ਤੇਜ਼ ਰਫ਼ਤਾਰ ਕਾਰ ਨੇ ਵਿਛਾ ਦਿੱਤੇ ਘਰ ''ਚ ਸੱਥਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਦਰਦਨਾਕ ਮੌਤ

Monday, Mar 04, 2024 - 01:44 PM (IST)

ਤੇਜ਼ ਰਫ਼ਤਾਰ ਕਾਰ ਨੇ ਵਿਛਾ ਦਿੱਤੇ ਘਰ ''ਚ ਸੱਥਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਦਰਦਨਾਕ ਮੌਤ

ਖਰੜ (ਰਣਬੀਰ)-ਖਰੜ-ਮੋਰਿੰਡਾ ਰੋਡ ਪਿੰਡ ਘੜੂੰਆਂ ਨੇੜੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਥਾਣਾ ਘੜੂਆਂ ਪੁਲਸ ਵੱਲੋਂ ਇਸ ਸਬੰਧ ''ਚ ਹਾਦਸੇ ਲਈ ਜ਼ਿੰਮੇਵਾਰ ਦੱਸੇ ਜਾ ਰਹੇ ਅਣਪਛਾਤੀ ਕਾਰ ਦੇ ਚਾਲਕ ਖ਼ਿਲਾਫ਼ ਧਾਰਾ 279, 337, 304 ਏ ਤਹਿਤ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ਰਾਹੀਂ ਮ੍ਰਿਤਕ ਨੌਜਵਾਨ ਦੇ ਪਿਤਾ ਅਨਿਲ ਕੁਮਾਰ ਵਾਸੀ ਪਿੰਡ ਡੋਲ ਥਾਣਾ ਜਵਾਲਾਮੁਖੀ ਜ਼ਿਲ੍ਹਾ ਕਾਂਗੜਾ ਨੇ ਦੱਸਿਆ ਕਿ ਉਹ 4 ਸਾਲ ਪਹਿਲਾਂ ਆਰਮੀ ਵਿਚੋਂ ਰਿਟਾਇਰ ਹੋਇਆ ਹੈ। ਉਸ ਦਾ ਇਕ ਲੜਕਾ ਅਤੇ ਲੜਕੀ ਦੋ ਬੱਚੇ ਹਨ। ਵੱਡਾ ਲੜਕਾ ਰੀਤੂ ਰਾਜ (19) ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਕੈਂਪਸ ਵਿਖੇ ਬੀ. ਕਾਮ. ਸੈਕਿੰਡ ਸਮੈਸਟਰ ਦਾ ਵਿਦਿਆਰਥੀ ਸੀ। ਇਥੇ ਨਿਊ ਮਾਡਲ ਟਾਊਨ ਅਪਾਰਟਮੈਂਟ ਵਿਚ ਆਪਣੇ ਦੋਸਤ ਨਾਲ ਰਹਿ ਰਿਹਾ ਸੀ। 

ਇਹ ਵੀ ਪੜ੍ਹੋ: ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ 'ਚ ਪੁੱਜੇ ਸਰਵਣ ਸਿੰਘ ਪੰਧੇਰ ਨੇ ਕੀਤੇ ਵੱਡੇ ਐਲਾਨ, ਦੱਸੀ ਅਗਲੀ ਰਣਨੀਤੀ

ਇਸੇ ਦੌਰਾਨ ਬੀਤੇ ਦਿਨ ਉਸ ਦੇ ਦੋਸਤ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਰੀਤੂ ਰਾਜ ਨਾਲ ਹਾਦਸਾ ਵਾਪਰ ਗਿਆ ਹੈ, ਜਿਸ ਦੇ ਦੱਸਣ ਮੁਤਾਬਕ ਉਨ੍ਹਾਂ ਦਾ ਲੜਕਾ ਆਪਣੇ ਦੋਸਤ ਨਾਲ ਆਪਣੀ ਰਿਹਾਇਸ਼ ਤੋਂ ਨਿਕਲ ਖਰੜ-ਲੁਧਿਆਣਾ ਰੋੜ ਕਰਾਸ ਕਰਨ ਲਈ ਡਿਵਾਇਡਰ ਪਾਰ ਕਰ ਰਹੇ ਸਨ ਸੀ ਰੀਤੂ ਕੁਝ ਕਦਮ ਉਸ ਤੋਂ ਅੱਗੇ ਸੀ, ਜਿਵੇਂ ਹੀ ਉਹ ਸੜਕ ਕਰਾਸ ਕਰ ਰਿਹਾ ਸੀ ਤਾਂ ਮੋਰਿੰਡਾ ਸਾਈਡ ਤੋਂ ਆਈ ਇਕ ਤੇਜ਼ ਰਫ਼ਤਾਰ ਅਣਪਛਾਤੀ ਕਾਰ ਦੇ ਚਾਲਕ ਵੱਲੋਂ ਰੀਤੂ ਰਾਜ ਨੂੰ ਜ਼ੋਰ ਨਾਲ ਟੱਕਰ ਮਾਰ ਦਿੱਤੀ ਅਤੇ ਕਾਰ ਸਣੇ ਮੌਕੇ ਤੋਂ ਫ਼ਰਾਰ ਹੋ ਗਿਆ। 

ਟੱਕਰ ਇੰਨੀ ਜ਼ਬਰਦਸਤ ਦੀ ਸੀ ਕਿ ਨੌਜਵਾਨ ਕਈ ਫੁੱਟ ਹਵਾ ਵਿਚ ਉਛਲ ਕੇ ਹੇਠਾਂ ਡਿੱਗਣ ਕਾਰਨ ਬੇਹੱਦ ਗੰਭੀਰ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਨੇੜੇ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਪਰ ਉਥੇ ਪੁੱਜਦਿਆਂ ਹੀ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਘੜੂੰਆਂ ਪੁਲਸ ਵੱਲੋਂ ਮੌਕੇ ਉੱਤੇ ਪੁੱਜ ਕੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਫ਼ਰਾਰ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਨੂੰ ਉਸ ਦੇ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:  ਮੁਕੇਰੀਆਂ 'ਚ ਡੋਲੀ ਵਾਲੀ ਕਾਰ ਹੋਈ ਹਾਦਸੇ ਦਾ ਸ਼ਿਕਾਰ, ਉੱਡੇ ਪਰੱਖਚੇ, ਮਚਿਆ ਚੀਕ-ਚਿਹਾੜਾ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News