ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨੌਜਵਾਨ ਦੀ ਸੱਪ ਦੇ ਡੱਸਣ ਕਾਰਨ ਮੌਤ, ਪਰਿਵਾਰ ''ਚ ਮਚਿਆ ਚੀਕ-ਚਿਹਾੜਾ

Friday, Sep 01, 2023 - 06:44 PM (IST)

ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨੌਜਵਾਨ ਦੀ ਸੱਪ ਦੇ ਡੱਸਣ ਕਾਰਨ ਮੌਤ, ਪਰਿਵਾਰ ''ਚ ਮਚਿਆ ਚੀਕ-ਚਿਹਾੜਾ

ਬਲਾਚੌਰ/ਪੋਜੇਵਾਲ/ਸ਼੍ਰੀ ਖੁਰਾਲਗੜ੍ਹ ਸਾਹਿਬ (ਕਟਾਰੀਆ)- ਬੀਤ ਇਲਾਕੇ ਅਧੀਨ ਪੈਂਦੇ ਇਤਿਹਾਸਕ ਪਿੰਡ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਦਿਲ ਨੂੰ ਦਹਿਲਾਉਣ ਵਾਲੀ ਦਰਦਨਾਕ ਘਟਨਾ ਨਾਲ ਪਿੰਡ ਸੋਗ ਦੀ ਲਹਿਰ ਫੈਲ ਗਈ। ਇਥੇ ਇਕ ਨੌਜਵਾਨ ਗੁਰਪ੍ਰੀਤ ਸਿੰਘ (23) ਪੁੱਤਰ ਮਹਿੰਦਰ ਸਿੰਘ ਦੀ ਸੱਪ ਦੇ ਡੱਸਣ ਨਾਲ ਮੌਤ ਹੋ ਗਈ। 

ਮਿਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ (23) ਪੁੱਤਰ ਮਹਿੰਦਰ ਸਿੰਘ ਨਿਵਾਸੀ ਸ਼੍ਰੀ ਖੁਰਾਲਗੜ੍ਹ ਸਾਹਿਬ ਬੀਤੀ ਰਾਤ ਕਰੀਬ 9 ਕੁ ਵਜੇ ਖਾਣਾ ਖਾ ਕੇ ਮੰਜੇ 'ਤੇ ਲੰਮਾ ਪੈ ਗਿਆ ਸੀ ਕਿ ਅਚਾਨਕ ਉਸ ਦੀ ਖੱਬੀ ਬਾਂਹ 'ਤੇ ਸੱਪ ਨੇ ਡੰਗ ਮਾਰ ਦਿੱਤਾ, ਜਿਸ ਦਾ ਤੁਰੰਤ ਗੁਰਪ੍ਰੀਤ ਨੂੰ ਪਤਾ ਨਹੀਂ ਲੱਗ ਸਕਿਆ ਅਤੇ ਉਸ ਦੀ ਬਾਂਹ 'ਤੇ ਖਾਰਸ਼ ਹੋਣ ਲੱਗ ਪਈ। ਜਦੋਂ ਉਸ ਨੇ ਲਾਈਟ ਜਗਾਈ ਤਾਂ ਇਕ ਜ਼ਹਿਰੀਲਾ ਸੱਪ ਖਿੜਕੀ ਰਾਹੀਂ ਕਮਰੇ ਤੋਂ ਬਾਹਰ ਨਿਕਲ ਗਿਆ।

ਇਹ ਵੀ ਪੜ੍ਹੋ- ਕਰਮਾਂ ਦੀ ਖੇਡ! ਚਾਹੁੰਦਿਆਂ ਵੀ ਦੁਬਈ ਤੋਂ ਪਰਤ ਨਾ ਸਕਿਆ ਨੌਜਵਾਨ, ਹੁਣ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ

ਇਸ ਤੋਂ ਤੁਰੰਤ ਬਾਅਦ ਪਰਿਵਾਰ ਵੱਲੋਂ ਗੁਰਪ੍ਰੀਤ ਸਿੰਘ ਨੂੰ ਪਹਿਲਾਂ ਪੋਜੇਵਾਲ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਹੁਸ਼ਿਆਰਪੁਰ ਰੈਫਰ ਕਰ ਦਿੱਤਾ ਗਿਆ, ਇਥੇ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਉਕਤ ਨੌਜਵਾਨ ਅਜੇ ਕੁਆਰਾ ਹੀ ਸੀ। ਘਰ ਵਿੱਚ ਮਾਤਾ ਸੁਖਵੀਰ ਕੌਰ ਅਤੇ ਪਿਤਾ ਮਹਿੰਦਰ ਸਿੰਘ ਹਨ।

ਇਹ ਵੀ ਪੜ੍ਹੋ- ਪਰਿਵਾਰ 'ਚ ਮਚਿਆ ਕੋਹਰਾਮ, ਨਕੋਦਰ ਵਿਖੇ ਮਾਪਿਆਂ ਦੇ ਜਵਾਨ ਪੁੱਤ ਦੀ ਸੱਪ ਦੇ ਡੱਸਣ ਕਾਰਨ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

shivani attri

Content Editor

Related News