ਪਿੰਡ ਨਕਟੇ ਚੱਠੇ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ, ਭੈਣ ਘਰ ਜਾ ਕੇ ਤੋੜਿਆ ਦਮ

Saturday, Aug 24, 2024 - 12:46 PM (IST)

ਸੁਨਾਮ ਊਧਮ ਸਿੰਘ ਵਾਲਾ (ਬਾਂਸਲ)- ਪਿੰਡ ਨਕਟੇ ਚੱਠੇ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਨਾਲ ਮੌਤ ਹੋ ਜਾਣ ਤੋਂ ਬਾਅਦ ਲੋਕਾਂ ਨੇ ਰੋਸ ਜ਼ਾਹਿਰ ਕੀਤਾ। ਮ੍ਰਿਤਕ ਦੇ ਪਰਿਵਾਰ ਸਮੇਤ ਹੋਰਨਾਂ ਲੋਕਾਂ ਨੇ ਕਿਹਾ ਕਿ ਪਿੰਡ ਦੇ ਕਈ ਨੌਜਵਾਨ ਨਸ਼ਿਆਂ ਦੀ ਦਾ ਸ਼ਿਕਾਰ ਹੋ ਚੁੱਕੇ ਹਨ, ਜਿਸ ਕਾਰਨ ਮਾਪਿਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਖ਼ਬਰ ਵੀ ਪੜ੍ਹੋ - ਨਗਰ ਨਿਗਮ ਮੁਲਾਜ਼ਮ ਦਾ ਕਤਲ! ਕੂੜੇ ਦੇ ਢੇਰ 'ਚੋਂ ਮਿਲੀ ਲਾਸ਼

ਮ੍ਰਿਤਕ ਦੇ ਪਿਤਾ ਅਤੇ ਪਿੰਡ ਦੇ ਵਸਨੀਕਾਂ ਨੇ ਦੱਸਿਆ ਕਿ 25 ਕੁ ਵਰ੍ਹਿਆਂ ਦਾ ਮ੍ਰਿਤਕ ਨੌਜਵਾਨ ਪਿਛਲੇ ਕੁਝ ਸਾਲਾਂ ਤੋਂ ਨਸ਼ਾ ਕਰਨ ਦਾ ਆਦੀ ਹੋ ਚੁੱਕਾ ਸੀ ਤੇ ਘਰ ਦੀ ਤੰਗੀ ਕਾਰਨ ਹੀ ਕੁਝ ਮਹੀਨਿਆਂ ਤੋਂ ਇਹ ਆਪਣੀ ਭੈਣ ਕੋਲ ਬਡਬਰ ਨੇੜੇ ਭੈਣੀ ਮਹਿਰਾਜ ਵਿਖੇ ਰਹਿ ਰਿਹਾ ਸੀ, ਜਿੱਥੇ ਉਸ ਦੀ ਮੌਤ ਹੋ ਗਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News