ਨਸ਼ੇ ਨੇ ਉਜਾੜ 'ਤਾ ਪਰਿਵਾਰ, ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
Saturday, Aug 31, 2024 - 05:28 PM (IST)

ਜਲੰਧਰ (ਸੋਨੂੰ)- ਜਲੰਧਰ ਦੇ ਰਾਜ ਨਗਰ ਵਿਚ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਜਪਾਲ ਸਿੰਘ ਵਾਸੀ ਰਾਜ ਨਗਰ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਉਥੇ ਹੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਕਤ ਨੌਜਵਾਨ ਨੇ ਨਸ਼ਾ ਛੱਡ ਦਿੱਤਾ ਸੀ ਪਰ ਕੁਝ ਲੋਕ ਉਸ ਨੂੰ ਤੰਗ ਪਰੇਸ਼ਾਨ ਕਰ ਰਹੇ ਸਨ। ਮ੍ਰਿਤਕ ਨੌਜਵਾਨ ਦੋ ਬੱਚਿਆਂ ਦਾ ਪਿਤਾ ਸੀ, ਉਥੇ ਹੀ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਤਨਖ਼ਾਹੀਆ ਕਰਾਰ ਦੇਣ ਮਗਰੋਂ ਬਾਗੀ ਧੜੇ ਨੇ ਸੁਖਬੀਰ ਬਾਦਲ ਤੋਂ ਫਿਰ ਮੰਗਿਆ ਅਸਤੀਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ