ਨਸ਼ੇ ਨੇ ਉਜਾੜਿਆ ਇਕ ਹੋਰ ਘਰ, 28 ਸਾਲਾ ਨੌਜਵਾਨ ਦੀ ਮੌਤ; ਛੋਟਾ ਭਰਾ ਵੀ ਤੁਰਿਆ ਉਸੇ ਰਾਹ

Thursday, Apr 18, 2024 - 12:39 PM (IST)

ਨਸ਼ੇ ਨੇ ਉਜਾੜਿਆ ਇਕ ਹੋਰ ਘਰ, 28 ਸਾਲਾ ਨੌਜਵਾਨ ਦੀ ਮੌਤ; ਛੋਟਾ ਭਰਾ ਵੀ ਤੁਰਿਆ ਉਸੇ ਰਾਹ

ਫਰੀਦਕੋਟ (ਜਗਤਾਰ ਦੁਸਾਂਝ): ਫਰੀਦਕੋਟ ਦੇ ਹਲਕਾ ਕੋਟਕਪੂਰਾ ਵਿਚ 28 ਸਾਲ ਨੌਜਵਾਨ ਦੀ ਨਸ਼ੇ ਕਾਰਨ ਦੁਖਦਾਈ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਜੋਂ ਹੋਈ ਹੈ। ਮਨਿੰਦਰ ਸਿੰਘ ਦੇ ਚਾਚਾ ਸਰਬਜੀਤ ਸਿੰਘ ਨੇ ਦੱਸਿਆ ਮੇਰੇ ਦੋਨੇ ਭਤੀਜੇ ਨਸ਼ੇ ਦੀ ਦਲਦਲ ਵਿਚ ਫਸੇ ਹੋਏ ਸਨ। ਅੱਜ ਮਨਿੰਦਰ ਸਿੰਘ ਦੀ ਮੌਤ ਹੋ ਗਈ ਹੈ ਅਤੇ ਉਸ ਦਾ ਛੋਟਾ ਭਰਾ ਵੀ ਨਸ਼ੇ ਦੀ ਦਲਦਲ ਵਿਚ ਫਸਿਆ ਹੋਇਆ ਹੈ। 

ਇਹ ਖ਼ਬਰ ਵੀ ਪੜ੍ਹੋ - ਗੈਸ ਸਿਲੰਡਰ ਲੀਕ ਹੋਣ ਨਾਲ ਲੱਗੀ ਭਿਆਨਕ ਅੱਗ! ਨੌਜਵਾਨ ਦੀ ਹੋਈ ਦਰਦਨਾਕ ਮੌਤ

ਸਰਬਜੀਤ ਸਿੰਘ ਨੇ ਦੱਸਿਆ ਕਿ ਮਨਿੰਦਰ ਦੀ ਸਿਹਤ ਜ਼ਿਆਦਾ ਵਿਗੜਨ ਤੋਂ ਬਾਅਦ ਉਸ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਚ ਦਾਖਲ ਕਰਾਇਆ ਗਿਆ ਸੀ, ਪਰ ਕੋਲ ਪੈਸੇ ਨਾ ਹੋਣ ਕਾਰਨ ਅਸੀਂ ਇਲਾਜ ਨਹੀਂ ਕਰਵਾ ਸਕੇ ਤਾਂ ਡਾਕਟਰਾਂ ਵੱਲੋਂ ਕਿਹਾ ਗਿਆ ਕਿ ਤੁਸੀਂ ਮਨਿੰਦਰ ਨੂੰ ਘਰ ਲੈ ਜਾਓ ਤੇ ਇਸ ਦੀ ਸੇਵਾ ਕਰੋ, ਜਦੋਂ ਅਸੀਂ ਮਨਿੰਦਰ ਨੂੰ ਘਰ ਲਿਆਂਦਾ ਤਾਂ ਉਸ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਲਾਡੋਵਾਲ ਟੋਲ ਪਲਾਜ਼ਾ 'ਤੇ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਬੱਸ ਨੇ ਕਾਰ ਚਾਲਕ ਨੂੰ ਦਰੜਿਆ, ਹੋਈ ਦਰਦਨਾਕ ਮੌਤ

ਮ੍ਰਿਤਕ ਮਨਿੰਦਰ ਲੱਕੜ ਵਾਲੇ ਆਰੇ 'ਤੇ ਕੰਮ ਕਰਦਾ ਸੀ ਅਤੇ ਉਸ ਦਾ ਛੋਟਾ ਭਰਾ ਵੀ ਉਸ ਦੇ ਨਾਲ ਹੀ ਕੰਮ ਕਰਦਾ ਸੀ। ਮਾਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਪਿਤਾ ਕਾਫੀ ਬਜ਼ੁਰਗ ਹਨ। ਪਰਿਵਾਰ ਵੱਲੋਂ ਸਰਕਾਰ ਤੋਂ ਮਦਦ ਦੀ ਗੁਹਾਰ ਲਾਈ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News