ਕਿਸਾਨ ਅੰਦੋਲਨ ਨਾਲ ਜੁੜੀ ਇਕ ਹੋਰ ਦੁਖ਼ਦ ਖ਼ਬਰ, ਦਿੱਲੀ ਜਾ ਰਹੇ ਮੁੰਡੇ ਦੀ ਸੜਕ ਹਾਦਸੇ ਦੌਰਾਨ ਮੌਤ
Thursday, Dec 17, 2020 - 10:18 AM (IST)
ਗੜ੍ਹਸ਼ੰਕਰ (ਸ਼ੋਰੀ, ਵਰਿੰਦਰ, ਮੋਮੀ) : ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ 'ਚ ਚੱਲ ਰਹੇ ਕਿਸਾਨ ਅੰਦੋਲਨ ਨਾਲ ਜੁੜੀਆਂ ਮੰਦਭਾਗੀਆਂ ਖ਼ਬਰਾਂ ਲਗਾਤਾਰ ਦੇਖਣ ਤੇ ਸੁਣਨ ਨੂੰ ਮਿਲ ਰਹੀਆਂ ਹਨ। ਬੀਤੀ ਰਾਤ ਵੀ ਕਿਸਾਨ ਅੰਦੋਲਨ ਨਾਲ ਜੁੜੀ ਇਕ ਹੋਰ ਦੁਖ਼ਦ ਖ਼ਬਰ ਸਾਹਮਣੇ ਆਈ ਹੈ, ਜਿਸ ਦੌਰਾਨ ਗੜ੍ਹਸ਼ੰਕਰ ਦੇ ਪਿੰਡ ਥਾਣੇ ਤੋਂ ਦਿੱਲੀ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਜਾ ਰਹੇ 16 ਸਾਲਾਂ ਦੇ ਮੁੰਡੇ ਦੀ ਟਰੈਕਟਰ ਹੇਠਾਂ ਆਉਣ ਕਾਰਨ ਮੌਤ ਹੋ ਗਈ।
ਇਹ ਵੀ ਪੜ੍ਹੋ : ਚੰਗੀ ਖ਼ਬਰ : ਪੰਜਾਬ 'ਚ ਨਵੇਂ ਸਾਲ ਤੋਂ ਲੱਗੇਗੀ 'ਕੋਰੋਨਾ ਵੈਕਸੀਨ', ਸਿਹਤ ਮੰਤਰੀ ਨੇ ਦਿੱਤੀ ਜਾਣਕਾਰੀ
ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਬੀਤੀ ਰਾਤ ਟਰੈਕਟਰ-ਟਰਾਲੀ 'ਚ ਸਵਾਰ ਹੋ ਕੇ ਦਿੱਲੀ ਵੱਲ ਜਾ ਰਿਹਾ ਸੀ। ਅਚਾਨਕ ਹੀ ਉਹ ਆਪਣਾ ਸੰਤੁਲਨ ਗੁਆ ਬੈਠਾ ਅਤੇ ਸੜਕ 'ਤੇ ਡਿੱਗ ਗਿਆ। ਇਸ ਦੌਰਾਨ ਉਹ ਪਿੱਛੋਂ ਆ ਰਹੇ ਇੱਕ ਟਰੈਕਟਰ ਦੀ ਲਪੇਟ 'ਚ ਆ ਗਿਆ, ਜਿਸ ਕਾਰਨ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਹੁਣ ਡਾਕਟਰ ਨੇ ਬੱਚੇਦਾਨੀ ਦੇ ਆਪਰੇਸ਼ਨ ਦੌਰਾਨ ਕਰ 'ਤੀ ਵੱਡੀ ਗਲਤੀ, ICU 'ਚ ਮੌਤ ਨਾਲ ਲੜ ਰਹੀ ਪੀੜਤਾ
ਜ਼ਿਕਰਯੋਗ ਹੈ ਕਿ ਗੁਰਵਿੰਦਰ ਸਿੰਘ ਪਰਿਵਾਰ 'ਚ ਇਕਲੌਤਾ ਪੁੱਤਰ ਸੀ ਅਤੇ ਉਸ ਨੇ 2 ਦਿਨ ਬਾਅਦ ਅਮਰੀਕਾ ਜਾਣ ਵਾਸਤੇ ਫਲਾਈਟ ਫੜ੍ਹਨੀ ਸੀ। ਇਸ ਦੁਖ਼ਦਾਈ ਘਟਨਾ ਕਾਰਨ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਹੁਣ ਕੈਪਟਨ ਤੱਕ ਪੁੱਜੀ 'ਬੈਂਸ' 'ਤੇ ਦੋਸ਼ ਲਾਉਣ ਵਾਲੀ ਵਿਧਵਾ ਬੀਬੀ, ਇਨਸਾਫ਼ ਨਾ ਮਿਲਣ 'ਤੇ ਦਿੱਤੀ ਧਮਕੀ
ਦੱਸ ਦੇਈਏ ਕਿ 16 ਦਸੰਬਰ ਦਾ ਦਿਨ ਵੀ ਕਿਸਾਨ ਅੰਦੋਲਨ ਲਈ ਮੰਦਭਾਗਾ ਰਿਹਾ, ਜਿਸ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਿਤ ਜਵਾਨ ਅਕਾਲੀ ਵਰਕਰ ਕੁਲਵਿੰਦਰ ਸਿੰਘ ਦੀ ਸਵੇਰੇ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਅਤੇ ਇਸ ਤੋਂ ਬਾਅਦ ਸੰਤ ਬਾਬਾ ਰਾਮ ਸਿੰਘ ਜੀ ਸਿੰਘੜੇ ਵਾਲਿਆਂ ਵੱਲੋਂ ਕੀਤੀ ਗਈ ਖੁਦਕੁਸ਼ੀ ਕਰ ਲਈ ਗਈ।
ਨੋਟ : ਕਿਸਾਨ ਅੰਦੋਲਨ ਦਰਮਿਆਨ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਬਾਰੇ ਕੁਮੈਂਟ ਬਾਕਸ 'ਚ ਦਿਓ ਰਾਏ