ਖੜ੍ਹੀ ਸੀ, ਜਿਸ ’ਚ ਨੌਜਵਾਨ ਦੀ ਲਾਸ਼ ਪਈ ਸੀ। ਰਾਹਗੀਰਾਂ ਨੇ ਦੇਖਿਆ ਅਤੇ ਪੁਲਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਥਾਣਾ ਡਾਬਾ ਦੀ ਪੁਲਸ ਮੌਕੇ ’ਤੇ ਪਹੁੰਚ ਗਈ। ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਉਸ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra