ਨਸ਼ੇ ਦਾ ਟੀਕਾ ਲਗਾਉਂਦਿਆਂ ਨੌਜਵਾਨ ਦੀ ਮੌਤ! ਨਾੜ ''ਚ ਲੱਗੀ ਰਹਿ ਗਈ ਸੂਈ

Friday, Aug 23, 2024 - 03:53 PM (IST)

ਨਸ਼ੇ ਦਾ ਟੀਕਾ ਲਗਾਉਂਦਿਆਂ ਨੌਜਵਾਨ ਦੀ ਮੌਤ! ਨਾੜ ''ਚ ਲੱਗੀ ਰਹਿ ਗਈ ਸੂਈ

ਲੁਧਿਆਣਾ (ਗੌਤਮ)- ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਮਾਣਕਵਾਲ ’ਚ ਝਾੜੀਆਂ ’ਚੋਂ ਬੁਰੀ ਹਾਲਤ ’ਚ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਲਾਸ਼ ਦੇ ਗਲੀ-ਸੜੀ ਹੋਣ ਕਾਰਨ ਉਸ ’ਤੇ ਕੀੜੇ ਚੱਲ ਰਹੇ ਸਨ। ਰਾਹਗੀਰਾਂ ਨੇ ਦੇਖਦੇ ਹੀ ਪੁਲਸ ਨੂੰ ਸੂਚਿਤ ਕੀਤਾ। ਚੌਕੀ ਬਸੰਤ ਐਵੇਨਿਊ ਦੀ ਪੁਲਸ ਪਤਾ ਲਗਦੇ ਹੀ ਮੌਕੇ ’ਤੇ ਪੁੱਜ ਗਈ। ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਰਾਜਪਾਲ ਦੀ ਵਿਗੜੀ ਸਿਹਤ

ਮਰਨ ਵਾਲੇ ਨੌਜਵਾਨ ਦੀ ਪਛਾਣ ਪੁਲਸ ਨੇ ਹਿਸਾਰ ਦੇ ਰਹਿਣ ਵਾਲੇ ਹਰਸ਼ਿਤ ਵਜੋਂ ਕੀਤੀ ਹੈ। ਮਰਨ ਵਾਲੇ ਨੌਜਵਾਨ ਦੀ ਨਸ ’ਤੇ ਟੀਕਾ ਲੱਗਿਆ ਹੋਇਆ ਸੀ। ਪੁਲਸ ਨੇ ਸ਼ੱਕ ਜਤਾਇਆ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - ਜ਼ਿਮਨੀ ਚੋਣਾਂ ਨੂੰ ਲੈ ਕੇ ਵੱਡਾ ਕਦਮ ਚੁੱਕਣ ਜਾ ਰਿਹਾ ਅਕਾਲੀ ਦਲ

ਆਲੇ-ਦੁਆਲੇ ਦੇ ਲੋਕਾਂ ਨੇ ਦੱਸਿਆ ਕਿ ਉਹ ਪਹਿਲਾਂ ਵੀ ਮਜ਼ਦੂਰੀ ਕਰਨ ਲਈ ਲੁਧਿਆਣਾ ਆਇਆ ਸੀ ਅਤੇ ਇਲਾਕੇ ’ਚ ਕਿਰਾਏ ਦੇ ਮਕਾਨ ’ਚ ਰਹਿੰਦਾ ਸੀ। ਜਾਂਚ ਅਧਿਕਾਰੀ ਨੇ ਦੱਸਿਅਾ ਕਿ ਉਸ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਅਸਲ ਕਾਰਨਾਂ ਬਾਰੇ ਪਤਾ ਲੱਗੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News