ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ, ਦੂਜਾ ਨੌਜਵਾਨ ਗੰਭੀਰ ਜ਼ਖ਼ਮੀ

11/19/2023 4:40:58 AM

ਫਗਵਾੜਾ (ਜਲੋਟਾ)- ਫਗਵਾੜਾ ਦੇ ਪਿੰਡ ਪੱਦੀ ਜਗੀਰ ਨੇੜੇ ਵਾਪਰੇ ਇਕ ਸੜਕ ਹਾਦਸੇ ’ਚ ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸੰਨੀ ਕੁਮਾਰ ਵਜੋਂ ਹੋਈ ਹੈ। ਉਸ ਨਾਲ ਮੋਟਰਸਾਇਕਲ ’ਤੇ ਸਵਾਰ ਦੂਜੇ ਵਿਅਕਤੀ ਦੀ ਪਛਾਣ ਸੁਨੀਲ ਕੁਮਾਰ ਉਰਫ ਸੈਂਟੀ ਵਜੋਂ ਹੋਈ ਹੈ, ਜਿਸ ਨੂੰ ਗੰਭੀਰ ਹਾਲਤ ਵਿਚ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਸੱਜ-ਵਿਆਹੀ ਕੁੜੀ ਦੀ ਸਹੁਰੇ ਘਰ 'ਚ ਹੋਈ ਮੌਤ, ਪੇਕਾ ਪਰਿਵਾਰ ਨੇ ਲਾਏ ਕਤਲ ਦੇ ਦੋਸ਼

ਪੁਲਸ ਨੇ ਮ੍ਰਿਤਕ ਸੰਨੀ ਕੁਮਾਰ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਭੇਜ ਦਿੱਤਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News