ਪੰਜਾਬ ਦੇ ਇਸ ਇਲਾਕੇ ''ਚ ਫਾਇਰਿੰਗ! ਇਕ ਨੌਜਵਾਨ ਦੀ ਮੌਤ, ਪਿਆ ਚੀਕ-ਚਿਹਾੜਾ
Saturday, Nov 15, 2025 - 02:04 PM (IST)
ਹੁਸ਼ਿਆਰਪੁਰ (ਵੈੱਬ ਡੈਸਕ)- ਹੁਸ਼ਿਆਰਪੁਰ ਵਿਖੇ ਫਾਇਰਿਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਥੋਂ ਕੋਟਫਤੂਹੀ ਦੇ ਨਜ਼ਦੀਕੀ ਪਿੰਡ ਦਾਤਾ ਦੇ ਇਕ ਨੌਜਵਾਨ ਦੀ ਲਾਇਸੈਂਸੀ ਰਿਵਾਲਵਰ ਨਾਲ ਗੋਲ਼ੀ ਲੱਗਣ ਨਾਲ ਮੌਕੇ ’ਤੇ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਉਕਤ ਘਟਨਾ ਰਾਤ 10 ਵਜੇ ਦੇ ਕਰੀਬ ਵਾਪਰਿਆ। ਮ੍ਰਿਤਕ ਦੀ ਪਛਾਣ ਸਤਵੀਰ ਸਿੰਘ ਉਰਫ਼ ਸੱਤਾ ਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਪਾ ਕੇ ਮੌਕੇ ’ਤੇ ਪੁਲਸ ਚੌਕੀ ਕੋਟਫ਼ਤੂਹੀ ਦੇ ਏ. ਐੱਸ. ਆਈ ਰਾਜਿੰਦਰ ਸਿੰਘ ਪੁਲਸ ਪਾਰਟੀ ਨਾਲ ਪਹੁੰਚੇ ਅਤੇ ਮ੍ਰਿਤਕ ਨੌਜਵਾਨ ਦੀ ਲਾਸ ਕਬਜ਼ੇ ਵਿਚ ਲਈ। ਪੁਲਸ ਵੱਲੋਂ ਉਕਤ ਨੌਜਵਾਨ ਦੀ ਲਾਸ਼ ਨੂੰ ਗੜ੍ਹਸ਼ੰਕਰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤਾ ਗਿਆ ਹੈ ਅਤੇ ਘਟਨਾ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ ਦੀ ਆਬੋ ਹਵਾ ਹੋਈ ਜ਼ਹਿਰੀਲੀ! ਵੱਧਣ ਲੱਗੀਆਂ ਗੰਭੀਰ ਬੀਮਾਰੀਆਂ, ਇੰਝ ਕਰੋ ਬਚਾਅ
